25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਪੰਜਾਬ ਸਰਕਾਰ ਨੇ 15 ਫ਼ੀਸਦੀ ਵਾਧੇ ਦਾ ਐਲਾਨ ਕਰ ਕੇ ਮਜ਼ਦੂਰ ਵਰਗ ਨਾਲ ਕੋਝਾ ਮਜ਼ਾਕ ਕੀਤਾ - ਬਵਨ ਸਿੰਘ ਖ਼ਿਆਲੀ <br/>

Ad Position 21
No active advertisement
ਅਜੀਤ ਡੈਸਕ 05-05-2026
ਮਹਿਲ ਕਲਾਂ, 4 ਮਈ (ਅਵਤਾਰ ਸਿੰਘ ਅਣਖੀ)-ਪੰਜਾਬ ਸਰਕਾਰ ਵਲੋਂ ਇਕ ਮਈ ਨੂੰ ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਵਿਸ਼ੇਸ਼ ਤੌਰ 'ਤੇ ਬੁਲਾਏ ਪੰਜਾਬ ਵਿਧਾਨ ਸਭਾ ਦੇ ਇਜਲਾਸ ਉਪਰ ਕਰੋੜਾਂ ਰੁਪਏ ਖ਼ਰਚ ਕੀਤੇ ਗਏ ਹਨ ਪਰ ਮਜ਼ਦੂਰਾਂ ਲਈ 15 ਫ਼ੀਸਦੀ ਦਾ ਵਾਧਾ ਕਰ ਕੇ ਪੰਜਾਬ ਦੇ ਮਜ਼ਦੂਰ ਪਰਿਵਾਰਾਂ ਨਾਲ ਕੋਝਾ ਮਜ਼ਾਕ ਕੀਤਾ ਹੈ | ਇਹ ਪ੍ਰਗਟਾਵਾ ਸੀ.ਪੀ.ਆਈ. ਦੇ ਤਹਿਸੀਲ ਸਕੱਤਰ ਕਾਮਰੇਡ ਬਵਨ ਸਿੰਘ ਖ਼ਿਆਲੀ ਨੇ ਕੀਤਾ | ਉਨ੍ਹਾਂ ਕਿਹਾ ਕਿ ਚਾਰ ਸਾਲ ਪਹਿਲਾਂ ਵੋਟਾਂ ਵੇਲੇ ਆਮ ਆਦਮੀ ਪਾਰਟੀ ਨੇ ਸੂਬੇ ਦੇ ਮਜ਼ਦੂਰ ਵਰਗ ਨਾਲ ਕਈ ਤਰ੍ਹਾਂ ਦੇ ਵਾਅਦੇ ਕਰ ਕੇ ਵੋਟਾਂ ਬਟੋਰਨ ਉਪਰੰਤ ਅੱਜ ਤੱਕ ਵੀ ਮਜ਼ਦੂਰ ਵਰਗ ਦੀ ਕਦੇ ਸਾਰ ਨਹੀਂ ਲਈ | ਆਪਣੀਆਂ ਭਖਦੀਆਂ ਹੱਕੀ ਮੰਗਾਂ ਮੰਨਵਾਉਣ ਲਈ ਸੰਘਰਸ਼ ਦੇ ਰਾਹ ਪਏ ਕਿਰਤੀ ਲੋਕਾਂ ਉਪਰ ਸਰਕਾਰ ਵਲੋਂ ਲਾਠੀਚਾਰਜ, ਜਬਰ ਜ਼ੁਲਮ ਢਾਹ ਕੇ ਹੱਕ ਮੰਗਦੇ ਲੋਕਾਂ ਨੂੰ ਡੰਡੇ ਦੇ ਜ਼ੋਰ ਨਾਲ ਦਬਾਉਣ ਦਾ ਭਰਮ ਪਾਲਿਆ ਜਾ ਰਿਹਾ | ਪਰ ਸੂਬੇ ਦੇ ਕਿਰਤੀ ਪਰਿਵਾਰ ਅਜਿਹਾ ਬਰਦਾਸ਼ਤ ਨਹੀਂ ਕਰਨਗੇ | ਉਨ੍ਹਾਂ ਸਪਸ਼ਟ ਕੀਤਾ ਅਗਲੇ ਦਿਨਾਂ ਚ ਪਿੰਡ-ਪਿੰਡ ਵੋਟਾਂ ਲਈ ਆਉਣ ਵਾਲੇ ਆਮ ਆਦਮੀ ਪਾਰਟੀ ਦੇ ਆਗੂਆਂ ਦਾ ਬਾਈਕਾਟ ਕਰ ਕੇ ਰੋਸ ਜਤਾਇਆ ਜਾਵੇਗਾ | ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਦਸ ਲੱਖ ਤੱਕ ਦਾ ਮੁਫ਼ਤ ਇਲਾਜ ਸੂਬੇ ਦੇ ਹਰ ਹਸਪਤਾਲ 'ਚ ਹਰ ਨਾਗਰਿਕ ਲਈ ਯਕੀਨੀ ਬਣਾਇਆ ਜਾਵੇ | ਕਾਮਰੇਡ ਬਵਨ ਸਿੰਘ ਨੇ ਸੂਬੇ ਦੇ ਸਮੂਹ ਕਿਰਤੀ ਲੋਕਾਂ ਨੂੰ ਆਪਣੀ ਜਥੇਬੰਦਕ ਸ਼ਕਤੀ ਨੂੰ ਹੋਰ ਮਜ਼ਬੂਤ ਕਰਕੇ ਸਾਂਝੇ ਸੰਘਰਸ਼ਾਂ 'ਚ ਕੁੱਦਣ ਦੀ ਅਪੀਲ ਕੀਤੀ | ਇਸ ਮੌਕੇ ਸਹਾਇਕ ਸਕੱਤਰ ਪਰਮਜੀਤ ਸਿੰਘ ਦਰਦੀ, ਬਲੌਰ ਸਿੰਘ ਆਦਿ ਹਾਜ਼ਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭਾਜਪਾ ਆਗੂਆਂ ਨੇ ਪਾਰਟੀ ਦੀ ਸ਼ਾਨਦਾਰ ਜਿੱਤ 'ਤੇ ਖ਼ੁਸ਼ੀ 'ਚ ਲੱਡੂ ਵੰਡੇ <br/> ਅਗਲੀ ਖ਼ਬਰ ਮਜ਼ਦੂਰ ਦਿਵਸ ਮੌਕੇ ਸਕੂਲ ਦੇ ਕਰਮਚਾਰੀਆਂ ਦਾ ਸਨਮਾਨ
Ad Position 24