03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਵਿਧਾਇਕ ਪੰਡੋਰੀ ਦਾ 'ਮਹਾਰਾਜਾ ਰਣਜੀਤ ਸਿੰਘ ਐਵਾਰਡ' ਨਾਲ ਸਨਮਾਨ

Ad Position 21
No active advertisement
ਅਜੀਤ ਡੈਸਕ 03-05-2026
ਮਹਿਲ ਕਲਾਂ, 2 ਮਈ (ਅਵਤਾਰ ਸਿੰਘ ਅਣਖੀ, ਤਰਸੇਮ ਸਿੰਘ ਗਹਿਲ)-ਪੰਜਾਬ ਵਿਧਾਨ ਸਭਾ ਵਿਚ ਪਿਛਲੇ ਦਿਨੀਂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ (ਸੋਧ) ਬਿੱਲ-2026' ਦੇ ਪਾਸ ਹੋਣ ਦੀ ਖ਼ੁਸ਼ੀ ਵਿਚ ਅੱਜ ਇੱਥੇ ਗੁਰਦੁਆਰਾ ਗੁਰੂਸਰ ਪਾਤਸ਼ਾਹੀ ਛੇਵੀਂ ਵਿਖੇ ਸਮੂਹ ਸੰਗਤ ਵਲੋਂ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਜਿਸ ਵਿਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਹਲਕਾ ਵਿਧਾਇਕ ਅਤੇ ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ (ਪੰਜਾਬ ਵਿਧਾਨ ਸਭਾ) ਕੁਲਵੰਤ ਸਿੰਘ ਪੰਡੋਰੀ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤ ਵਲੋਂ 'ਮਹਾਰਾਜਾ ਰਣਜੀਤ ਸਿੰਘ ਅਵਾਰਡ' ਨਾਲ ਸਨਮਾਨਿਤ ਕੀਤਾ ਗਿਆ | ਇਹ ਸਨਮਾਨ ਪੰਜਾਬ ਸਰਕਾਰ ਵਲੋਂ 'ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ (ਸੋਧ) 2026' ਪਾਸ ਕਰਨ ਦੀ ਖ਼ੁਸ਼ੀ ਵਿਚ ਦਿੱਤਾ ਗਿਆ ਹੈ | ਇਸ ਸਬੰਧੀ ਵੱਖ-ਵੱਖ ਪਿੰਡਾਂ ਵਿਚ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ ਸਨ ਅਤੇ ਅੱਜ ਮੁੱਖ ਸਮਾਗਮ ਇਸ ਗੁਰਦੁਆਰਾ ਸਾਹਿਬ ਵਿਖੇ ਹੋਇਆ | ਸਮਾਗਮ ਨੂੰ ਸੰਬੋਧਨ ਕਰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਮਨਾਂ ਵਿਚ ਲੰਬੇ ਸਮੇਂ ਤੋਂ ਇਹ ਪੀੜ ਸੀ ਕਿ ਬੇਅਦਬੀਆਂ ਦੀਆਂ ਘਟਨਾਵਾਂ ਹੋਣ ਦੇ ਬਾਵਜੂਦ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਜਾਂ ਇਨਸਾਫ਼ ਨਹੀਂ ਸੀ ਮਿਲਦਾ | ਉਨ੍ਹਾਂ ਕਿਹਾ ਕਿ ਆਖ਼ਰ ਮੌਜੂਦਾ ਸਰਕਾਰ ਨੇ ਅਜਿਹਾ ਇਤਿਹਾਸਕ ਕਾਨੂੰਨ ਬਣਾਇਆ ਹੈ, ਜਿਸ ਤਹਿਤ ਬੇਅਦਬੀ ਦੇ ਦੋਸ਼ੀਆਂ ਨੂੰ ਉਮਰ ਕੈਦ ਦੀ ਸਖ਼ਤ ਸਜ਼ਾ, ਭਾਰੀ ਜੁਰਮਾਨਾ, ਗੈਰ ਜ਼ਮਾਨਤੀ ਵਿਵਸਥਾ ਰਾਹੀਂ ਯਕੀਨੀ ਬਣਾਇਆ ਗਿਆ ਹੈ ਕਿ ਬੇਅਦਬੀ ਦੇ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਉਨ੍ਹਾਂ ਕਿਹਾ ਕਿ ਇਹ ਸੇਵਾ ਗੁਰੂ ਸਾਹਿਬ ਨੇ ਆਪ ਦਇਆ ਕਰ ਕੇ ਸਾਡੀ ਸਰਕਾਰ ਨੂੰ ਬਖ਼ਸ਼ੀ ਹੈ | ਉਨ੍ਹਾਂ ਮੀਡੀਆ ਦੇ ਸਵਾਲਾਂ ਦੇ ਜਵਾਬ ਵਿਚ ਕਿਹਾ ਕਿ ਪੰਜਾਬ ਸਰਕਾਰ ਵਲੋਂ ਲਗਾਤਾਰ ਵਿਕਾਸ ਮੁਖੀ ਕੰਮ ਕੀਤੇ ਗਏ ਹਨ ਅਤੇ ਹੁਣ ਵੀ ਕੀਤੇ ਜਾ ਰਹੇ ਹਨ, ਇਸ ਲਈ ਵਿਰੋਧੀਆਂ ਕੋਲ ਕੋਈ ਠੋਸ ਮੁੱਦਾ ਨਹੀਂ ਹੈ | ਉਨ੍ਹਾਂ ਕਿਹਾ ਕਿ ਚਾਹੇ ਸੜਕਾਂ ਦੀ ਗੱਲ ਹੋਵੇ, ਮੁਫ਼ਤ ਬਿਜਲੀ ਜਾਂ ਨਹਿਰੀ ਪਾਣੀ, ਮਾਨ ਸਰਕਾਰ ਨੇ ਉਹ ਕੰਮ ਕੀਤੇ ਹਨ ਜੋ ਕਿ ਹੁਣ ਤੱਕ ਕਿਸੇ ਸਰਕਾਰ ਨੇ ਨਹੀਂ ਕੀਤੇ | ਇਸ ਤੋਂ ਪਹਿਲਾਂ ਸੰਬੋਧਨ ਕਰਦੇ ਹੋਏ ਵਿਧਾਇਕ ਸ. ਕੁਲਵੰਤ ਸਿੰਘ ਪੰਡੋਰੀ ਨੇ ਖ਼ੁਸ਼ੀ ਸਾਂਝੀ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਉਹ ਉਸ ਵਿਧਾਨ ਸਭਾ ਦਾ ਹਿੱਸਾ ਹਨ ਜਿਸ ਵਿਚ ਗੁਰੂ ਸਾਹਿਬ ਦੇ ਸਤਿਕਾਰ ਨੂੰ ਬਹਾਲ ਰੱਖਣ ਲਈ ਇਹ ਅਹਿਮ ਕਾਨੂੰਨ ਪਾਸ ਹੋਇਆ ਹੈ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਵਿਵੇਕ ਕੁਮਾਰ ਮੋਦੀ, ਉਪ ਮੰਡਲ ਮੈਜਿਸਟਰੇਟ ਮਹਿਲ ਕਲਾਂ ਕਿ੍ਤਿਕਾ ਗੋਇਲ, ਐਸ.ਪੀ. ਅਸ਼ੋਕ ਸ਼ਰਮਾ, ਐਸ.ਐੱਚ.ਓ. ਕੁਲਵਿੰਦਰ ਸਿੰਘ ਧਾਲੀਵਾਲ, ਸਰਪੰਚ ਕਿਰਨਾ ਰਾਣੀ ਬਾਂਸਲ, ਸਰਪੰਚ ਸਰਬਜੀਤ ਸਿੰਘ ਸ਼ੰਭੂ, ਅਰੁਣ ਕੁਮਾਰ ਬਾਂਸਲ, ਪ੍ਰਧਾਨ ਸ਼ੇਰ ਸਿੰਘ, ਸਰਪੰਚ ਜਤਿੰਦਰਪਾਲ ਸਿੰਘ ਪੰਡੋਰੀ, ਮਨਜੀਤ ਸਿੰਘ ਲੋਹਗੜ੍ਹ, ਬਿੰਦਰ ਸਿੰਘ ਖ਼ਾਲਸਾ, ਮਾਸਟਰ ਹਰਮਨਜੀਤ ਸਿੰਘ ਕੁਤਬਾ, ਯਾਦਵਿੰਦਰ ਸਿੰਘ ਛਾਪਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਬੁੱਟਰ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਹੋਈ ਅਗਲੀ ਖ਼ਬਰ ਪੰਜਾਬ ਅੰਦਰ ਆਉਣ ਵਾਲੇ ਸਮੇਂ 'ਚ ਕਾਂਗਰਸ ਪਾਰਟੀ ਸਰਕਾਰ ਬਣਾਏਗੀ-ਲੋਟਾ, ਗਰੇਵਾਲ
Ad Position 24
No active advertisement