01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ 'ਚ ਕੌਮਾਂਤਰੀ ਮਜ਼ਦੂਰ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 02-05-2026
ਬਰਨਾਲਾ, 1 ਮਈ (ਅਸ਼ੋਕ ਭਾਰਤੀ)-ਵਾਈ.ਐਸ. ਸਕੂਲ ਬਰਨਾਲਾ ਵਿਖੇ ਕੌਮਾਂਤਰੀ ਮਜ਼ਦੂਰ ਦਿਵਸ ਮਨਾਇਆ ਗਿਆ | ਇਸ ਮੌਕੇ ਸੰਸਥਾ ਦੇ ਪ੍ਰਧਾਨ ਪ੍ਰੋ: ਦਰਸ਼ਨ ਕੁਮਾਰ, ਪਿ੍ੰਸੀਪਲ ਵਿੰਮੀਪੁਰੀ ਨੇ ਵਿਦਿਆਰਥੀਆਂ ਨੂੰ ਮਜ਼ਦੂਰ ਦਿਵਸ ਸਬੰਧੀ ਜਾਣਕਾਰੀ ਦਿੱਤੀ | ਇਸ ਮੌਕੇ ਵਿਦਿਆਰਥੀਆਂ ਵਲੋਂ ਰੰਗਾਂ ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ | ਸਮਾਗਮ ਦੌਰਾਨ ਕਰਮਚਾਰੀਆਂ ਨੂੰ ਪ੍ਰਬੰਧਕਾਂ ਤੇ ਸਟਾਫ਼ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
-ਨਿਊ ਸੈਕਰਡ ਹਾਰਟ ਕਾਨਵੈਂਟ ਸਕੂਲ ਮਾਨਾ ਪਿੰਡੀ ਧਨੌਲਾ ਰੋਡ ਬਰਨਾਲਾ ਵਿਖੇ ਮਜ਼ਦੂਰ ਦਿਵਸ ਮਨਾਇਆ ਗਿਆ | ਇਸ ਮੌਕੇ ਸੰਸਥਾ ਦੇ ਚੇਅਰਮੈਨ ਸ੍ਰੀ ਸਤਵੰਤ ਦਾਨੀ ਤੇ ਪਿ੍ੰਸੀਪਲ ਮੈਡਮ ਆਇਸ਼ਾ ਨੇ ਕਿਹਾ ਕਿ 'ਮਿਹਨਤ ਸਫਲਤਾ ਦੀ ਕੁੰਜੀ ਹੈ' ਜਿਸ ਨਾਲ ਅਸੀਂ ਹਰ ਇਕ ਮੰਜ਼ਿਲ ਨੂੰ ਹਾਸਲ ਕਰ ਸਕਦੇ ਹਾਂ | ਸਾਰੇ ਹੀ ਬੱਚਿਆਂ ਨੂੰ ਅਲੱਗ-ਅਲੱਗ ਔਜ਼ਾਰਾਂ ਦੀ ਪਛਾਣ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਦੇ ਕੰਮਾਂ ਦੀ ਪਛਾਣ ਵੀ ਕਰਵਾਈ ਗਈ | ਇਸ ਉਪਰੰਤ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਸਮਾਗਮ ਦੌਰਾਨ ਸਕੂਲ ਦੇ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬੇਅੰਤ ਸਿੰਘ, ਬਬੀਤਾ ਸ਼ਰਮਾ, ਰਜਨੀ ਮੈਡਮ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਸਰਵੋਤਮ ਅਕੈਡਮੀ ਵਿਖੇ ਮਜ਼ਦੂਰ ਦਿਵਸ ਮਨਾਇਆ
ਹੰਡਿਆਇਆ, (ਗੁਰਜੀਤ ਸਿੰਘ ਖੱੁਡੀ)-ਸਰਵੋਤਮ ਅਕੈਡਮੀ ਖੱੁਡੀ ਕਲਾਂ ਵਿਖੇ ਮਜ਼ਦੂਰ ਦਿਵਸ ਮਨਾਇਆ ਗਿਆ | ਪਿ੍ੰਸੀਪਲ ਡਾ: ਰੁਪਿੰਦਰ ਕੌਰ ਬਾਜਵਾ ਨੇ ਕਿਹਾ ਕਿ ਮਜ਼ਦੂਰਾਂ ਨਾਲ ਹੀ ਸਾਡਾ ਦੇਸ਼ ਤਰੱਕੀ ਕਰ ਰਿਹਾ ਹੈ, ਮਜ਼ਦੂਰ ਦੇਸ ਦੀ ਰੀੜ੍ਹ ਦੀ ਹੱਡੀ ਹਨ | ਇਸ ਲਈ ਇਨ੍ਹਾਂ ਦੀ ਸਮਾਨਤਾ ਤੇ ਅਧਿਕਾਰਾਂ ਪ੍ਰਤੀ ਸਾਨੂੰ ਜਾਗਰੂਕ ਹੋਣਾ ਪਵੇਗਾ | ਵਿਦਿਆਰਥੀਆਂ ਵਲੋਂ ਨਾਟਕ ਤੇ ਕੋਰੀਓਗ੍ਰਾਫ਼ੀਆਂ ਪੇਸ਼ ਕੀਤੀਆਂ ਗਈਆਂ | ਇਸ ਸਮੇਂ ਫਾਊਾਡਰ ਕੁਲਵੰਤ ਸਿੰਘ ਬਾਜਵਾ, ਚੇਅਰਮੈਨ ਸੁਖਵਿੰਦਰ ਸਿੰਘ, ਐਮ.ਡੀ. ਚਮਕੌਰ ਸਿੰਘ ਬਾਜਵਾ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
-ਐਸ.ਐਸ. ਇੰਟਰਨੈਸ਼ਨਲ ਸਕੂਲ ਖੱੁਡੀ ਕਲਾਂ ਵਿਖੇ ਕੌਮੀ ਮਜ਼ਦੂਰ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਮਈ ਦਿਵਸ ਸਬੰਧੀ ਕਵਿਤਾਵਾਂ, ਭਾਸ਼ਣ, ਨਾਟਕ ਪੇਸ਼ ਕੀਤੇ | ਸਮਾਗਮ ਦੌਰਾਨ ਸੰਸਥਾ ਦੇ ਚੇਅਰਮੈਨ ਰਜਿੰਦਰ ਸਿੰਘ ਤੇ ਪਿ੍ੰਸੀਪਲ ਜਸਵਿੰਦਰ ਕੌਰ ਨੇ ਮਈ ਦਿਵਸ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੱਤੀ ਤੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਜੇਲ੍ਹ 'ਚੋਂ ਹਵਾਲਾਤੀ ਕੋਲੋਂ ਮੋਬਾਈਲ ਫ਼ੋਨ ਬਰਾਮਦ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ
Ad Position 24