ਬਰਨਾਲਾ, 2 ਮਈ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਕੌਮਾਂਤਰੀ ਮਜ਼ਦੂਰ ਦਿਵਸ ਮਨਾਇਆ ਗਿਆ | ਇਸ ਮੌਕੇ ਸੰਸਥਾ ਦੇ ਚੇਅਰਮੈਨ ਸ੍ਰੀ ਕਪਿਲ ਮਿੱਤਲ ਅਤੇ ਪ੍ਰਧਾਨ ਮੈਡਮ ਨਿਸ਼ੀ ਮਿੱਤਲ ਨੇ ਵਿਦਿਆਰਥੀਆਂ ਨੂੰ ਕੌਮਾਂਤਰੀ ਮਜ਼ਦੂਰ ਦਿਵਸ ਸਬੰਧੀ ਜਾਣਕਾਰੀ ਦਿੱਤੀ ਤੇ ਕਿਹਾ ਕਿ ਮਜ਼ਦੂਰ ਦੇਸ਼ ਦੀ ਰੀੜ੍ਹ ਦੀ ਹੱਡੀ ਹਨ, ਜਿਸ ਨਾਲ ਦੇਸ਼ ਤਰੱਕੀ ਵੱਲ ਵਧਦਾ ਹੈ | ਉਨ੍ਹਾਂ ਵਲੋਂ ਸਕੂਲ ਦੇ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |