ਤਪਾ ਮੰਡੀ, 2 ਮਈ (ਪ੍ਰਵੀਨ ਗਰਗ)-ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੇ ਦਿਸ਼ਾ-ਨਿਰਦੇਸ਼ਾਂ 'ਤੇ ਡੀ.ਐਸ.ਪੀ. ਤਪਾ ਜਸਕਰਨ ਸਿੰਘ ਬਰਾੜ ਦੀ ਅਗਵਾਈ ਹੇਠ ਤਪਾ ਪੁਲਿਸ ਨੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 5 ਗ੍ਰਾਮ ਹੈਰੋਇਨ ਸਮੇਤ ਦੋ ਜਣਿਆਂ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਨਵਦੀਪ ਕੌਰ ਚਾਹਲ ਨੇ ਦੱਸਿਆ ਕਿ ਪੁਲਿਸ ਦੇ ਸਹਾਇਕ ਥਾਣੇਦਾਰ ਮਨਜਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਪੁਰਸ਼ਾਂ ਦੇ ਸਬੰਧ 'ਚ ਮਾਤਾ ਦਾਤੀ ਰੋਡ 'ਤੇ ਦੌਰਾਨੇ ਗਸ਼ਤ ਮੌਜੂਦ ਸਨ | ਜਿੱਥੇ ਕਿਸਾਨਾਂ ਵਲੋਂ ਖੇਤਾਂ ਵਿਚ ਪਰਾਲੀ ਨੂੰ ਅੱਗ ਲਗਾਈ ਗਈ ਸੀ | ਇਸ ਦੌਰਾਨ ਦੋ ਵਿਅਕਤੀ ਸ਼ੱਕੀ ਹਾਲਤ ਵਿਚ ਬੈਠੇ ਦਿਖਾਈ ਦਿੱਤੇ | ਪੁਲਿਸ ਨੇ ਸ਼ੱਕ ਦੇ ਆਧਾਰ 'ਤੇ ਉਨ੍ਹਾਂ ਨੂੰ ਕਾਬੂ ਕਰ ਕੇ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਪਹਿਚਾਣ ਅਪਣਾ ਨਾਂਅ ਜਸਪਾਲ ਸਿੰਘ ਪੁੱਤਰ ਮੋਹਨ ਲਾਲ ਅਤੇ ਅਜੇ ਕੁਮਾਰ ਪੁੱਤਰ ਜਗਨ ਨਾਥ ਵਾਸੀਆਨ ਬਾਜ਼ੀਗਰ ਬਸਤੀ ਤਪਾ ਦੱਸਿਆ | ਜਦੋਂ ਪੁਲਿਸ ਨੇ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ ਹੋਈ | ਪੁਲਿਸ ਨੇ ਉਕਤ ਦੋਸ਼ੀਆਂਨ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |