ਭਦੌੜ, 3 ਮਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਆਈ.ਸੀ.ਐਸ.ਈ. ਬੋਰਡ ਵਲੋਂ ਬਾਰ੍ਹਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ ਵਿਚ ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਭਦੌੜ ਦਾ ਨਤੀਜਾ ਸੌ ਫ਼ੀਸਦੀ ਰਿਹਾ ਹੈ | ਸਕੂਲ ਦੇ ਸਰਪ੍ਰਸਤ ਡਾ: ਦਰਸ਼ਨ ਸਿੰਘ ਗਿੱਲ ਅਤੇ ਵਾਇਸ ਚੇਅਰਮੈਨ ਹਰਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਸਕੂਲ ਦੇ ਵਿਦਿਆਰਥੀਆਂ ਨੇ ਸਿੱਖਿਆ ਦੇ ਖੇਤਰ ਵਿਚ ਸ਼ਾਨਦਾਰ ਅੰਕ ਪ੍ਰਾਪਤ ਕਰ ਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਪਿ੍ੰਸੀਪਲ ਪੀ.ਕੇ. ਠਾਕੁਰ ਅਤੇ ਸਮੁੱਚੇ ਸਟਾਫ਼, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਉਨ੍ਹਾਂ ਦੀਆਂ ਪ੍ਰਾਪਤੀ ਉਪਰ ਮਾਣ ਮਹਿਸੂਸ ਕਰਦੇ ਹੋਏ ਵਧਾਈ ਦੇਣ ਉਪਰੰਤ ਦੱਸਿਆ ਕਿ ਬਾਰ੍ਹਵੀਂ ਸਾਇੰਸ ਗਰੁੱਪ ਵਿਚੋਂ ਜਸ਼ਨਪ੍ਰੀਤ ਕੌਰ ਨੇ 96.3 ਫ਼ੀਸਦੀ ਅੰਕ ਲੈ ਕੇ ਪਹਿਲਾ, ਹੁਸਨਪ੍ਰੀਤ ਸਿੰਘ ਮਾਨ ਨੇ 94 ਫ਼ੀਸਦੀ ਅੰਕ ਲੈ ਕੇ ਦੂਜਾ, ਜਸਲੀਨ ਕੌਰ ਨੇ 91.5 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ ਉੱਥੇ ਨਵਜੋਤ ਕੌਰ ਅਤੇ ਜਸਲੀਨ ਕੌਰ ਗਿੱਲ ਨੇ 90 ਫ਼ੀਸਦੀ ਤੋਂ ਉਪਰ ਅੰਕ ਹਾਸਲ ਕੀਤੇ | ਇਸੇ ਤਰ੍ਹਾਂ ਕਾਮਰਸ ਗਰੁੱਪ ਵਿਚ ਗੁਰਲੀਨ ਕੌਰ ਨੇ 96.7 ਫ਼ੀਸਦੀ ਅੰਕ ਲੈ ਕੇ ਪਹਿਲਾ, ਦੀਸਿਕਾ ਨੇ 96 ਫ਼ੀਸਦੀ ਅੰਕ ਲੈ ਕੇ ਦੂਜਾ ਅਤੇ ਅਨੂਪ ਕੌਰ ਮਾਨ ਤੇ ਤਨਵੀ ਸਿੰਗਲਾ 92.5 ਫ਼ੀਸਦੀ ਅੰਕ ਹਾਸਲ ਕਰ ਕੇ ਤੀਜਾ ਸਥਾਨ ਪ੍ਰਾਪਤ ਕੀਤਾ ਅਤੇ ਗੁਰਨੂਰ ਕੌਰ, ਜਸਕਰਨ ਸ਼ਰਮਾ ਅਤੇ ਲਕਸ਼ ਗਰਗ ਨੇ 90 ਫ਼ੀਸਦੀ ਤੋਂ ਉਪਰ ਅੰਕ ਪ੍ਰਾਪਤ ਕੀਤੇ | ਸਕੂਲ ਪ੍ਰਬੰਧਕਾਂ ਅਤੇ ਪਿ੍ੰਸੀਪਲ ਵਲੋਂ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਸਨਮਾਨਿਤ ਕਰ ਕੇ ਮੂੰਹ ਮਿੱਠਾ ਕਰਵਾਇਆ ਗਿਆ | ਸਕੂਲ ਦੇ ਐਮ.ਡੀ. ਰਿਚਾ ਪਨੇਸਰ ਗਿੱਲ ਨੇ ਸਕੂਲ ਵਿਚ ਪਹੁੰਚੇ ਵਿਦਿਆਰਥੀਆਂ ਦੇ ਮਾਪਿਆਂ ਅਤੇ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਹੋਰ ਉੱਚੇ ਮੁਕਾਮ ਹਾਸਲ ਕਰਨ ਲਈ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ |