ਬਰਨਾਲਾ, 1 ਮਈ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਦਾ ਆਈ.ਸੀ.ਐਸ.ਈ. ਬੋਰਡ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਜਾਣਕਾਰੀ ਪਿ੍ੰਸੀਪਲ ਸਰਬਜੀਤ ਕੌਰ ਸਰਾਂ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥੀ ਹਰਨੂਰ ਕੌਰ ਨੇ 97 ਫ਼ੀਸਦੀ, ਬਿਰਿੰਦਰ ਛਾਬੜਾ ਅਤੇ ਮੋਹਿਤ ਕੁਮਾਰ ਨੇ 96 ਫ਼ੀਸਦੀ ਅੰਕ ਹਾਸਲ ਕੀਤੇ ਹਨ | ਇਸ ਤੋਂ ਇਲਾਵਾ 19 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਅੰਕ ਹਾਸਲ ਕੀਤੇ ਹਨ | ਇਸ ਸ਼ਾਨਦਾਰ ਪ੍ਰਾਪਤੀ 'ਤੇ ਸੰਸਥਾ ਦੇ ਚੇਅਰਮੈਨ ਕਪਿਲ ਮਿੱਤਲ ਅਤੇ ਪ੍ਰਧਾਨ ਮੈਡਮ ਨਿਸ਼ੀ ਮਿੱਤਲ ਨੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ |