ਦਸਵੀਂ ਅਤੇ ਬਾਰ੍ਹਵੀਂ ਦੇ ਸਾਲਾਨਾ ਨਤੀਜੇ ਘੋਸ਼ਿਤ ਕੀਤੇ ਜਾਣ ਤੋਂ ਪਹਿਲਾਂ ਹੀ ਸਾਲਾਨਾ ਕਾਰਗੁਜ਼ਾਰੀ ਮੁਲਾਂਕਣ ਰਿਪੋਰਟ ਮੰਗੇ ਜਾਣ ਕਾਰਨ ਅਧਿਆਪਕ ਦੁਬਿਧਾ ਵਿਚ
ਅਜੀਤ ਡੈਸਕ
04-05-2026
ਸੰਗਰੂਰ, 3 ਮਈ (ਧੀਰਜ ਪਸੋਰੀਆ) - ਸਿੱਖਿਆ ਵਿਭਾਗ ਪੰਜਾਬ ਵਲੋਂ ਅਧਿਆਪਕਾਂ ਦੀ ਸਾਲਾਨਾ ਕਾਰਗੁਜ਼ਾਰੀ ਮੁਲਾਂਕਣ ਰਿਪੋਰਟ ਭਰਨ ਦੀ ਪੰਜਾਬ ਸਰਕਾਰ ਵਲੋਂ ਆਖ਼ਰੀ ਤਾਰੀਖ਼ 30 ਅਪ੍ਰੈਲ ਨਿਸ਼ਚਿਤ ਕੀਤੀ ਹੋਈ ਸੀ¢ ਅਧਿਆਪਕਾਂ ਨੂੰ ਲਗਾਤਾਰ ਸੰਦੇਸ਼ ਆ ਰਹੇ ਹਨ ਕਿ ਜੇਕਰ ਤੁਸੀ 30 ਅਪ੍ਰੈਲ ਤੱਕ ਸਾਲਾਨਾ ਕਾਰਗੁਜ਼ਾਰੀ ਮੁਲਾਂਕਣ ਰਿਪੋਰਟ ਨਾ ਭਰੀ ਤਾਂ ਇਹ ਅਗਲੇਰੀ ਕਾਰਵਾਈ ਲਈ ਫਾਰਵਰਡ ਕਰ ਦਿੱਤੀ ਜਾਵੇਗੀ¢ ਗÏਰਮਿੰਟ ਟੀਚਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਜਨਰਲ ਸਕੱਤਰ ਗੁਰਬਿੰਦਰ ਸਿੰਘ ਸਸਕÏਰ, ਪ੍ਰੈਸ ਸਕੱਤਰ ਕਰਨੈਲ ਸਿੰਘ ਫਿਲÏਰ ਅਤੇ ਵਿੱਤ ਸਕੱਤਰ ਮਨੋਹਰ ਲਾਲ ਨੇ ਸਿੱਖਿਆ ਮੰਤਰੀ, ਸਿੱਖਿਆ ਸਕੱਤਰ, ਸਕੱਤਰ ਪ੍ਰਸੋਨਲ ਵਿਭਾਗ ਅਤੇ ਡਾਇਰੈਕਟਰ ਸਕੂਲ ਸਿੱਖਿਆ ਨੂੰ ਪੱਤਰ ਭੇਜ ਕੇ ਮੰਗ ਕੀਤੀ ਹੈ ਕਿ ਪੰਜਾਬ ਦੇ ਸਮੁੱਚੇ ਅਧਿਆਪਕ ਲਈ ਬਹੁਤ ਦੁਬਿਧਾ ਵਾਲੀ ਸਥਿਤੀ ਬਣੀ ਹੋਈ ਹੈ ਕਿਉਕਿ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਸਲਾਨਾ ਨਤੀਜੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਘੋਸ਼ਿਤ ਨਹੀਂ ਕੀਤੇ ਗਏ¢ ਸਾਲਾਨਾ ਨਤੀਜਿਆਂ ਤੋਂ ਬਿਨਾਂ ਸਾਲਾਨਾ ਕਾਰਗੁਜ਼ਾਰੀ ਮੁਲਾਂਕਣ ਰਿਪੋਰਟ ਭਰਨੀ ਸੰਭਵ ਨਹੀਂ¢ ਜਥੇਬੰਦੀ ਨੇ ਮੰਗ ਕੀਤੀ ਹੈ ਕਿ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਸਲਾਨਾ ਨਤੀਜੇ ਘੋਸ਼ਿਤ ਹੋਣ ਤੱਕ ਸਾਲਾਨਾ ਕਾਰਗੁਜ਼ਾਰੀ ਮੁਲਾਂਕਣ ਰਿਪੋਰਟ ਭਰਨ ਦੀ ਮਿਤੀ ਵਿਚ ਵਾਧਾ ਕੀਤਾ ਜਾਵੇ¢