ਬਰਨਾਲਾ, 1 ਮਈ (ਗੁਰਪ੍ਰੀਤ ਸਿੰਘ ਲਾਡੀ)-ਸ਼ਹਿਰ ਬਰਨਾਲਾ ਦੇ ਸਾਬਕਾ ਕੌਂਸਲਰ ਚਰਨਜੀਤ ਸਿੰਘ ਰਾਜੂ ਅੱਜ ਭਾਰਤੀਆ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ | ਇਨ੍ਹਾਂ ਤੋਂ ਇਲਾਵਾ ਰਾਕੇਸ਼ ਕੁਮਾਰ ਤੇ ਪੂਨਮ ਗੋਇਲ ਮਹੇਸ਼ ਨਗਰ ਕਾਲੋਨੀ ਅਤੇ ਮਨੀ ਗਰਗ ਪੁੱਤਰ ਸੁਭਾਸ਼ ਗਰਗ ਬਾਲਾ ਨੇ ਵੀ ਭਾਜਪਾ ਦਾ ਪੱਲਾ ਫੜ ਲਿਆ ਹੈ | ਉਕਤ ਸਾਰੇ ਆਗੂਆਂ ਨੂੰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ ਵਲੋਂ ਪਾਰਟੀ ਵਿਚ ਸ਼ਾਮਲ ਕੀਤਾ ਗਿਆ ਅਤੇ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ | ਸ੍ਰੀ ਸ਼ੰਟੀ ਨੇ ਕਿਹਾ ਕਿ ਕੇਂਦਰ ਵਿਚ ਭਾਜਪਾ ਸਰਕਾਰ ਵਲੋਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੀਤੇ ਜਾ ਰਹੇ ਲਾਮਿਸਾਲ ਕੰਮਾਂ ਕਾਰਨ ਪੰਜਾਬ ਵਿਚ ਵੱਡੀ ਗਿਣਤੀ ਲੋਕ ਭਾਜਪਾ ਨਾਲ ਜੁੜ ਰਹੇ ਹਨ ਅਤੇ ਇਸੇ ਕਾਰਨ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਸੂਬੇ 'ਚ ਆਪਣੀ ਸਰਕਾਰ ਬਣਾਵੇਗੀ | ਉਕਤ ਆਗੂਆਂ ਨੇ ਵੀ ਭਰੋਸਾ ਦਿੱਤਾ ਕਿ ਪਾਰਟੀ ਵਲੋਂ ਜੋ ਵੀ ਜ਼ੰੁਮੇਵਾਰੀ ਉਨ੍ਹਾਂ ਨੂੰ ਸੌਂਪੀ ਜਾਵੇਗੀ, ਉਹ ਪੂਰੀ ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ | ਇਸ ਮੌਕੇ ਸੀਨੀਅਰ ਆਗੂ ਰਾਜੂ ਚੌਧਰੀ, ਐਡਵੋਕੇਟ ਵਿਸ਼ਾਲ ਸ਼ਰਮਾ, ਪੁਨੀਤ ਕੌਸ਼ਲ ਆਦਿ ਵੀ ਹਾਜ਼ਰ ਸਨ |