22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਪੈੱ੍ਰਸ ਦੀ ਆਜ਼ਾਦੀ ਦਾ ਕੌਮਾਂਤਰੀ ਦਿਹਾੜਾ ਮਨਾਇਆ <br/>

Ad Position 21
No active advertisement
ਅਜੀਤ ਡੈਸਕ 04-05-2026
ਬਰਨਾਲਾ, 3 ਮਈ (ਗੁਰਪ੍ਰੀਤ ਸਿੰਘ ਲਾਡੀ)-ਪੋ੍ਰਗਰੈਸਿਵ ਸੀਨੀਅਰ ਸਿਟੀਜ਼ਨ ਐਂਡ ਸਿਵਲ ਸੋਸਾਇਟੀ ਬਰਨਾਲਾ ਵਲੋਂ ਹਿਮਾਂਸ਼ੂ ਦਾਨੀਆ ਯਾਦਗਾਰੀ ਸਿਲਾਈ ਸੈਂਟਰ ਰਾਹੀ ਬਸਤੀ, ਬਰਨਾਲਾ ਵਿਖੇ ਪੈੱ੍ਰਸ ਦੀ ਆਜ਼ਾਦੀ ਦਾ ਕੌਮਾਂਤਰੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਗੁਰਮੀਤ ਸਿੰਘ ਮੀਮਸਾ ਪ੍ਰਧਾਨ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਬਰਨਾਲਾ, ਵਾਤਾਵਰਨ ਪ੍ਰੇਮੀ ਰਾਜੇਸ਼ ਭੁਟਾਨੀ ਅਤੇ ਮਹਿੰਦਰ ਪਾਲ ਗਰਗ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੱਤਰਕਾਰਤਾ ਨੂੰ ਲੋਕਤੰਤਰ ਦਾ ਚੌਥਾ ਥੰਮ੍ਹ ਕਿਹਾ ਜਾਂਦਾ ਹੈ | ਦੁਨੀਆ ਦੇ ਬਹੁਤ ਸਾਰੇ ਦੇਸ਼ਾਂ ਵਿਚ ਪੈੱ੍ਰਸ, ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਦੇ ਅਧਿਕਾਰਾਂ, ਲੋਕਾਂ ਨੂੰ ਸਹੀ ਜਾਣਕਾਰੀ ਪਹੁੰਚਾਉਣ ਦੇ ਅਧਿਕਾਰਾਂ ਅਤੇ ਬਿਨਾਂ ਕਿਸੇ ਡਰ ਅਤੇ ਦਬਾਅ ਦੇ ਕੰਮ ਕਰਨ ਦੇ ਅਧਿਕਾਰਾਂ ਤੋਂ ਵਾਂਝੀ ਹੈ | ਪ੍ਰੈੱਸ ਦੀ ਆਜ਼ਾਦੀ ਨੂੰ ਖ਼ਤਰਾ ਜਿੱਥੇ ਸਰਕਾਰ ਦੀਆਂ ਪ੍ਰੈੱਸ ਵਿਰੋਧੀ ਨੀਤੀਆਂ ਹਨ ਉੱਥੇ ਪ੍ਰੈੱਸ 'ਚ ਘੁਸਪੈਠ ਕਰ ਚੁੱਕੇ ਬਲੈਕ ਮੇਲਿੰਗ ਕਰਨ ਵਾਲੇ ਲੋਕਾਂ ਤੋਂ ਵੀ ਹੈ | ਉਨ੍ਹਾਂ ਕਿਹਾ ਕਿ ਪੱਤਰਕਾਰੀ ਇੱਕ ਮਿਸ਼ਨ ਹੈ ਪ੍ਰੰਤੂ ਬਹੁਤੇ ਲੋਕ ਪੱਤਰਕਾਰੀ ਨੂੰ ਇਕ ਪੇਸ਼ੇ ਦੇ ਤੌਰ 'ਤੇ ਅਪਣਾ ਰਹੇ ਹਨ | ਸਮਾਜ ਸੇਵੀ ਹਰਮਨਜੀਤ ਸਿੰਘ ਰੁਪਾਲ, ਸਮਾਜ ਸੇਵੀ ਰਾਕੇਸ਼ ਜਿੰਦਲ ਅਤੇ ਕੇਵਲ ਕਿ੍ਸ਼ਨ ਗਰਗ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਪੱਤਰਕਾਰਾਂ ਲਈ ਘੱਟੋ-ਘੱਟ ਯੋਗਤਾ ਗਰੈਜੂਏਸ਼ਨ ਹੋਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਪ੍ਰੈੱਸ ਲਈ ਬਹੁਤ ਜ਼ਰੂਰੀ ਹੈ ਪ੍ਰੰਤੂ ਇਸ ਆਜ਼ਾਦੀ ਦੀ ਵੀ ਇਕ ਸੀਮਾ ਹੋਣੀ ਚਾਹੀਦੀ ਹੈ | ਉਨ੍ਹਾਂ ਅੱਗੇ ਕਿਹਾ ਕਿ 'ਰਿਪੋਰਟਰਜ਼ ਵਿਦਾਊਟ ਬਾਰਡਰਜ਼' ਵਲੋਂ ਵਿਸ਼ਵ ਪ੍ਰੈੱਸ ਫਰੀਡਮ ਇੰਡੈੱਕਸ 2026 ਦੀ ਰਿਪੋਰਟ ਜਾਰੀ ਕਰਦਿਆਂ ਕਿਹਾ ਕਿ ਵਿਸ਼ਵ 'ਚ ਮੀਡੀਆ ਦੀ ਆਜ਼ਾਦੀ ਦੇ ਸਬੰਧ ਵਿਚ 180 ਮੁਲਕਾਂ 'ਚੋਂ ਭਾਰਤ 157ਵੇਂ ਸਥਾਨ 'ਤੇ ਹੈ | ਸੋ ਸਰਕਾਰਾਂ, ਮੀਡੀਆ ਅਦਾਰਿਆਂ, ਪ੍ਰੈੱਸ ਕਲੱਬਾਂ ਅਤੇ ਲੋਕਾਂ ਨੂੰ ਮਿਲ ਕੇ ਪ੍ਰੈੱਸ ਦੀ ਆਜ਼ਾਦੀ ਨੂੰ ਬਹਾਲ ਕਰਨ ਲਈ ਯਤਨਸ਼ੀਲ ਹੋਣਾ ਚਾਹੀਦਾ ਹੈ | ਅੰਤ ਵਿਚ ਸੁਖਵਿੰਦਰ ਸਿੰਘ ਭੰਡਾਰੀ ਅਤੇ ਰਾਕੇਸ਼ ਗਰਗ ਨੇ ਸਭਨਾਂ ਦਾ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਈ-ਸੇਵਾ ਵਿਚ ਜ਼ਿਲ੍ਹਾ ਬਰਨਾਲਾ ਦਾ ਸੂਬੇ ਵਿਚੋਂ ਪਹਿਲਾ ਸਥਾਨ ਬਰਕਰਾਰ ਅਗਲੀ ਖ਼ਬਰ ਵਜ਼ੀਫ਼ਾ ਪ੍ਰੀਖਿਆ ਪਾਸ ਕਰਨ ਵਾਲੀ ਵਿਦਿਆਰਥਣ ਮਨਿੰਦਰ ਕੌਰ ਦਾ ਸਕੂਲ ਵਲੋਂ ਸਨਮਾਨ <br/>
Ad Position 24