22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਨਸ਼ੀਲੀਆਂ ਗੋਲੀਆਂ ਸਮੇਤ ਦੋ ਨਸ਼ਾ ਤਸਕਰ ਕਾਬੂ <br/>

Ad Position 21
No active advertisement
ਅਜੀਤ ਡੈਸਕ 04-05-2026
ਟੱਲੇਵਾਲ, 3 ਮਈ (ਸੋਨੀ ਚੀਮਾ)-ਥਾਣਾ ਟੱਲੇਵਾਲ ਪੁਲਿਸ ਵਲੋਂ ਦੋ ਨਸ਼ਾ ਤਸਕਰਾਂ ਨੂੰ 220 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਟੱਲੇਵਾਲ ਦੇ ਮੁਖੀ ਸਰਬਜੀਤ ਸਿੰਘ ਰੰਗੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਐਸ.ਐਸ.ਪੀ. ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡੀ.ਐਸ.ਪੀ. ਸਬ-ਡਵੀਜ਼ਨ ਮਹਿਲ ਕਲਾਂ ਜਸਪਾਲ ਸਿੰਘ ਧਾਲੀਵਾਲ ਦੀ ਰਹਿਨੁਮਾਈ ਹੇਠ ਇਹ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ | ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਮੁਹਿੰਮ ਦੌਰਾਨ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਜਿਨ੍ਹਾਂ ਦੀ ਪਛਾਣ ਓਮ ਪ੍ਰਕਾਸ਼ ਗਾਸੀ ਪੁੱਤਰ ਸਿਕੰਦਰ ਰਾਮ ਵਾਸੀ ਟੱਲੇਵਾਲ ਅਤੇ ਰਵੀ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਭੋਤਨਾ ਵਜੋਂ ਹੋਈ ਹੈ | ਦੋਸ਼ੀਆਂ ਖ਼ਿਲਾਫ਼ ਥਾਣਾ ਟੱਲੇਵਾਲ ਵਿਚ ਮੁਕੱਦਮਾ ਨੰਬਰ 37, ਅਧੀਨ ਧਾਰਾ 22/61/85 ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਕੇ ਉਨ੍ਹਾਂ ਪਾਸੋਂ 220 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ | ਥਾਣਾ ਮੁਖੀ ਨੇ ਦੱਸਿਆ ਕਿ ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕਰ ਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਮਾਮਲੇ ਦੀ ਹੋਰ ਤਫ਼ਤੀਸ਼ ਜਾਰੀ ਹੈ | ਉਨ੍ਹਾਂ ਕਿਹਾ ਕਿ ਇਲਾਕੇ ਵਿਚ ਨਸ਼ਾ ਤਸਕਰੀ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ | ਜਾਣਕਾਰੀ ਦੇਣ ਵਾਲੇ ਦੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ ਅਤੇ ਨਸ਼ਾ ਛੱਡਣਾ ਚਾਹੁੰਦੇ ਨੌਜਵਾਨਾਂ ਦੀ ਮਦਦ ਲਈ ਪੁਲਿਸ ਹਮੇਸ਼ਾ ਤਿਆਰ ਹੈ |

Ad Position 22
No active advertisement
ਪਿਛਲੀ ਖ਼ਬਰ ਸਕੂਲ ਦੇ ਕਲਾਸ ਮਨੀਟਰਾਂ ਨੂੰ ਡਿਕਸ਼ਨਰੀਆਂ ਵੰਡੀਆਂ <br/> ਅਗਲੀ ਖ਼ਬਰ ਤਪਾ ਪੁਲਿਸ ਨੇ ਚੋਰ ਗਰੋਹ ਦੇ 4 ਮੈਂਬਰ ਚੋਰੀ ਦੇ ਸਾਮਾਨ ਸਣੇ ਕੀਤੇ ਕਾਬੂ <br/>
Ad Position 24