22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਸੰਗਰੂਰ ਪੀ.ਜੀ.ਆਈ. ਦੀ 'ਕਾਗ਼ਜ਼ੀ ਸਫਲਤਾ' ਜਨਤਾ ਨਾਲ ਕੋਝਾ ਮਜ਼ਾਕ - ਐਡਵੋਕੇਟ ਆਨੰਦ, ਜਤਿੰਦਰ ਕਾਲੜਾ <br/>

Ad Position 21
No active advertisement
ਜਾਣਕਾਰੀ ਦਿੰਦੇ ਹੋਏ ਐਡਵੋਕੇਟ ਕਮਲ ਆਨੰਦ ਅਤੇ ਜਤਿੰਦਰ ਕਾਲੜਾ | ਤਸਵੀਰ: ਮੁਕੇਸ਼ ਕੁਮਾਰ <br/> 04-05-2026
ਸੰਗਰੂਰ, 3 ਮਈ (ਸੁਖਵਿੰਦਰ ਸਿੰਘ ਫੁੱਲ) - ਉੱਘੇ ਕਾਨੂੰਨੀ ਮਾਹਿਰ ਐਡਵੋਕੇਟ ਕਮਲ ਆਨੰਦ ਅਤੇ ਪ੍ਰਸਿੱਧ ਸਮਾਜਿਕ ਕਾਰਕੁਨ ਜਤਿੰਦਰ ਕੁਮਾਰ ਕਾਲੜਾ ਨੇ ਪੀ.ਜੀ.ਆਈ. ਚੰਡੀਗੜ੍ਹ ਦੇ ਪ੍ਰਸ਼ਾਸਨ ਵੱਲੋਂ ਸੰਗਰੂਰ ਸੈਟੇਲਾਈਟ ਸੈਂਟਰ ਨੂੰ ਲੈ ਕੇ ਕੀਤੇ ਜਾ ਰਹੇ ਦਾਅਵਿਆਂ ਨੂੰ ਸਿਰੇ ਤੋਂ ਨਕਾਰਦਿਆਂ ਇਸ ਨੂੰ ਜਨਤਾ ਦੀਆਂ ਅੱਖਾਂ ਵਿੱਚ ਘੱਟਾ ਪਾਉਣ ਦੇ ਬਰਾਬਰ ਦੱਸਿਆ ਹੈ | ਪੀ.ਜੀ.ਆਈ. ਦੇ ਡਾਇਰੈਕਟਰ ਪ੍ਰੋ. ਵਿਵੇਕ ਲਾਲ ਵੱਲੋਂ ਸੰਗਰੂਰ ਸੈਂਟਰ ਨੂੰ ਇੱਕ 'ਸਫਲ ਮਾਡਲ' ਦੱਸਣ 'ਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਜਤਿੰਦਰ ਕਾਲੜਾ ਨੇ ਕਿਹਾ ਕਿ ਡਾਇਰੈਕਟਰ ਸਾਹਿਬ ਦੀ 'ਸਫਲਤਾ' ਦੀ ਪਰਿਭਾਸ਼ਾ ਜ਼ਮੀਨੀ ਹਕੀਕਤ ਤੋਂ ਕੋਹਾਂ ਦੂਰ ਹੈ | ਉਨ੍ਹਾਂ ਸਵਾਲ ਕੀਤਾ ਕਿ ਜਿਸ ਹਸਪਤਾਲ ਵਿੱਚ ਸਿਰਫ਼ 11 ਡਾਕਟਰ ਤਾਇਨਾਤ ਹੋਣ, ਉਸ ਨੂੰ ਪੀ.ਜੀ.ਆਈ. ਪੱਧਰ ਦੀ ਸਹੂਲਤ ਕਿਵੇਂ ਮੰਨਿਆ ਜਾ ਸਕਦਾ ਹੈ? ਉਨ੍ਹਾਂ ਕਿਹਾ ਕਿ ਇੱਥੇ ਨਾ ਤਾਂ ਬਲੱਡ ਬੈਂਕ ਹੈ ਅਤੇ ਨਾ ਹੀ ਕੋਈ ਐਮਰਜੈਂਸੀ ਜਾਂ ਟਰਾਮਾ ਸੇਵਾਵਾਂ | ਅੱਜ ਵੀ ਮਾਮੂਲੀ ਕੇਸ ਹੋਣ 'ਤੇ ਮਰੀਜ਼ ਨੂੰ 120 ਕਿੱਲੋਮੀਟਰ ਦੂਰ ਚੰਡੀਗੜ੍ਹ ਭੇਜ ਦਿੱਤਾ ਜਾਂਦਾ ਹੈ, ਜਿਸ ਕਾਰਨ ਕਈ ਮਰੀਜ਼ ਰਸਤੇ ਵਿੱਚ ਹੀ ਦਮ ਤੋੜ ਦਿੰਦੇ ਹਨ | ਜਤਿੰਦਰ ਕਾਲੜਾ ਨੇ ਪ੍ਰਸ਼ਾਸਨਿਕ ਲਾਪਰਵਾਹੀ ਦੀ ਪੋਲ ਖੋਲ੍ਹਦਿਆਂ ਦੱਸਿਆ ਕਿ ਕਰੋੜਾਂ ਰੁਪਏ ਦੀ ਲਾਗਤ ਨਾਲ ਲਿਆਂਦੀਆਂ ਗਈਆਂ ਲਿਫ਼ਟਾਂ ਅਤੇ ਐਸਕੇਲੇਟਰ ਹਸਪਤਾਲ ਦੇ ਬਾਹਰ ਖੁੱਲ੍ਹੇ ਵਿੱਚ ਪਏ ਧੂੜ ਫੱਕ ਰਹੇ ਹਨ ਅਤੇ ਖ਼ਰਾਬ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਇਹ ਜਨਤਾ ਦੇ ਟੈਕਸ ਦੇ ਪੈਸੇ ਦੀ ਸਿੱਧੀ ਬਰਬਾਦੀ ਹੈ | ਐਡਵੋਕੇਟ ਕਮਲ ਆਨੰਦ ਨੇ ਕਾਨੂੰਨੀ ਪੱਖ ਤੋਂ ਪ੍ਰਸ਼ਾਸਨ ਨੂੰ ਘੇਰਦਿਆਂ ਕਿਹਾ ਕਿ ਕਰੋੜਾਂ ਰੁਪਏ ਦਾ ਬਜਟ ਖ਼ਰਚਣ ਦੇ ਬਾਵਜੂਦ ਲੋਕਾਂ ਨੂੰ ਬੁਨਿਆਦੀ ਸਿਹਤ ਸਹੂਲਤਾਂ ਨਾ ਦੇਣਾ ਸਿੱਧੇ ਤੌਰ 'ਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ | ਉਨ੍ਹਾਂ ਕਿਹਾ ਕਿ ਸੰਗਰੂਰ ਪੀ.ਜੀ.ਆਈ. ਵਿੱਚ ਮਾਹਿਰ ਡਾਕਟਰਾਂ ਅਤੇ ਸਟਾਫ਼ ਦੀ ਗਿਣਤੀ ਤੁਰੰਤ ਵਧਾਈ ਜਾਵੇ | ਬਲੱਡ ਬੈਂਕ ਅਤੇ 24 ਘੰਟੇ ਐਮਰਜੈਂਸੀ ਸੇਵਾਵਾਂ ਯੁੱਧ ਪੱਧਰ 'ਤੇ ਸ਼ੁਰੂ ਕੀਤੀਆਂ ਜਾਣ ਅਤੇ ਸਿਰਫ਼ ਬੈੱਡਾਂ ਦੀ ਗਿਣਤੀ ਗਿਣਾਉਣ ਦੀ ਬਜਾਏ, ਇਲਾਜ ਦੀਆਂ ਆਧੁਨਿਕ ਮਸ਼ੀਨਾਂ ਅਤੇ ਲੈਬਾਂ ਸਥਾਪਿਤ ਕੀਤੀਆਂ ਜਾਣ | ਉਨ੍ਹਾਂ ਸਪਸ਼ਟ ਕੀਤਾ ਕਿ ਜੇਕਰ ਆਉਣ ਵਾਲੇ ਦਿਨਾਂ ਵਿੱਚ ਸੰਗਰੂਰ ਸੈਂਟਰ ਦੀ ਹਾਲਤ ਵਿੱਚ ਸੁਧਾਰ ਨਾ ਹੋਇਆ ਅਤੇ ਕਾਗ਼ਜ਼ੀ ਬਿਆਨਬਾਜ਼ੀ ਬੰਦ ਨਾ ਕੀਤੀ ਗਈ, ਤਾਂ ਇਲਾਕੇ ਦੀਆਂ ਸਮਾਜ ਸੇਵੀ ਸੰਸਥਾਵਾਂ ਨੂੰ ਨਾਲ ਲੈ ਕੇ ਇੱਕ ਵੱਡਾ ਜਨ-ਅੰਦੋਲਨ ਵਿੱਢਿਆ ਜਾਵੇਗਾ ਅਤੇ ਇਸ ਸਬੰਧੀ ਕੇਂਦਰੀ ਸਿਹਤ ਮੰਤਰਾਲੇ ਨੂੰ ਵੀ ਸ਼ਿਕਾਇਤ ਭੇਜੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਸੰਗਰੂਰ 'ਚ ਸਕੂਲੀ ਬੱਸਾਂ ਦੀ ਚੈਕਿੰਗ- 6 ਦੇ ਕੀਤੇ ਚਲਾਨ <br/> ਅਗਲੀ ਖ਼ਬਰ ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਦਾ ਨਤੀਜਾ ਸੌ ਫ਼ੀਸਦੀ ਰਿਹਾ <br/>
Ad Position 24