03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ ਵਲੋਂ 11ਵੀਂ ਵਜ਼ੀਫ਼ਾ ਪ੍ਰੀਖਿਆ ਦਾ ਇਨਾਮ ਵੰਡ ਸਮਾਰੋਹ ਕਰਵਾਇਆ

Ad Position 21
No active advertisement
ਅਜੀਤ ਡੈਸਕ 03-05-2026
ਬਰਨਾਲਾ, 2 ਮਈ (ਅਸ਼ੋਕ ਭਾਰਤੀ)-ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ ਬਰਨਾਲਾ ਵਲੋਂ ਗ਼ਦਰੀ ਗੁਲਾਬ ਕੌਰ ਦੀ ਸ਼ਹਾਦਤ ਸ਼ਤਾਬਦੀ ਨੂੰ ਸਮਰਪਿਤ ਕਰਵਾਈ ਗਈ ਗਿਆਰ੍ਹਵੀਂ ਡੀ.ਟੀ.ਐੱਫ. ਵਜ਼ੀਫ਼ਾ ਪ੍ਰੀਖਿਆ ਦਾ ਇਨਾਮ ਵੰਡ ਸਮਾਰੋਹ ਤਰਕਸ਼ੀਲ ਭਵਨ ਬਰਨਾਲਾ ਵਿਖੇ ਕਰਵਾਇਆ ਗਿਆ | ਇਸ ਮੌਕੇ ਪੰਜਵੀਂ, ਅੱਠਵੀਂ ਤੇ ਦਸਵੀਂ ਜਮਾਤ ਵਿਚੋਂ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿਚੋਂ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੇ ਨਾਲ-ਨਾਲ ਹਰ ਕੈਟਾਗਿਰੀ ਵਿਚੋਂ ਅਗਲੇ ਦਸ-ਦਸ ਵਿਦਿਆਰਥੀਆਂ ਦਾ ਵੀ ਸਨਮਾਨ ਕਰ ਕੇ ਹੌਸਲਾ ਅਫਜ਼ਾਈ ਕੀਤੀ ਗਈ | ਇਸ ਮੌਕੇ ਮੱੁਖ ਮਹਿਮਾਨ ਜ਼ਿਲ੍ਹਾ ਪ੍ਰਧਾਨ ਰਾਜੀਵ ਕੁਮਾਰ, ਜ਼ਿਲ੍ਹਾ ਸਕੱਤਰ ਨਿਰਮਲ ਚੁਹਾਣਕੇ, ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਸੁਨੀਤਇੰਦਰ ਸਿੰਘ, ਬਲਜਿੰਦਰ ਪ੍ਰਭੂ, ਸੋਹਣ ਸਿੰਘ ਮਾਝੀ, ਗੁਰਮੀਤ ਸੁਖਪੁਰ, ਗੁਰਮੇਲ ਭੁਟਾਲ, ਸੁਖਦੀਪ ਤਪਾ, ਸੁਖਵਿੰਦਰ ਸੁੱਖ, ਸੱਤਪਾਲ ਬਾਂਸਲ, ਮਾਲਵਿੰਦਰ ਸਿੰਘ, ਅੰਮਿ੍ਤਪਾਲ ਕੋਟਦੁੰਨਾ ਨੇ ਗ਼ਦਰੀ ਗੁਲਾਬ ਕੌਰ ਨੂੰ ਸ਼ਰਧਾਂਜਲੀ ਅਰਪਿਤ ਕੀਤੀ | ਜ਼ਿਲ੍ਹਾ ਕਮੇਟੀ ਮੈਂਬਰ ਸੁਖਵਿੰਦਰ ਸੁੱਖ ਨੇ ਗ਼ਦਰੀ ਗੁਲਾਬ ਕੌਰ ਦੇ ਜੀਵਨ ਤੇ ਗ਼ਦਰ ਲਹਿਰ ਵਿਚ ਯੋਗਦਾਨ ਬਾਰੇ ਵਿਸਥਾਰ ਸਹਿਤ ਚਰਚਾ ਕਰਦੇ ਹੋਏ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੁਨੇਹਾ ਦਿੱਤਾ | ਮੁੱਖ ਮਹਿਮਾਨ ਸ੍ਰੀ ਸੁਨੀਤਇੰਦਰ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਨੇ ਡੀ.ਟੀ.ਐੱਫ ਦੇ ਇਸ ਨੇਕ ਕਾਰਜ ਦੀ ਸ਼ਲਾਘਾ ਕੀਤੀ | ਮੁੱਖ ਮਹਿਮਾਨ ਤੇ ਸਮੁੱਚੀ ਜ਼ਿਲ੍ਹਾ ਕਮੇਟੀ ਵਲੋਂ ਬੱਚਿਆਂ ਨੂੰ ਇਨਾਮ ਰਾਸ਼ੀ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਦੌਰਾਨ ਡੈਮੋਕੇ੍ਰਟਿਕ ਮੁਲਾਜ਼ਮ ਫੈਡਰੇਸ਼ਨ ਦੇ ਜ਼ਿਲ੍ਹਾ ਸਕੱਤਰ ਬਲਜਿੰਦਰ ਪ੍ਰਭੂ ਨੇ ਮਜ਼ਦੂਰ ਦਿਹਾੜੇ ਮੌਕੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਤੇ ਵਿਦਿਆਰਥੀਆਂ ਨੂੰ ਉਸਾਰੂ ਸਾਹਿਤ, ਨਰੋਈਆਂ ਕਦਰਾਂ ਕੀਮਤਾਂ ਨਾਲ ਜੁੜਨ ਲਈ ਮੋਬਾਈਲ ਦੀ ਅੰਨ੍ਹੀ ਵਰਤੋਂ ਛੱਡ ਕੇ ਪੁਸਤਕ ਸਭਿਆਚਾਰ ਨਾਲ ਜੁੜਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਜ਼ਿਲ੍ਹਾ ਸਕੱਤਰ ਨਿਰਮਲ ਚੁਹਾਣਕੇ, ਪਿ੍ੰਸੀਪਲ ਮੇਜਰ ਸਿੰਘ, ਪਿ੍ੰਸੀਪਲ ਹਰਨੇਕ ਸੋਹੀ, ਪਿ੍ੰਸੀਪਲ ਵਰਿੰਦਰ ਸਿੰਘ ਤਪਾ, ਪਿ੍ੰਸੀਪਲ ਹਰੀਸ਼ ਬਾਂਸਲ, ਬਿੱਕਰ ਸਿੰਘ ਅÏਲਖ, ਮੈਡਮ ਅਵਿਨਾਸ਼ ਕੌਰ ਖੁੱਡੀ ਕਲਾਂ, ਰਕਿੰਦਰ ਸਿੰਘ ਭੱਲਾ, ਲਖਵੀਰ ਸਿੰਘ ਠੁੱਲੀਵਾਲ, ਬਲਾਕ ਸਕੱਤਰ ਦਵਿੰਦਰ ਸਿੰਘ ਤਲਵੰਡੀ, ਰਘਵੀਰ ਕਰਮਗੜ੍ਹ, ਹੈੱਡ ਮਾਸਟਰ ਪ੍ਰਦੀਪ ਕੁਮਾਰ, ਜਗਸੀਰ ਬਖਤਗੜ੍ਹ, ਜਸਵੀਰ ਭੋਤਨਾ, ਕੁਲਦੀਪ ਕੌਰ, ਸੁਨੀਤਾ ਰਾਣੀ, ਕੁਲਦੀਪ ਸੰਘੇੜਾ, ਪਲਵਿੰਦਰ ਠੀਕਰੀਵਾਲਾ, ਸੁਨੀਲ ਕੁਮਾਰ, ਜਗਰੰਟ ਸਿੰਘ, ਵਰਿੰਦਰ ਕੁਮਾਰ, ਹਰਬਚਨ ਹੰਡਿਆਇਆ, ਪਰਦੀਪ ਬਖਤਗੜ੍ਹ, ਬਲਜਿੰਦਰ ਅਕਲੀਆ, ਜਸਪਾਲ ਬਾਹੀਆ, ਗਜਿੰਦਰ ਸਿੰਘ, ਪ੍ਰੇਮਪਾਲ ਕੌਰ, ਅਮਰਜੀਤ ਕੌਰ, ਪਰਮਜੀਤ ਕੌਰ ਜੋਧਪੁਰ, ਚਾਨਣ ਸਿੰਘ ਤਪਾ, ਗੁਲਵੰਤ ਸਿੰਘ, ਅਜਮੇਰ ਕਾਲਸਾਂ, ਮਨਜਿੰਦਰ ਸਿੰਘ, ਜਗਜੀਤ ਠੀਕਰੀਵਾਲਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਰਸਿੰਗ ਵਿਦਿਆਰਥੀਆਂ ਨੇ ਅੰਮਿ੍ਤਸਰ ਦੇ ਮਾਨਸਿਕ ਸਿਹਤ ਸੰਸਥਾ ਪ੍ਰੋਗਰਾਮ ਵਿਚ ਲਿਆ ਭਾਗ ਅਗਲੀ ਖ਼ਬਰ ਮੁੱਖ ਮੰਤਰੀ ਤੀਰਥ ਯੋਜਨਾ ਤਹਿਤ ਸ਼ਹਿਣਾ ਤੋਂ ਸ੍ਰੀ ਹਰਿਮੰਦਰ ਸਾਹਿਬ ਅਤੇ ਹੋਰ ਧਾਰਮਿਕ ਸਥਾਨਾਂ ਦੀ ਯਾਤਰਾ ਲਈ ਦੋ ਬੱਸਾਂ...
Ad Position 24
No active advertisement