22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਭਾਜਪਾ ਆਗੂ ਰਣਦੀਪ ਸਿੰਘ ਦਿਓਲ ਨੇ ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਢਾ ਨਾਲ ਕੀਤੀ ਮੁਲਾਕਾਤ <br/>

Ad Position 21
No active advertisement
ਭਾਜਪਾ ਆਗੂ ਰਣਦੀਪ ਦਿਓਲ ਆਪਣੇ ਸਾਥੀਆਂ ਸਮੇਤ ਕੇਂਦਰੀ ਸਹਿਤ ਮੰਤਰੀ ਜਗਤ ਪ੍ਰਕਾਸ਼ ਨੱਡਾ ਨਾਲ ਮੁਲਾਕਾਤ ਦੌਰਾਨ ਮੰਗ-ਪੱਤਰ ਸੌਂਪਦੇ ਹੋਏ | ਅਜੀਤ ਤਸਵੀਰ <br/> 04-05-2026
ਸੰਗਰੂਰ, 3 ਮਈ (ਦਮਨਜੀਤ ਸਿੰਘ) - ਭਾਰਤੀ ਜਨਤਾ ਪਾਰਟੀ ਦੇ ਸੂਬਾਈ ਆਗੂ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਦੀਪ ਸਿੰਘ ਦਿਓਲ ਨੇ ਆਪਣੇ ਸਾਥੀਆਂ ਸਮੇਤ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਜਗਤ ਪ੍ਰਕਾਸ਼ ਨੱਡਾ ਨਾਲ ਮੁਲਾਕਾਤ ਕਰ ਕੇ ਇੱਕ ਮੰਗ ਪੱਤਰ ਸੌਂਪਿਆ | ਇਸ ਮੰਗ ਪੱਤਰ ਰਾਹੀਂ ਉਨ੍ਹਾਂ ਨੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਘਾਬਦਾਂ ਵਿਖੇ ਸਥਿਤ ਪੀ.ਜੀ.ਆਈ. ਸੈਟੇਲਾਈਟ ਸੈਂਟਰ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਜਲਦ ਸ਼ੁਰੂ ਕਰਨ ਦੀ ਮੰਗ ਕੀਤੀ ਗਈ ਲ ਇਸ ਸਬੰਧੀ ਗੱਲਬਾਤ ਕਰਦਿਆਂ ਰਣਦੀਪ ਸਿੰਘ ਦਿਓਲ ਨੇ ਕਿਹਾ ਕਿ ਇਹ ਸੈਂਟਰ ਮਾਲਵਾ ਖੇਤਰ ਦੇ ਲੋਕਾਂ ਲਈ ਸਿਹਤ ਸਹੂਲਤਾਂ ਪੱਖੋਂ ਇੱਕ ਵੱਡੀ ਆਸ ਦੀ ਕਿਰਨ ਹੈ ਪਰ ਐਮਰਜੈਂਸੀ ਸਹੂਲਤਾਂ ਦੀ ਘਾਟ ਕਾਰਨ ਮਰੀਜ਼ਾਂ ਨੂੰ ਪੂਰਾ ਲਾਭ ਨਹੀਂ ਮਿਲ ਰਿਹਾ | ਉਨ੍ਹਾਂ ਦੱਸਿਆ ਕਿ ਗੰਭੀਰ ਹਾਲਤ ਵਿੱਚ ਮਰੀਜ਼ਾਂ ਨੂੰ ਮਜਬੂਰਨ ਚੰਡੀਗੜ੍ਹ ਜਾਂ ਬਠਿੰਡਾ ਜਾਣਾ ਪੈਂਦਾ ਹੈ , ਜੋ ਕਿ ਬਹੁਤ ਮੰਦਭਾਗਾ ਹੈ | ਉਨ੍ਹਾਂ ਕਿਹਾ ਕਿ ਪੂਰੇ ਪੰਜਾਬ ਵਿੱਚ ਹੀ ਸਿਹਤ ਸਹੂਲਤ ਦਾ ਬੁਰਾ ਹਾਲ ਹੈ ਤੇ ਲੋਕਾਂ ਨੂੰ ਸਿਰਫ਼ ਏਮਸ ਬਠਿੰਡਾ ਅਤੇ ਪੀ.ਜੀ.ਆਈ. ਹਸਪਤਾਲ ਦੀਆਂ ਸਹੂਲਤਾਂ 'ਤੇ ਹੀ ਭਰੋਸਾ ਹੈ ਉਨ੍ਹਾਂ ਜਿੱਥੇ ਐਮ. ਆਰ. ਆਈ.ਵਰਗੇ ਟੈੱਸਟਾਂ ਦੀ ਸਹੂਲਤ ਦੀ ਮੰਗ ਰੱਖੀ ਉਥੇ ਹੀ ਸੁਪਰ ਸਪੈਸ਼ਲਿਸਟ ਡਾਕਟਰਾਂ ਦੀ ਵੀ ਮੰਗ ਕਰਦਿਆਂ ਦਿਓਲ ਨੇ ਕਿਹਾ ਕਿ ਗ਼ਰੀਬ ਤੋਂ ਮੱਧ ਵਰਗੀ ਪਰਿਵਾਰਾਂ ਲਈ ਪੀ.ਜੀ.ਆਈ. ਸੈਟੇਲਾਈਟ ਸੈਂਟਰ ਹੀ ਉਮੀਦ ਦੀ ਕਿਰਨ ਹੈ ਇਸ ਲਈ ਜਲਦੀ ਇਸ ਦੀਆਂ ਸੇਵਾਵਾਂ ਪੀ.ਜੀ.ਆਈ. ਚੰਡੀਗੜ੍ਹ ਵਾਂਗ ਸ਼ੁਰੂ ਕੀਤੀਆਂ ਜਾਣ | ਇਸ ਮੌਕੇ ਉਨ੍ਹਾਂ ਨਾਲ ਭਾਜਪਾ ਜ਼ਿਲ੍ਹਾ ਜਨਰਲ ਸਕੱਤਰ ਸਚਿਨ ਭਾਰਦਵਾਜ, ਸਾਬਕਾ ਜਨਰਲ ਸਕੱਤਰ ਜਗਦੀਪ ਸਿੰਘ ਤੂਰ ਅਤੇ ਸੂਬਾ ਕਾਰਜਕਾਰਨੀ ਮੈਂਬਰ ਕਿਸਾਨ ਮੋਰਚਾ ਅਮਰਜੋਤ ਸਿੰਘ ਵਾਲੀਆ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਪਿੰਡ ਉੱਗੋਕੇ ਦੇ ਵੱਖ-ਵੱਖ ਸਕੂਲਾਂ ਵਿਚ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ <br/> ਅਗਲੀ ਖ਼ਬਰ ਸੰਗਰੂਰ 'ਚ ਸਕੂਲੀ ਬੱਸਾਂ ਦੀ ਚੈਕਿੰਗ- 6 ਦੇ ਕੀਤੇ ਚਲਾਨ <br/>
Ad Position 24