ਭਦੌੜ, 3 ਮਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਮੀਤ ਪ੍ਰਧਾਨ ਅਤੇ ਕੋਆਪ੍ਰੇਟਿਵ ਸੁਸਾਇਟੀ ਭਦੌੜ ਦੇ ਮੀਤ ਪ੍ਰਧਾਨ ਰਹੇ ਸਾਬਕਾ ਸਰਪੰਚ ਹਰਬੰਸ ਸਿੰਘ ਢਿੱਲੋਂ ਪਿਛਲੇ ਦਿਨੀਂ ਸੰਖੇਪ ਬਿਮਾਰੀ ਕਾਰਨ ਅਚਾਨਕ ਸਦੀਵੀ ਵਿਛੋੜਾ ਦੇ ਗਏ ਸਨ | ਪਰਿਵਾਰ ਨਾਲ ਦੱੁਖ ਸਾਂਝਾ ਕਰਨ ਲਈ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਸਾਬਕਾ ਸੰਸਦੀ ਸਕੱਤਰ ਸੰਤ ਬਲਵੀਰ ਸਿੰਘ, ਮਾਰਕੀਟ ਕਮੇਟੀ ਭਦੌੜ ਦੇ ਸਾਬਕਾ ਚੇਅਰਮੈਨ ਭੋਲਾ ਸਿੰਘ ਵਿਰਕ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਬਲਦੇਵ ਸਿੰਘ ਚੂੰਘਾ, ਪਾਲ ਸਿੰਘ ਵਿਰਕ ਨੇ ਪਿੰਡ ਦੀਪਗੜ੍ਹ ਵਿਖੇ ਪਹੁੰਚ ਕੇ ਪਰਿਵਾਰ ਨਾਲ ਹਮਦਰਦੀ ਜ਼ਾਹਿਰ ਕਰਦੇ ਹੋਏ ਹਰਬੰਸ ਸਿੰਘ ਢਿੱਲੋਂ ਨਾਲ ਜੁੜੀਆਂ ਯਾਦਾਂ ਨੂੰ ਚੇਤੇ ਕੀਤਾ | ਇਸ ਸਮੇਂ ਬਲਦੇਵ ਸਿੰਘ ਗਾਗੇਵਾਲ, ਅਜੀਤ ਸਿੰਘ, ਗੁਰਪ੍ਰੀਤ ਸਿੰਘ ਗੰਡੇਵਾਲ, ਮਾ: ਸੁਦਾਗਰ ਸਿੰਘ ਨੈਣੇਵਾਲੀਆ, ਗੁਰਮੇਲ ਸਿੰਘ, ਤਕਵਿੰਦਰ ਸਿੰਘ ਢਿੱਲੋਂ, ਨਛੱਤਰ ਸਿੰਘ, ਦਰਸ਼ਨ ਸਿੰਘ, ਕਰਮ ਸਿੰਘ, ਬਿੰਦਰ ਸਿੰਘ, ਜਸਵੰਤ ਸਿੰਘ, ਅਮਰੀਕ ਸਿੰਘ, ਬੂਟਾ ਸਿੰਘ, ਗੁਰਤੇਜ ਸਿੰਘ, ਜਗਰੂਪ ਸਿੰਘ ਰੂਪਾ ਆਦਿ ਹਾਜ਼ਰ ਸਨ | ਉਨ੍ਹਾਂ ਦੇ ਭਰਾ ਜਸਵੰਤ ਸਿੰਘ ਢਿੱਲੋਂ ਤੇ ਪੁੱਤਰ ਹਰਦੇਵ ਸਿੰਘ ਢਿੱਲੋਂ ਨੇ ਦੱਸਿਆ ਕਿ ਉਨ੍ਹਾਂ ਨਮਿੱਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ 5 ਮਈ ਨੂੰ ਗੁਰਦੁਆਰਾ ਸਾਹਿਬ, ਪਿੰਡ ਦੀਪਗੜ੍ਹ ਵਿਖੇ ਹੋਵੇਗੀ |