ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ
ਅਜੀਤ ਡੈਸਕ
02-05-2026
ਬਰਨਾਲਾ, 1 ਮਈ (ਰਾਜ ਪਨੇਸਰ)-ਸਥਾਨਕ ਪ੍ਰੇਮ ਪ੍ਰਧਾਨ ਮਾਰਕੀਟ ਨਜ਼ਦੀਕ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਦਿਆ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਸ਼ਨੀ ਸਿੰਘ ਵਾਸੀ ਬਰਨਾਲਾ ਨਸ਼ਾ ਵੇਚਣ ਦਾ ਆਦੀ ਹੈ ਜੋ ਕਿ ਅੱਜ ਵੀ ਨਸ਼ਾ ਲਿਆ ਕੇ ਵੇਚਣ ਦੀ ਫ਼ਿਰਾਕ ਵਿਚ ਹੈ ਜਿਸ ਨੂੰ ਪ੍ਰੇਮ ਪ੍ਰਧਾਨ ਮਾਰਕੀਟ, ਬੱਸ ਸਟੈਂਡ ਨਜ਼ਦੀਕ ਘੁੰਮਦਾ ਦੇਖਿਆ ਗਿਆ ਹੈ | ਪੂਰੀ ਟੀਮ ਸਮੇਤ ਛਾਪੇਮਾਰੀ ਕਰਦਿਆਂ ਸ਼ਨੀ ਸਿੰਘ ਨੂੰ 30 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |