ਬਰਨਾਲਾ, 1 ਮਈ (ਰਾਜ ਪਨੇਸਰ)-ਜ਼ਿਲ੍ਹਾ ਜੇਲ੍ਹ ਬਰਨਾਲਾ 'ਚੋਂ ਇਕ ਹਵਾਲਾਤੀ ਕੋਲੋਂ ਮੋਬਾਈਲ ਫ਼ੋਨ ਬਰਾਮਦ ਹੋਣ 'ਤੇ ਥਾਣਾ ਸਿਟੀ-1 ਬਰਨਾਲਾ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਜਗਰੂਪ ਸਿੰਘ ਨੇ ਦੱਸਿਆ ਕਿ ਜੇਲ੍ਹ ਦੇ ਸਹਾਇਕ ਸੁਪਰਡੈਂਟ ਵਲੋਂ ਇਕ ਪੱਤਰ ਪ੍ਰਾਪਤ ਹੋਇਆ | ਜਿਸ ਵਿਚ ਜ਼ਿਕਰ ਕੀਤਾ ਹੋਇਆ ਸੀ ਕਿ ਜੇਲ੍ਹ ਦੀ ਚੈਕਿੰਗ ਚੱਲ ਰਹੀ ਸੀ ਤਾਂ ਹਵਾਲਾਤੀ ਗੁਰਪ੍ਰੀਤ ਸਿੰਘ ਗੁਰੀ ਪੱੁਤਰ ਦਰਸ਼ਨ ਸਿੰਘ ਵਾਸੀ ਬੱੁਗਰਾ (ਸੰਗਰੂਰ) 'ਤੇ ਸ਼ੱਕ ਪੈਣ 'ਤੇ ਉਸ ਦੀ ਤਲਾਸ਼ੀ ਲਈ ਗਈ ਤਾਂ ਹਵਾਲਾਤੀ ਕੋਲੋਂ ਇਕ ਮੋਬਾਈਲ ਫ਼ੋਨ ਬਰਾਮਦ ਹੋਇਆ | ਉੱਧਰ ਪੁਲਿਸ ਕਾਰਵਾਈ ਅਨੁਸਾਰ ਜੇਲ੍ਹ ਦੇ ਸਹਾਇਕ ਸੁਪਰਡੈਂਟ ਪੱਤਰ ਅਨੁਸਾਰ ਹਵਾਲਾਤੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |