22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਵਜ਼ੀਫ਼ਾ ਪ੍ਰੀਖਿਆ ਪਾਸ ਕਰਨ ਵਾਲੀ ਵਿਦਿਆਰਥਣ ਮਨਿੰਦਰ ਕੌਰ ਦਾ ਸਕੂਲ ਵਲੋਂ ਸਨਮਾਨ <br/>

Ad Position 21
No active advertisement
ਅਜੀਤ ਡੈਸਕ 04-05-2026
ਭਦੌੜ, 3 ਮਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਸ਼ਹੀਦ ਜਸ਼ਨਦੀਪ ਸਿੰਘ ਸਰਾਂ ਸਰਕਾਰੀ ਹਾਈ ਸਕੂਲ ਨੈਣੇਵਾਲ ਵਿਖੇ ਨੈਸ਼ਨਲ ਮੀਨਜ ਕਮ-ਮੈਰਿਟ ਸਕਾਲਰਸ਼ਿਪ ਸਕੀਮ ਦੀ ਪ੍ਰੀਖਿਆ ਪਾਸ ਕਰਨ ਵਾਲੀ ਵਿਦਿਆਰਥਣ ਮਨਿੰਦਰ ਕੌਰ ਦਾ ਸਨਮਾਨ ਕੀਤਾ ਗਿਆ | ਸਕੂਲ ਦੇ ਮੁੱਖ ਅਧਿਆਪਕਾ ਸ੍ਰੀਮਤੀ ਸੁਰੇਸ਼ਟਾ ਸ਼ਰਮਾ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਾਡੇ ਸਕੂਲ ਦੀ ਵਿਦਿਆਰਥਣ ਮਨਿੰਦਰ ਕੌਰ ਨੇ ਪ੍ਰੀਖਿਆ ਪਾਸ ਕਰ ਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂਅ ਇਲਾਕੇ ਅੰਦਰ ਰੌਸ਼ਨ ਕੀਤਾ ਹੈ | ਉਨ੍ਹਾਂ ਦੱਸਿਆ ਕਿ ਮਨਿੰਦਰ ਕੌਰ ਨੂੰ 1000 ਰੁਪਏ ਪ੍ਰਤੀ ਮਹੀਨਾ ਚਾਰ ਸਾਲਾਂ ਲਈ ਭਾਵ ਕੁੱਲ 48000 ਦੀ ਵਜ਼ੀਫ਼ਾ ਰਾਸ਼ੀ ਮਿਲੇਗੀ | ਮੁੱਖ ਅਧਿਆਪਕਾ ਸੁਰੇਸ਼ਟਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮਨਿੰਦਰ ਕੌਰ ਤੋਂ ਪ੍ਰੇਰਨਾ ਲੈ ਕੇ ਆਉਣ ਵਾਲੇ ਸਾਲਾਂ ਵਿਚ ਇਹ ਵਜ਼ੀਫ਼ਾ ਪ੍ਰੀਖਿਆ ਪਾਸ ਕਰਨ ਦੀ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ ਉੱਥੇ ਮੁੱਖ ਅਧਿਆਪਕਾਂ ਨੇ ਵਿਦਿਆਰਥਣ ਮਨਿੰਦਰ ਕੌਰ ਅਤੇ ਮਾਪਿਆਂ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਵਿਦਿਆਰਥਣ ਦਾ ਆਪਣੇ ਸਮੂਹ ਸਟਾਫ਼ ਸਮੇਤ ਵਿਸ਼ੇਸ਼ ਸਨਮਾਨ ਵੀ ਕੀਤਾ ਤੇ ਅਧਿਆਪਕਾਂ ਨੂੰ ਹੋਰ ਬਿਹਤਰ ਕਰਨ ਦੀ ਹੱਲਾਸ਼ੇਰੀ ਵੀ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਪੈੱ੍ਰਸ ਦੀ ਆਜ਼ਾਦੀ ਦਾ ਕੌਮਾਂਤਰੀ ਦਿਹਾੜਾ ਮਨਾਇਆ <br/> ਅਗਲੀ ਖ਼ਬਰ ਚੋਰੀ ਦੇ 7 ਮੋਟਰਸਾਈਕਲਾਂ ਸਮੇਤ ਇੱਕ ਕਾਬੂ
Ad Position 24