ਮਹਿਲ ਕਲਾਂ, 1 ਮਈ (ਅਵਤਾਰ ਸਿੰਘ ਅਣਖੀ)-ਮਹਿਲ ਕਲਾਂ ਅਨਾਜ ਮੰਡੀ ਵਿਖੇ ਪੱਲੇਦਾਰ ਯੂਨੀਅਨ ਅਤੇ ਐਫ਼.ਸੀ.ਆਈ. ਵਲੋਂ ਮਜ਼ਦੂਰ ਦਿਵਸ ਮਨਾਇਆ ਗਿਆ | ਇਸ ਮੌਕੇ ਸਰਪੰਚ ਸਰਬਜੀਤ ਸਿੰਘ ਸ਼ੰਭੂ, ਯੂਥ ਆਗੂ ਅਰੁਣ ਕੁਮਾਰ ਬਾਂਸਲ ਵਲੋਂ ਝੰਡਾ ਲਹਿਰਾਉਣ ਦੀ ਰਸਮ ਕੀਤੀ ਗਈ | ਇਸ ਮੌਕੇ ਯੂਨੀਅਨ ਦੇ ਪ੍ਰਧਾਨ ਰਾਜ ਸਿੰਘ ਭਾਂਬੜ, ਮੀਤ ਪ੍ਰਧਾਨ ਜਗਤਾਰ ਸਿੰਘ ਨੇ ਕਿਹਾ ਕਿ ਮਜ਼ਦੂਰ ਦਿਵਸ ਮੌਕੇ ਛੁੱਟੀ ਦਾ ਐਲਾਨ ਕੀਤਾ ਗਿਆ ਹੈ | ਇਸ ਛੁੱਟੀ ਦਾ ਅਨੰਦ ਸਰਕਾਰੀ ਅਧਿਕਾਰੀ ਹੀ ਮਾਣ ਰਹੇ ਹਨ | ਪਰ ਛੁੱਟੀ ਦੇ ਅਸਲ ਹੱਕਦਾਰ ਮਜ਼ਦੂਰ ਉਹ ਅੱਜ ਵੀ ਦਿਹਾੜੀ 'ਤੇ ਗਏ ਹੋਏ ਹਨ | ਉਨ੍ਹਾਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਕਹਿਰ ਦੀ ਅਸਮਾਨੀ ਛੂਹ ਰਹੀ ਮਹਿੰਗਾਈ ਦੇ ਮੱਦੇਨਜ਼ਰ ਮਜ਼ਦੂਰਾਂ ਦੀ ਦਿਹਾੜੀ 1000 ਰੁਪਏ ਲਾਗੂ ਕੀਤੀ ਜਾਵੇ | ਇਸ ਮੌਕੇ ਸਰਪੰਚ ਸਰਬਜੀਤ ਸਿੰਘ ਸ਼ੰਭੂ, ਅਰੁਣ ਕੁਮਾਰ ਬਾਂਸਲ ਨੇ ਮਜ਼ਦੂਰ ਦਿਵਸ ਦੀ ਮਹੱਤਤਾ ਬਾਰੇ ਵਿਸਥਾਰ ਪੂਰਵਕ ਜ਼ਿਕਰ ਕਰਦਿਆਂ ਕਿਹਾ ਕਿ ਮਜ਼ਦੂਰਾਂ ਦੀਆਂ ਭਖਦੀਆਂ ਹੱਕੀ ਮੰਗਾਂ ਨੂੰ ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ, ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਧਿਆਨ 'ਚ ਲਿਆ ਕੇ ਛੇਤੀ ਹੀ ਪੰਜਾਬ ਸਰਕਾਰ ਤੋਂ ਲਾਗੂ ਕਰਵਾਈਆਂ ਜਾਣਗੀਆਂ | ਇਸ ਮੌਕੇ ਕਾਮਰੇਡ ਬਲੌਰ ਸਿੰਘ, ਗੁਰਮੇਲ ਸਿੰਘ, ਮਨਜੀਤ ਸਿੰਘ, ਸਤੀਸ਼ ਕੁਮਾਰ ਬਾਂਸਲ, ਜਰਨੈਲ ਸਿੰਘ ਬਰਨਾਲਾ, ਬੂਟਾ ਸਿੰਘ, ਹਰਦੀਪ ਸਿੰਘ, ਸਤਨਾਮ ਸਿੰਘ ਸੱਤਾ, ਪ੍ਰਗਟ ਸਿੰਘ, ਗੁਲਾਬ ਸਿੰਘ, ਭਿੰਦਰ ਸਿੰਘ, ਸੁਖਦੀਪ ਸਿੰਘ, ਮਿਹਰ ਸਿੰਘ ਆਦਿ ਨੇ ਸ਼ਿਕਾਗੋ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ |