25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਵਲੋਂ ਸਿਹਤ ਚੈੱਕਅਪ ਅਤੇ ਹੋਰ ਸੇਵਾਵਾਂ ਦੇ ਕੈਂਪ 8 ਮਈ ਤੋਂ <br/>

Ad Position 21
No active advertisement
ਅਜੀਤ ਡੈਸਕ 05-05-2026
ਬਰਨਾਲਾ, 4 ਮਈ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਇੰਡੀਅਨ ਰੈੱਡ ਕਰਾਸ ਸੋਸਾਇਟੀ ਬਰਨਾਲਾ ਹਰਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਦਫ਼ਤਰ ਇੰਡੀਅਨ ਰੈੱਡ ਕਰਾਸ ਸੋਸਾਇਟੀ ਬਰਨਾਲਾ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਮੈਡੀਕਲ ਕੈਂਪ ਖ਼ਾਸ ਕਰ ਕੇ ਅੱਖਾਂ ਦੇ ਚੈੱਕਅਪ ਕੈਂਪ ਅਤੇ ਵੱਖ-ਵੱਖ ਸੇਵਾਵਾਂ ਦੇ ਕੈਂਪ ਸ਼ੁਰੂ ਕੀਤੇ ਜਾ ਰਹੇ ਹਨ | ਇਸ ਸਬੰਧੀ ਅੱਜ ਵੱਖ-ਵੱਖ ਵਿਭਾਗਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਵਿਵੇਕ ਕੁਮਾਰ ਮੋਦੀ ਨੇ ਦੱਸਿਆ ਕਿ ਪਹਿਲਾ ਕੈਂਪ 8 ਮਈ ਨੂੰ ਮੁੱਖ ਗੁਰਦੁਆਰਾ ਸਾਹਿਬ ਕਰਮਗੜ੍ਹ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਲਾਇਆ ਜਾ ਰਿਹਾ ਹੈ | ਇਸ ਮਗਰੋਂ ਮੁੱਖ ਗੁਰਦੁਆਰਾ ਸਾਹਿਬ ਕਾਲੇਕੇ 13 ਮਈ ਨੂੰ, ਮੁੱਖ ਗੁਰਦੁਆਰਾ ਸਾਹਿਬ ਢਿੱਲਵਾਂ 20 ਮਈ ਨੂੰ, ਮੁੱਖ ਗੁਰਦੁਆਰਾ ਸਾਹਿਬ ਕੱਟੂ 28 ਮਈ ਨੂੰ ਕੈਂਪ ਲਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਵਿਚ ਅੱਖਾਂ ਦਾ ਚੈੱਕਅਪ, ਜਨਰਲ ਮੈਡੀਕਲ ਚੈੱਕਅਪ ਤੋਂ ਇਲਾਵਾ ਪੈਨਸ਼ਨ ਸਕੀਮ, ਆਸ਼ੀਰਵਾਦ ਸਕੀਮ, ਮੁੱਖ ਮੰਤਰੀ ਸਿਹਤ ਯੋਜਨਾ, ਕਿਰਤ ਵਿਭਾਗ ਦੇ ਕਾਰਡ ਤੋਂ ਇਲਾਵਾ ਅਧਾਰ ਕਾਰਡ, ਜਾਤੀ, ਆਮਦਨ ਤੇ ਹੋਰ ਸਰਟੀਫਿਕੇਟਾਂ ਲਈ ਅਪਲਾਈ ਕੀਤਾ ਜਾ ਸਕਦਾ ਹੈ | ਸਕੱਤਰ ਰੈੱਡ ਕ੍ਰਾਸ ਸੋਸਾਇਟੀ ਬਰਨਾਲਾ ਸਰਵਣ ਸਿੰਘ ਨੇ ਕੈਂਪਾਂ ਦੀ ਰੂਪ ਰੇਖਾ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਸਿਵਲ ਸਰਜਨ ਡਾ: ਹਰੀਪਾਲ ਸਿੰਘ, ਜ਼ਿਲ੍ਹਾ ਸਮਾਜਿਕ ਅਤੇ ਨਿਆਂ ਤੇ ਅਧਿਕਾਰਤਾ ਅਫ਼ਸਰ ਗੁਰਿੰਦਰਜੀਤ ਸਿੰਘ, ਸ੍ਰੀ ਸੰਜੇ ਅਹੂਜਾ, ਮਨਜੀਤ ਸ਼ਰਮਾ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਪੱਖੋਕੇ ਵਿਖੇ ਮੁਹਤਬਰਾਂ ਦੀ ਹਾਜ਼ਰੀ ਵਿਚ ਮਾਮਲਾ ਨਿੱਬੜਿਆ <br/> ਅਗਲੀ ਖ਼ਬਰ ਭਾਜਪਾ ਆਗੂਆਂ ਨੇ ਪਾਰਟੀ ਦੀ ਸ਼ਾਨਦਾਰ ਜਿੱਤ 'ਤੇ ਖ਼ੁਸ਼ੀ 'ਚ ਲੱਡੂ ਵੰਡੇ <br/>
Ad Position 24