ਮਹਿਲ ਕਲਾਂ, 3 ਮਈ (ਅਵਤਾਰ ਸਿੰਘ ਅਣਖੀ)-ਅਕਾਲ ਅਕੈਡਮੀ ਮਨਾਲ ਵਿਖੇ ਸੰਤ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲਿਆਂ ਦਾ 100ਵਾਂ ਜਨਮ ਦਿਵਸ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ ਨਾਲ ਕੀਤੀ ਗਈ | ਇਸ ਮੌਕੇ ਮੁੱਖ ਅਧਿਆਪਕਾ ਅਰਸ਼ਪ੍ਰੀਤ ਕੌਰ ਨੇ ਬੱਚਿਆਂ ਨੂੰ ਸੰਤ ਬਾਬਾ ਇਕਬਾਲ ਸਿੰਘ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਸਮਾਜ ਸੇਵਾ ਦੇ ਮਹਾਨ ਕਾਰਜਾਂ ਬਾਰੇ ਜਾਣਕਾਰੀ ਦਿੱਤੀ | ਮਾਸਟਰ ਸੁਖਦੀਪ ਸਿੰਘ ਨੇ ਸੰਤ ਬਾਬਾ ਇਕਬਾਲ ਸਿੰਘ ਦੇ ਜੀਵਨ ਨਾਲ ਸੰਬੰਧਿਤ ਵਿਚਾਰ ਬੱਚਿਆਂ ਨਾਲ ਸਾਂਝੇ ਕੀਤੇ ਅਤੇ ਉਨ੍ਹਾਂ ਨੂੰ ਸਚਾਈ, ਸੇਵਾ ਅਤੇ ਅਨੁਸ਼ਾਸਨ ਵਾਲਾ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ | ਮੁੱਖ ਅਧਿਆਪਕਾ ਅਰਸ਼ਪ੍ਰੀਤ ਕੌਰ ਨੇ ਬੱਚਿਆਂ ਨੂੰ ਸੰਤ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਦੇ ਉੱਚੇ ਚਰਿੱਤਰ ਅਤੇ ਸੇਵਾ ਭਾਵਨਾ ਬਾਰੇ ਵਿਸਥਾਰ ਨਾਲ ਦੱਸਿਆ | ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਮਿਲ ਕੇ ਸੰਤ ਬਾਬਾ ਇਕਬਾਲ ਸਿੰਘ ਨੂੰ ਸਿੱਜਦਾ ਕੀਤਾ |