ਤਪਾ ਮੰਡੀ, 2 ਮਈ (ਪ੍ਰਵੀਨ ਗਰਗ)-ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ ਜੈਮਲ ਸਿੰਘ ਵਾਲਾ ਦਾ ਆਈ.ਸੀ.ਐਸ.ਈ ਬੋਰਡ ਦੀ 10ਵੀਂ ਦਾ ਨਤੀਜਾ 100 ਫ਼ੀਸਦੀ ਰਿਹਾ | ਸਕੂਲ ਦੇ ਸਾਰੇ ਵਿਦਿਆਰਥੀ ਸ਼ਾਨਦਾਰ ਅੰਕਾਂ ਨਾਲ ਪਾਸ ਹੋਏ, ਜਿਸ ਨਾਲ ਨਾ ਸਿਰਫ਼ ਸਕੂਲ ਪਰਿਵਾਰ ਵਿਚ ਖ਼ੁਸ਼ੀ ਦੀ ਲਹਿਰ ਹੈ ਸਗੋਂ ਇਲਾਕੇ ਲਈ ਮਾਣ ਵਾਲੀ ਗੱਲ ਹੈ | ਪਿ੍ੰਸੀਪਲ ਇਬਰਾਹੀਮ ਉਦਮ ਨੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਨਤੀਜਾ ਸਾਰਿਆਂ ਦੀ ਸਾਂਝੀ ਮਿਹਨਤ ਦਾ ਪਰਿਣਾਮ ਹੈ | ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਨੇ ਦਿਨ-ਰਾਤ ਮਿਹਨਤ ਕਰ ਕੇ ਇਹ ਸਫਲਤਾ ਹਾਸਲ ਕੀਤੀ ਹੈ ਅਤੇ ਅਧਿਆਪਕਾਂ ਨੇ ਉਨ੍ਹਾਂ ਨੂੰ ਸਹੀ ਦਿਸ਼ਾ ਵਿਚ ਮਾਰਗ ਦਰਸ਼ਨ ਦਿੱਤਾ ਹੈ | ਉਨ੍ਹਾਂ ਨੇ ਇਹ ਵੀ ਕਿਹਾ ਕਿ ਸਕੂਲ ਹਮੇਸ਼ਾ ਗੁਣਵੱਤਾ ਭਰੀ ਅਤੇ ਆਧੁਨਿਕ ਸਿੱਖਿਆ ਦੇਣ ਲਈ ਵਚਨਬੱਧ ਹੈ | ਸੰਸਥਾ ਦੇ ਚੇਅਰਮੈਨ ਸੁਖਮੀਤ ਸਿੰਘ ਧਾਲੀਵਾਲ ਨੇ ਕਿਹਾ ਕਿ ਇਹ ਨਤੀਜਾ ਸਕੂਲ ਦੀ ਮਿਹਨਤ, ਅਨੁਸ਼ਾਸਨ ਅਤੇ ਉੱਚ ਸਿੱਖਿਆ ਮਿਆਰਾਂ ਦਾ ਸਪਸ਼ਟ ਪ੍ਰਮਾਣ ਹੈ | ਵਿਦਿਆਰਥੀਆਂ ਦੀ ਇਹ ਕਾਮਯਾਬੀ ਹੋਰ ਵਿਦਿਆਰਥੀਆਂ ਲਈ ਪੇ੍ਰਰਨਾ ਸਰੂਪ ਹੈ ਅਤੇ ਭਵਿੱਖ ਵਿਚ ਵੀ ਸਕੂਲ ਇਸੇ ਤਰ੍ਹਾਂ ਦੇ ਸ਼ਾਨਦਾਰ ਨਤੀਜੇ ਪ੍ਰਾਪਤ ਕਰਦਾ ਰਹੇਗਾ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |