ਭਦੌੜ, 2 ਮਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਸਰਕਾਰੀ ਹਾਈ ਸਕੂਲ ਜੰਗੀਆਣਾ ਵਿਖੇ ਨੈਸ਼ਨਲ ਮੀਨਜ ਕਮ-ਮੈਰਿਟ ਸਕਾਲਰਸ਼ਿਪ ਸਕੀਮ ਦੀ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀ ਗਰਨੂਰ ਸਿੰਘ ਦਾ ਸਨਮਾਨ ਕੀਤਾ ਗਿਆ | ਸਕੂਲ ਦੇ ਮੁੱਖ ਅਧਿਆਪਕ ਸੁਖਦੇਵ ਸਿੰਘ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀ ਗਰਨੂਰ ਸਿੰਘ ਧਾਲੀਵਾਲ ਨੇ ਪ੍ਰੀਖਿਆ ਪਾਸ ਕਰ ਕੇ ਬਲਾਕ ਵਿਚੋਂ ਦੂਜਾ ਸਥਾਨ ਪ੍ਰਾਪਤ ਹੈ ਅਤੇ ਇਸ ਸਕੂਲ ਵਿਚੋਂ ਪਹਿਲੀ ਵਾਰ ਇਸ ਵਿਦਿਆਰਥੀਆਂ ਨੇ ਪ੍ਰੀਖਿਆ ਪਾਸ ਕਰ ਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂਅ ਇਲਾਕੇ ਅੰਦਰ ਰੌਸ਼ਨ ਕੀਤਾ ਹੈ | ਉਨ੍ਹਾਂ ਦੱਸਿਆ ਕਿ ਗਰਨੂਰ ਸਿੰਘ ਨੂੰ 1000 ਰੁਪਏ ਪ੍ਰਤੀ ਮਹੀਨਾ ਚਾਰ ਸਾਲਾ ਲਈ ਭਾਵ ਕੁੱਲ 48000 ਦੀ ਵਜ਼ੀਫ਼ਾ ਰਾਸ਼ੀ ਮਿਲੇਗੀ ਉੱਥੇ ਹੋਰ ਵਿਦਿਆਰਥੀਆਂ ਨੂੰ ਵੀ ਗਰਨੂਰ ਸਿੰਘ ਤੋਂ ਪ੍ਰੇਰਨਾ ਲੈ ਕੇ ਆਉਣ ਵਾਲੇ ਸਾਲਾਂ ਵਿਚ ਇਹ ਵਜ਼ੀਫ਼ਾ ਪ੍ਰੀਖਿਆ ਪਾਸ ਕਰਨ ਦੀ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ | ਇਸ ਸਮੇਂ ਰੇਸ਼ਮ ਸਿੰਘ ਜੰਗੀਆਣਾ, ਜਗਦੀਸ਼ ਸਿੰਘ ਅਤੇ ਮੁੱਖ ਅਧਿਆਪਕ ਸੁਖਦੇਵ ਸਿੰਘ ਵਲੋਂ ਗਰਨੂਰ ਸਿੰਘ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ |