25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਸਫ਼ਾਈ ਸੇਵਕ ਯੂਨੀਅਨ ਵਲੋਂ ਅਣਮਿਥੇ ਸਮੇਂ ਲਈ ਹੜਤਾਲ ਕੱਲ੍ਹ ਤੋਂ <br/>

Ad Position 21
No active advertisement
ਅਜੀਤ ਡੈਸਕ 05-05-2026
ਬਰਨਾਲਾ, 4 ਮਈ (ਨਰਿੰਦਰ ਅਰੋੜਾ)-ਸਫ਼ਾਈ ਸੇਵਕ ਯੂਨੀਅਨ ਬਰਨਾਲਾ ਦੀ ਮੀਟਿੰਗ ਨਗਰ ਨਿਗਮ ਦਫ਼ਤਰ ਬਰਨਾਲਾ ਵਿਖੇ ਹੋਈ | ਮੀਟਿੰਗ ਦੌਰਾਨ ਉਨ੍ਹਾਂ ਵਲੋਂ ਸੂਬਾ ਪੱਧਰੀ ਅਣਮਿਥੇ ਸਮੇਂ ਦੀ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ | ਗੱਲਬਾਤ ਕਰਦਿਆਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਲਸ਼ਨ ਕੁਮਾਰ, ਵਿਕਰਮਜੀਤ ਵਿੱਕੀ, ਮਿਊਾਸਪਲ ਕਰਮਚਾਰੀ ਯੂਨੀਅਨ ਦੇ ਗੁਰਮੀਤ ਸਿੰਘ ਨੇ ਕਿਹਾ ਕਿ ਅਸੀਂ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਾਂ ਪਰ ਸਾਨੂੰ ਭਰੋਸੇ ਤੋਂ ਬਿਨਾਂ ਕੁੱਝ ਵੀ ਨਹੀਂ ਮਿਲਿਆ | ਇਸ ਕਾਰਨ ਅਸੀਂ ਮਜਬੂਰਨ ਮਿਤੀ 6 ਮਈ ਤੋਂ ਅਣਮਿਥੇ ਸਮੇਂ ਲਈ ਸੂਬਾ ਪੱਧਰੀ ਹੜਤਾਲ ਕਰ ਰਹੇ ਹਾਂ | ਉਨ੍ਹਾਂ ਕਿਹਾ ਕਿ ਸਾਡੀਆਂ ਮੁੱਖ ਮੰਗਾਂ ਹਨ: ਕੱਚੇ ਕਾਮਿਆਂ ਨੂੰ ਪੱਕਾ ਕੀਤਾ ਜਾਵੇ, ਬਰਾਬਰ ਕੰਮ ਬਰਾਬਰ ਤਨਖ਼ਾਹ ਲਾਗੂ ਹੋਵੇ ਅਤੇ ਪੱਕੇ ਕਰਨ ਸਬੰਧੀ ਬਣਾਈ ਗਈ 10 ਸਾਲਾਂ ਦੀ ਪਾਲਿਸੀ ਨੂੰ ਰੱਦ ਕਰ ਕੇ ਤਿੰਨ ਸਾਲਾਂ ਵਿਚ ਪੱਕਾ ਕੀਤਾ ਜਾਵੇ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਅਸੀਂ ਚੱਕਾ ਜਾਮ ਵੀ ਕਰਾਂਗੇ, ਧਰਨੇ ਵੀ ਲਗਾਵਾਂਗੇ ਅਤੇ ਜੇ ਲੋੜ ਪਈ ਤਾਂ ਤਿੱਖਾ ਸੰਘਰਸ਼ ਵੀ ਕਰਾਂਗੇ | ਉਨ੍ਹਾਂ ਦੱਸਿਆ ਕਿ ਸਾਨੂੰ ਭਾਰਤੀਏ ਵਾਲਮੀਕੀ ਧਰਮ ਸਮਾਜ, ਭਗਵਾਨ ਵਾਲਮੀਕੀ ਸਹਾਰਾ ਕਲੱਬ, ਆਦੀ ਧਰਮ ਸਮਾਜ ਬਰਨਾਲਾ, ਸਮੂਹ ਵਾਲਮੀਕੀ ਮੰਦਰ ਪ੍ਰਬੰਧਕ ਕਮੇਟੀਆਂ ਆਦਿ ਵਲੋਂ ਸਮਰਥਨ ਦਿੱਤਾ ਗਿਆ ਹੈ | ਇਸ ਮੌਕੇ ਜਗਜੀਤ ਸਿੰਘ, ਡਰਾਈਵਰ ਯੂਨੀਅਨ ਦੇ ਪ੍ਰਧਾਨ ਚਰਨਜੀਤ ਸਿੰਘ, ਸੱਤਪਾਲ ਰਿੰਕੂ, ਰਮੇਸ਼ ਕੁਮਾਰ, ਰਾਜੇਸ਼ ਕੁਮਾਰ ਮੇਟ, ਮੁਕੇਸ਼ ਕੁਮਾਰ, ਬਿੰਦੂ ਪ੍ਰਧਾਨ ਅਸ਼ੋਕ ਕੁਮਾਰ, ਮੰਗਤ ਰਾਮ, ਸਤਪਾਲ, ਵਿਨੇ ਕੁਮਾਰ, ਸੰਜੇ ਕੁਮਾਰ, ਸ਼ਨੀ ਕੁਮਾਰ, ਜਗਦੀਸ਼ ਸਿੰਘ, ਸੋਨੂ, ਗੁਰਕਿਰਪਾਲ ਸਿੰਘ, ਵਿੱਕੀ, ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਕਾਲਾ ਢਿੱਲੋਂ ਵਲੋਂ ਕੱਲ੍ਹ ਤੋਂ ਸੈਂਕੜੇ ਸਾਥੀਆਂ ਸਮੇਤ ਭੁੱਖ ਹੜਤਾਲ 'ਤੇ ਬੈਠਣ ਦਾ ਐਲਾਨ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਬਰਨਾਲਾ ਦਾ ਵਫ਼ਦ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਮਿਲਿਆ
Ad Position 24