ਭਦੌੜ, 28 ਅਪ੍ਰੈਲ (ਰਜਿੰਦਰ ਬੱਤਾ, ਵਿਨੋਦ ਕਲਸੀ)-ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਵਿਚ ਵਿਦਿਆਰਥੀਆਂ ਦੀ ਰਚਨਾਤਮਿਕ ਯੋਗਤਾ ਨੂੰ ਉਤਸ਼ਾਹਿਤ ਕਰਨ ਲਈ ਸਕੂਲ ਦੇ 'ਆਰਟ ਵਿਭਾਗ' ਵਲੋਂ ਪੋਰਟਰੇਟ ਬਣਾਉਣ ਦੇ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਵਿਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਸਮੂਹ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ | ਇਨ੍ਹਾਂ ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਨੇ ਪ੍ਰਸਿੱਧ ਹਸਤੀਆਂ, ਸਮਾਜਿਕ ਵਿਸ਼ਿਆਂ ਅਤੇ ਆਪਣੀਆਂ ਰੁਚੀਆਂ ਨਾਲ ਸਬੰਧਿਤ ਸੁੰਦਰ ਪੋਰਟਰੇਟ ਤਿਆਰ ਕੀਤੇ ਜਿਨ੍ਹਾਂ ਵਿਚ ਉਨ੍ਹਾਂ ਦੀ ਕਲਾ ਰਚਨਾਤਮਿਕਤਾ ਅਤੇ ਨਵੀਂ ਸੋਚ ਦੀ ਝਲਕ ਸਪਸ਼ਟ ਦਿਖਾਈ ਦਿੱਤੀ | ਸਕੂਲ ਦੇ ਸਰਪ੍ਰਸਤ ਡਾ: ਦਰਸ਼ਨ ਸਿੰਘ ਗਿੱਲ ਨੇ ਵਿਦਿਆਰਥੀਆਂ ਦੇ ਉਪਰਾਲਿਆਂ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲੇ ਬੱਚਿਆਂ ਵਿਚ ਲੁਕੀਆਂ ਕਲਾਤਮਕ ਯੋਗਤਾਵਾਂ ਨੂੰ ਨਿਖਾਰਦੇ ਹਨ ਅਤੇ ਉਨ੍ਹਾਂ ਨੂੰ ਆਪਣੀ ਕਲਾ ਪ੍ਰਗਟ ਕਰਨ ਦਾ ਮੌਕਾ ਦਿੰਦੇ ਹਨ | ਵਾਇਸ ਚੇਅਰਮੈਨ ਹਰਪ੍ਰੀਤ ਸਿੰਘ ਗਿੱਲ ਅਤੇ ਐਮ.ਡੀ. ਰਿਚਾ ਪਨੇਸਰ ਗਿੱਲ ਵਲੋਂ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਅੱਗੇ ਹੋਰ ਵੀ ਮੁਕਾਬਲਿਆਂ ਵਿਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ | ਉਕਤ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਸਕੂਲ ਤਰਫ਼ੋਂ ਸਰਟੀਫਿਕੇਟ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ | ਪਿ੍ੰਸੀਪਲ ਪੀ.ਕੇ. ਠਾਕੁਰ ਵਲੋਂ 'ਆਰਟ ਵਿਭਾਗ' ਦੇ ਅਧਿਆਪਕਾਂ ਦਾ ਧੰਨਵਾਦ ਕਰਦੇ ਹੋਏ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ |