ਬਰਨਾਲਾ, 2 ਮਈ (ਅਸ਼ੋਕ ਭਾਰਤੀ)-ਜੀ.ਜੀ.ਐੱਸ ਵਰਲਡ ਸਕੂਲ ਬਰਨਾਲਾ ਵਿਖੇ ਡਾਂਸ ਮੁਕਾਬਲੇ ਕਰਵਾਏ ਗਏ ਜਿਸ ਵਿਚ ਸੀਨੀਅਰ ਵਿੰਗ ਅਤੇ ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਮੌਕੇ ਸੰਸਥਾ ਦੇ ਡਾਇਰੈਕਟਰ ਲਵਿੰਦਰ ਸਿੰਘ ਚਹਿਲ ਨੇ ਕਿਹਾ ਕਿ ਸਕੂਲ ਦਾ ਟੀਚਾ ਸਿਰਫ਼ ਕਿਤਾਬੀ ਗਿਆਨ ਤੱਕ ਸੀਮਿਤ ਨਹੀਂ ਹੈ, ਸਗੋਂ ਬੱਚਿਆਂ ਦਾ ਸਰਵਪੱਖੀ ਵਿਕਾਸ ਕਰਨਾ ਹੈ | ਅਜਿਹੇ ਮੁਕਾਬਲੇ ਬੱਚਿਆਂ ਦੇ ਆਤਮ-ਵਿਸ਼ਵਾਸ ਨੂੰ ਵਧਾਉਂਦੇ ਹਨ, ਅਤੇ ਉਨ੍ਹਾਂ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਆਪਣੀ ਪ੍ਰਤਿਭਾ ਦਿਖਾਉਣ ਦਾ ਬਹੁਮੁੱਲਾ ਮੌਕਾ ਪ੍ਰਦਾਨ ਕਰਦੇ ਹਨ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |