ਤਪਾ ਮੰਡੀ, 3 ਮਈ (ਪ੍ਰਵੀਨ ਗਰਗ)-ਸ਼ਹੀਦ ਬਾਬਾ ਬੇਲਾ ਸਿੰਘ ਜੀ ਪ੍ਰਬੰਧਕ ਕਮੇਟੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਹੀਦ ਬਾਬਾ ਬੇਲਾ ਸਿੰਘ ਦੇ ਅਸਥਾਨ ਨੇੜੇ ਸਰਵਹਿੱਤਕਾਰੀ ਸਕੂਲ ਵਿਖੇ ਸ: ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਵਸ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਰਾਗੀ ਸਿੰਘਾਂ ਨੇ ਰਸਭਿੰਨਾ ਕੀਰਤਨ ਕਰ ਕੇ ਸੰਗਤ ਨੂੰ ਨਿਹਾਲ ਕੀਤਾ ਅਤੇ ਗੁਰੂਆਂ ਦੇ ਲੜ ਲੱਗਣ ਦੀ ਪ੍ਰੇਰਨਾ ਦਿੱਤੀ | ਸਮਾਗਮ ਮੌਕੇ ਨੰ: ਬਲਵੰਤ ਸਿੰਘ ਨੇ ਸ: ਜੱਸਾ ਸਿੰਘ ਰਾਮਗੜ੍ਹੀਆ ਦੀ ਜੀਵਨੀ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ | ਪ੍ਰਬੰਧਕ ਕਮੇਟੀ ਨੇ ਆਏ ਪਤਵੰਤਿਆਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕਰਦਿਆਂ ਸਮੁੱਚੀ ਸੰਗਤ ਦਾ ਦਿਲੋਂ ਧੰਨਵਾਦ ਕੀਤਾ | ਇਸ ਮੌਕੇ ਬੇਲਾ ਸਿੰਘ, ਪ੍ਰਬੰਧਕ ਕਮੇਟੀ ਪ੍ਰਧਾਨ ਸ਼ਮਸ਼ੇਰ ਸਿੰਘ, ਬਲਦੇਵ ਸਿੰਘ, ਸਰਬਜੀਤ ਸਿੰਘ ਬੰਟੀ, ਇਕਬਾਲ ਸਿੰਘ, ਕੁਲਦੀਪ ਸਿੰਘ, ਕੁਲਦੀਪ ਸਿੰਘ ਕੋਕਰੂ, ਮੁੰਦਰੀ, ਸਤਵੀਰ ਸਿੰਘ ਸਤੀ, ਮਿਸਤਰੀ ਸੁਰਿੰਦਰ ਸਿੰਘ, ਮਿਸਤਰੀ ਨਿਰਮਲ ਸਿੰਘ, ਮਾਸਟਰ ਬਲਵਿੰਦਰ ਸਿੰਘ, ਕੁਲਤਾਰ ਸਿੰਘ, ਗੁਰਸੇਵਕ ਸਿੰਘ ਲੱਡੂ ਤੋਂ ਇਲਾਵਾ ਮਹਾਂਕਾਂਵੜ ਸੰਘ ਦੇ ਸੂਬਾ ਪ੍ਰਧਾਨ ਤਰਲੋਚਨ ਬਾਂਸਲ, ਬਾਬਾ ਨਾਮਦੇਵ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਜੋਗਿੰਦਰ ਸਿੰਘ ਮੋਗਾ, ਬਾਬਾ ਮੋਹਨ ਦਾਸ, ਸਾਬਕਾ ਕੌਂਸਲਰ ਟੀਟੂ ਦੀਕਸ਼ਤ, ਕੌਂਸਲਰ ਧਰਮਪਾਲ ਸ਼ਰਮਾ, ਜਸਵਿੰਦਰ ਸਿੰਘ ਚੱਠਾ, ਬਲਜੀਤ ਬਾਸੀ, ਸਿਕੰਦਰ ਸਿੰਘ, ਡਾ: ਜਗਦੇਵ ਸਿੰਘ ਗੋਦੀ, ਮਹਿਮਾ ਚੱਠਾ, ਭਗਵੰਤ ਚੱਠਾ, ਗੁਰਪ੍ਰੀਤ ਸਿੰਘ ਸਿੱਧੂ, ਹਰਦੀਪ ਸਿੰਘ ਦੀਪਾ, ਬੇਅੰਤ ਮਾਂਗਟ, ਮਿਸਤਰੀ ਬਲਜਿੰਦਰ ਸਿੰਘ, ਮਿਸਤਰੀ ਹਰਪਾਲ ਸਿੰਘ, ਚਰਨਜੀਤ ਪੁਰਬਾ, ਸੁਰਜੀਤ ਸਿੰਘ ਪੁਰਬਾ, ਸਰਬੀ ਪੰਧੇਰ, ਜੀਤ ਸਿੰਘ, ਜਗਜੀਤ ਸਿੰਘ ਪੰਧੇਰ ਆਦਿ ਵੱਡੀ ਗਿਣਤੀ 'ਚ ਸੰਗਤ ਨੇ ਆਪਣੀ ਹਾਜ਼ਰੀ ਲਗਵਾਈ |