10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਮਹਿਲ ਕਲਾਂ ਵਿਖੇ ਬੀ.ਡੀ.ਪੀ.ਓ. ਭੂਸ਼ਨ ਕੁਮਾਰ ਨੇ ਅਹੁਦਾ ਸੰਭਾਲਿਆ <br/>

Ad Position 21
No active advertisement
ਮਹਿਲ ਕਲਾਂ ਦਫ਼ਤਰ ਵਿਖੇ ਬੀ.ਡੀ.ਪੀ.ਓ. ਭੂਸ਼ਨ ਕੁਮਾਰ ਆਪਣਾ ਅਹੁਦਾ ਸੰਭਾਲਦੇ ਹੋਏ | ਤਸਵੀਰ : ਅਵਤਾਰ ਸਿੰਘ ਅਣਖੀ <br/> 29-04-2026
ਮਹਿਲ ਕਲਾਂ, 28 ਅਪ੍ਰੈਲ (ਅਵਤਾਰ ਸਿੰਘ ਅਣਖੀ)-ਬੀ.ਡੀ.ਪੀ.ਓ. ਸ੍ਰੀ ਭੂਸ਼ਨ ਕੁਮਾਰ ਨੇ ਅੱਜ ਬੀ.ਡੀ.ਪੀ.ਓ. ਦਫ਼ਤਰ ਮਹਿਲ ਕਲਾਂ ਵਿਖੇ ਨਵੇਂ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ | ਇਸ ਉਪਰੰਤ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ, ਇਮਾਨਦਾਰੀ ਨਾਲ ਨਿਭਾਉਣਗੇ | ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੁਕਮਾਂ ਅਨੁਸਾਰ ਬਲਾਕ ਮਹਿਲ ਕਲਾਂ ਅਧੀਨ ਪੈਂਦੇ ਕੁੱਲ 54 ਪਿੰਡਾਂ 'ਚ ਜਿੱਥੇ ਵੀ ਵਿਕਾਸ ਕਾਰਜ ਰਹਿੰਦੇ ਹਨ, ਉਨ੍ਹਾਂ ਨੂੰ ਪਹਿਲ ਦੇ ਆਧਾਰ 'ਤੇ ਤੇਜ਼ੀ ਨਾਲ ਮੁਕੰਮਲ ਕਰਵਾਇਆ ਜਾਵੇਗਾ | ਉਨ੍ਹਾਂ ਨੇ ਦੱਸਿਆ ਕਿ ਵੱਖ-ਵੱਖ ਪਿੰਡਾਂ ਨਾਲ ਸੰਬੰਧਿਤ ਲੋੜਵੰਦ ਲੋਕਾਂ ਦੇ ਕੰਮ ਪਹਿਲ ਦੇ ਆਧਾਰ 'ਤੇ ਕੀਤੇ ਜਾਣਗੇ | ਕਿਸੇ ਨਾਲ ਵੀ ਕੋਈ ਵਿਤਕਰਾ ਨਹੀਂ ਕੀਤਾ ਜਾਵੇਗਾ | ਭੂਸ਼ਨ ਕੁਮਾਰ ਨੇ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਸਮੂਹ ਗ੍ਰਾਮ ਪੰਚਾਇਤਾਂ ਨਾਲ ਵਿਸਥਾਰ ਪੂਰਵਕ ਮੀਟਿੰਗਾਂ ਕੀਤੀਆਂ ਜਾਣਗੀਆਂ, ਜਿਨ੍ਹਾਂ ਰਾਹੀਂ ਪਿੰਡਾਂ ਦੇ ਅਧੂਰੇ ਪਏ ਵਿਕਾਸ ਕਾਰਜਾਂ ਦੀ ਪੂਰੀ ਜਾਣਕਾਰੀ ਇਕੱਠੀ ਕਰ ਕੇ ਸਬੰਧਿਤ ਅਧਿਕਾਰੀਆਂ ਨੂੰ ਜਾਣੂ ਕਰਾਉਣ ਉਪਰੰਤ ਰਹਿੰਦੇ ਕੰਮ ਛੇਤੀ ਤੋਂ ਛੇਤੀ ਮੁਕੰਮਲ ਕਰਵਾਏ ਜਾਣਗੇ | ਉਨ੍ਹਾਂ ਇਹ ਵੀ ਕਿਹਾ ਕਿ ਮਹਿਲ ਕਲਾਂ ਦੇ ਪਿੰਡਾਂ ਵਿਚੋਂ ਚੁਣੇ ਹੋਏ ਸਰਪੰਚਾਂ, ਪੰਚਾਂ ਅਤੇ ਹੋਰ ਨੁਮਾਇੰਦਿਆਂ ਨੂੰ ਦਫ਼ਤਰ ਅੰਦਰ ਪੂਰਾ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ | ਉਨ੍ਹਾਂ ਸਮੂਹ ਗ੍ਰਾਮ ਪੰਚਾਇਤਾਂ, ਮੀਡੀਆ ਅਤੇ ਆਮ ਲੋਕਾਂ ਨੂੰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਦਫ਼ਤਰ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ | ਇਸ ਮੌਕੇ ਬਲਾਕ ਮਹਿਲ ਕਲਾਂ ਦੇ ਸਮੂਹ ਕਰਮਚਾਰੀਆਂ ਵਲੋਂ ਨਵੇਂ ਆਏ ਬੀ.ਡੀ.ਪੀ.ਓ. ਭੂਸ਼ਨ ਕੁਮਾਰ ਨੂੰ ਜੀ ਆਇਆ ਆਖਦਿਆਂ ਗੁਲਦਸਤੇ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪੰਚਾਇਤ ਅਫਸਰ ਇਕਬਾਲ ਸਿੰਘ, ਜੇ.ਈ. ਹੁਸਨ ਜਿੰਦਲ, ਲੇਖਾਕਾਰ ਅਮਰਜੀਤ ਕੌਰ, ਪੰਚਾਇਤ ਸਕੱਤਰ ਗੁਰਦੀਪ ਸਿੰਘ, ਗ੍ਰਾਮ ਸੇਵਕ ਮਹਿੰਦਰ ਸਿੰਘ ਮਹਿਲ ਕਲਾਂ, ਜਸਬੀਰ ਕੌਰ ਵਜੀਦਕੇ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਪੋਰਟਰੇਟ ਮੁਕਾਬਲੇ ਕਰਵਾਏ ਗਏ <br/> ਅਗਲੀ ਖ਼ਬਰ ਵਾਈ.ਐਸ. ਜੈਨਨੈਕਸਟ ਸਕੂਲ ਵਿਖੇ 'ਹੈਲਥ ਐਂਡ ਹਾਈਜੀਨ ਮਹੀਨਾ' ਦੀ ਸ਼ੁਰੂਆਤ <br/>
Ad Position 24