22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਈ-ਸੇਵਾ ਵਿਚ ਜ਼ਿਲ੍ਹਾ ਬਰਨਾਲਾ ਦਾ ਸੂਬੇ ਵਿਚੋਂ ਪਹਿਲਾ ਸਥਾਨ ਬਰਕਰਾਰ

Ad Position 21
No active advertisement
ਅਜੀਤ ਡੈਸਕ 04-05-2026
ਬਰਨਾਲਾ, 3 ਮਈ (ਗੁਰਪ੍ਰੀਤ ਸਿੰਘ ਲਾਡੀ)-ਸੇਵਾ ਕੇਂਦਰਾਂ ਦੀਆਂ ਅਤੇ ਈ-ਸੇਵਾ ਪੋਰਟਲ ਉੱਤੇ ਸਭ ਤੋਂ ਘੱਟ ਬਕਾਇਆ ਅਰਜ਼ੀਆਂ ਨਾਲ (0.3 ਫ਼ੀਸਦੀ) ਜ਼ਿਲ੍ਹਾ ਬਰਨਾਲਾ ਸੂਬੇ ਵਿਚੋਂ ਲਗਾਤਾਰ ਪਹਿਲੇ ਸਥਾਨ 'ਤੇ ਚੱਲ ਰਿਹਾ ਹੈ | ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਲੋਕਾਂ ਨੂੰ ਪਾਰਦਰਸ਼ੀ ਅਤੇ ਸਮਾਂਬੱਧ ਸੇਵਾਵਾਂ ਦੇਣ ਲਈ ਵਚਨਬੱਧ ਹੈ ਤਾਂ ਜੋ ਕਿ ਲੋਕਾਂ ਦੀ ਖੱਜਲ ਖ਼ੁਆਰੀ ਨਾ ਹੋਵੇ | ਉਨ੍ਹਾਂ ਦੱਸਿਆ ਕਿ 3 ਮਈ 2025 ਤੋਂ 2 ਮਈ 2026 ਤੱਕ ਜ਼ਿਲ੍ਹੇ ਵਿਚ ਈ-ਸੇਵਾ ਅਤੇ ਕੁਨੈਕਟ ਪੋਰਟਲ ਰਾਹੀਂ ਕੁੱਲ 1,24,716 ਅਰਜ਼ੀਆਂ ਪ੍ਰਾਪਤ ਹੋਈਆਂ | ਇਨ੍ਹਾਂ ਵਿਚੋਂ 1,08,453 ਅਰਜ਼ੀਆਂ ਦਾ ਨਿਰਧਾਰਿਤ ਸਮੇਂ ਅੰਦਰ ਨਿਬੇੜਾ ਕੀਤਾ ਗਿਆ ਹੈ ਜਦਕਿ 13,061 ਅਰਜ਼ੀਆਂ ਪ੍ਰਕਿਰਿਆ ਅਧੀਨ ਹਨ ਅਤੇ 3202 ਅਰਜ਼ੀਆਂ ਵੱਖ-ਵੱਖ ਕਾਰਨਾਂ ਕਰ ਕੇ ਵਾਪਸ ਭੇਜੀਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਸਭ ਤੋਂ ਜ਼ਿਆਦਾ ਜਾਤੀ ਸਰਟੀਫਿਕੇਟ, ਰਿਹਾਇਸ਼ੀ ਸਰਟੀਫਿਕੇਟ, ਈ. ਡਬਲਿਊ. ਐਸ. ਸਰਟੀਫਿਕੇਟ (ਆਰਥਿਕ ਤੌਰ 'ਤੇ ਕਮਜ਼ੋਰ ਵਰਗ), ਆਮਦਨ ਸਰਟੀਫਿਕੇਟ ਤੇ ਬੁਢਾਪਾ ਪੈਨਸ਼ਨ ਲਈ ਅਪਲਾਈ ਕੀਤਾ ਜਾਂਦਾ ਹੈ ਅਤੇ ਯੋਗ ਲਾਭਪਾਤਰੀਆਂ ਨੂੰ ਸਕੀਮਾਂ ਦਾ ਲਾਭ ਅਤੇ ਸਰਟੀਫਿਕੇਟ ਮਿਥੇ ਸਮੇਂ ਦੇ ਅੰਦਰ ਅੰਦਰ ਮੁਹੱਈਆ ਕਰਨਾ ਯਕੀਨੀ ਬਣਾਇਆ ਜਾਂਦਾ ਹੈ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ 14 ਸੇਵਾ ਕੇਂਦਰਾਂ ਰਾਹੀਂ 450 ਦੇ ਕਰੀਬ ਸੇਵਾ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਦਾ ਸੇਵਾ ਕੇਂਦਰ, ਵੈਟਰਨਰੀ ਹਸਪਤਾਲ ਤਪਾ ਵਿਖੇ ਸਥਿਤ ਅਤੇ ਮਹਿਲ ਕਲਾਂ ਸੇਵਾ ਕੇਂਦਰ ਐਤਵਾਰ ਨੂੰ ਵੀ ਇਕ ਕਾੳਾੂਟਰ ਨਾਲ ਖੁੱਲ੍ਹੇ ਰਹਿੰਦੇ ਹਨ ਜਿੱਥੇ ਹਫ਼ਤੇ ਦੇ 7 ਦਿਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ | ਪ੍ਰੇਮ ਪ੍ਰਧਾਨ ਮਾਰਕੀਟ ਬਰਨਾਲਾ ਦਾ ਸੇਵਾ ਕੇਂਦਰ ਸੋਮਵਾਰ ਤੋਂ ਸਨਿੱਚਰਵਾਰ ਤੱਕ ਸਵੇਰੇ 8 ਵਜੇ ਤੋਂ ਦੇਰ ਸ਼ਾਮ 8 ਵਜੇ ਤੱਕ ਖੁੱਲ੍ਹਾ ਰਹਿੰਦਾ ਹੈ ਜਦਕਿ ਬਾਕੀ ਸੇਵਾ ਕੇਂਦਰ ਸੋਮਵਾਰ ਤੋਂ ਸ਼ਨੀਵਾਰ 9 ਤੋਂ 5 ਵਜੇ ਤੱਕ ਖੁੱਲ੍ਹੇ ਰਹਿੰਦੇ ਹਨ |

Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਚੋਣਾਂ ਲਈ ਸੰਭਾਵੀ ਉਮੀਦਵਾਰਾਂ ਵਲੋਂ ਸਰਗਰਮੀਆਂ ਸ਼ੁਰੂ ਅਗਲੀ ਖ਼ਬਰ ਪੈੱ੍ਰਸ ਦੀ ਆਜ਼ਾਦੀ ਦਾ ਕੌਮਾਂਤਰੀ ਦਿਹਾੜਾ ਮਨਾਇਆ <br/>
Ad Position 24