ਹੰਡਿਆਇਆ, 3 ਮਈ (ਪੱਤਰ ਪ੍ਰੇਰਕ)-ਪੀ.ਐਮ.ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਵਿਖੇ ਛੇਵੀਂ ਤੋਂ ਲੈ ਕੇ ਅੱਠਵੀਂ ਜਮਾਤ ਤੱਕ ਦੇ ਮਨੀਟਰਾਂ ਨੂੰ ਡਿਕਸ਼ਨਰੀਆਂ ਵੰਡੀਆਂ ਗਈਆਂ | ਇਸ ਸਬੰਧੀ ਮੁੱਖ ਅਧਿਆਪਕ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਪੈੱ੍ਰਸ ਕਲੱਬ ਹੰਡਿਆਇਆ ਦੇ ਚੇਅਰਮੈਨ ਗੁਰਜੀਤ ਸਿੰਘ ਖੁੱਡੀ ਵਲੋਂ ਛੇਵੀਂ ਤੋਂ ਅੱਠਵੀਂ ਜਮਾਤ ਦੇ ਮਨੀਟਰਾਂ ਨੂੰ ਅੰਗਰੇਜ਼ੀ ਭਾਸ਼ਾ ਦੀਆ ਡਿਕਸ਼ਨਰੀਆਂ ਅਤੇ ਕਿਤਾਬਾਂ ਦਾ ਸੈੱਟ ਭੇਟ ਕੀਤਾ ਗਿਆ | ਉਨ੍ਹਾਂ ਕਿਹਾ ਕਿ ਅੰਗਰੇਜ਼ੀ ਭਾਸ਼ਾ ਦੇ ਔਖੇ ਸ਼ਬਦ ਡਿਕਸ਼ਨਰੀ ਨੂੰ ਦੇਖ ਕੇ ਮਨੀਟਰ ਵਿਦਿਆਰਥੀਆਂ ਨੂੰ ਦੱਸਣਗੇ, ਇਸ ਕਾਰਜ ਦੀ ਉਨ੍ਹਾਂ ਸ਼ਲਾਘਾ ਕੀਤੀ | ਇਸ ਮੌਕੇ ਲੈਕ: ਗੁਰਲਾਲ ਸਿੰਘ ਬੋਪਾਰਾਏ, ਬੰਧਨਤੋੜ ਸਿੰਘ, ਰਾਕੇਸ਼ ਜੇਠੀ, ਗੁਰਪ੍ਰੀਤ ਸਿੰਘ ਧਨੌਲਾ, ਰੁਪਿੰਦਰ ਸਿੰਘ, ਹਰਬੰਸ ਸਿੰਘ, ਮਾ: ਪਿ੍ਤਪਾਲ ਸਿੰਘ, ਰਾਕੇਸ਼ ਕੁਮਾਰ, ਅਮਨਦੀਪ ਕੌਰ ਸੋਹੀ, ਪ੍ਰਵੀਨ ਕੁਮਾਰੀ, ਪੂਨਮ ਸ਼ਰਮਾ ਸਮੇਤ ਵਿਦਿਆਰਥੀ ਹਾਜ਼ਰ ਸਨ | ਇਸੇ ਤਰ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁੱਡੀ ਖ਼ੁਰਦ ਵਿਖੇ ਇੰਚਾਰਜ ਪਿ੍ੰਸੀਪਲ ਜੀਵਨ ਕੁਮਾਰ ਗੋਇਲ ਦੀ ਅਗਵਾਈ ਵਿਚ ਮਨੀਟਰਾਂ ਨੂੰ ਡਿਕਸ਼ਨਰੀਆਂ ਵੰਡੀਆਂ ਗਈਆਂ | ਇਸ ਮੌਕੇ ਦਿਨੇਸ਼ ਕੁਮਾਰ, ਰਾਜਵਿੰਦਰ ਕੌਰ, ਹਰਜੀਤ ਕੌਰ, ਜਗਵਿੰਦਰਪਾਲ ਸਿੰਘ ਸ਼ਾਮਿਲ ਸਨ |