26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਐਥਲੈਟਿਕਸ ਦੇ ਮੁਕਾਬਲਿਆਂ 'ਚ ਮਾਰੀਆਂ ਮੱਲ੍ਹਾਂ

Ad Position 21
No active advertisement
ਖੇਡਾਂ 'ਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀ | ਤਸਵੀਰ : ਪ੍ਰਵੀਨ ਗਰਗ <br/> 05-05-2026
ਤਪਾ ਮੰਡੀ, 4 ਮਈ (ਪ੍ਰਵੀਨ ਗਰਗ)-ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ ਜੈਮਲ ਸਿੰਘ ਵਾਲਾ ਦੇ ਵਿਦਿਆਰਥੀਆਂ ਨੇ ਐਥਲੈਟਿਕਸ ਮੁਕਾਬਲਿਆਂ ਵਿਚ ਉੱਤਮ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਨ੍ਹਾਂ ਮੁਕਾਬਲਿਆਂ ਵਿਚ ਸਕੂਲ ਦੇ ਖਿਡਾਰੀਆਂ ਨੇ ਆਪਣੀ ਲਗਨ, ਮਿਹਨਤ ਅਤੇ ਜਜ਼ਬੇ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਅੰਡਰ-17 ਵਰਗ ਵਿਚ ਹੋਏ 3000 ਮੀਟਰ ਦੌੜ ਮੁਕਾਬਲੇ ਵਿਚ ਵਿਦਿਆਰਥੀ ਮਹਿਕਜੋਤ ਸਿੰਘ ਨੇ ਦੂਜਾ ਸਥਾਨ ਹਾਸਲ ਕਰਦੇ ਹੋਏ ਚਾਂਦੀ ਦਾ ਤਗਮਾ ਹਾਸਲ ਕੀਤਾ | ਦੌੜ ਦੌਰਾਨ ਮਹਿਕਜੋਤ ਸਿੰਘ ਨੇ ਸ਼ੁਰੂ ਤੋਂ ਅਖੀਰ ਤੱਕ ਮਜ਼ਬੂਤ ਪ੍ਰਦਰਸ਼ਨ ਕੀਤਾ ਅਤੇ ਆਪਣੇ ਹੌਸਲੇ ਨਾਲ ਦਰਸ਼ਕਾਂ ਦਾ ਦਿਲ ਜਿੱਤ ਲਿਆ | ਇਸੇ ਤਰ੍ਹਾਂ ਅੰਡਰ-14 ਵਰਗ ਦੇ ਲੌਂਗ ਜੰਪ ਮੁਕਾਬਲੇ ਵਿਚ ਏਕਮਜੋਤ ਸਿੰਘ ਨੇ ਬੇਮਿਸਾਲ ਜੰਪ ਲਾ ਕੇ ਪਹਿਲਾ ਸਥਾਨ ਪ੍ਰਾਪਤ ਕਰ ਕੇ ਸੋਨੇ ਦਾ ਤਗਮਾ ਜਿੱਤਿਆ | ਉਸ ਦੀ ਇਹ ਪ੍ਰਾਪਤੀ ਸਕੂਲ ਲਈ ਮਾਣ ਦੀ ਗੱਲ ਹੈ ਅਤੇ ਹੋਰ ਵਿਦਿਆਰਥੀਆਂ ਲਈ ਪੇ੍ਰਰਨਾ ਦਾ ਸ੍ਰੋਤ ਹੈ | ਇਸ ਮੌਕੇ 'ਤੇ ਸਕੂਲ ਦੇ ਪਿ੍ੰਸੀਪਲ ਇਬਰਾਹੀਮ ਉੱਦਮ ਨੇ ਦੋਵੇਂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਜਿੱਤ ਉਨ੍ਹਾਂ ਦੀ ਕਠਨ ਮਿਹਨਤ ਅਤੇ ਅਨੁਸ਼ਾਸਨ ਦਾ ਨਤੀਜਾ ਹੈ | ਉਨ੍ਹਾਂ ਨੇ ਕਿਹਾ ਕਿ ਸਕੂਲ ਵਿਦਿਆਰਥੀਆਂ ਨੂੰ ਸਿਰਫ਼ ਅਕਾਦਮਿਕ ਹੀ ਨਹੀਂ, ਸਗੋਂ ਖੇਡਾਂ ਵਿਚ ਵੀ ਅੱਗੇ ਵਧਣ ਲਈ ਪ੍ਰੋਤਸਾਹਿਤ ਕਰਦਾ ਹੈ | ਚੇਅਰਮੈਨ ਸੁਖਮੀਤ ਸਿੰਘ ਧਾਲੀਵਾਲ ਨੇ ਵੀ ਖ਼ੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਐਸੀਆਂ ਉਪਲਬਧੀਆਂ ਨਾਲ ਸਕੂਲ ਦੀ ਪਛਾਣ ਹੋਰ ਮਜ਼ਬੂਤ ਹੁੰਦੀ ਹੈ | ਉਨ੍ਹਾਂ ਨੇ ਕਿਹਾ ਕਿ ਸਕੂਲ ਪ੍ਰਬੰਧਕ ਕਮੇਟੀ ਹਮੇਸ਼ਾ ਵਿਦਿਆਰਥੀਆਂ ਨੂੰ ਉੱਚੀਆਂ ਉਡਾਣਾਂ ਭਰਨ ਲਈ ਸਹਿਯੋਗ ਦੇਣ ਲਈ ਵਚਨਬੱਧ ਹੈ | ਸਕੂਲ ਦੇ ਅਧਿਆਪਕਾਂ ਅਤੇ ਸਟਾਫ਼ ਨੇ ਵੀ ਖਿਡਾਰੀਆਂ ਦੀ ਮਿਹਨਤ ਦੀ ਸਰਾਹਨਾ ਕੀਤੀ ਅਤੇ ਉਨ੍ਹਾਂ ਦੇ ਚਮਕਦੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਕਾਮਯਾਬੀ ਨਾਲ ਸਕੂਲ ਵਿਚ ਖ਼ੁਸ਼ੀ ਅਤੇ ਗਰਵ ਦਾ ਮਾਹੌਲ ਹੈ ਅਤੇ ਵਿਦਿਆਰਥੀਆਂ ਵਿਚ ਖੇਡਾਂ ਪ੍ਰਤੀ ਹੋਰ ਜ਼ਿਆਦਾ ਰੁਝਾਨ ਪੈਦਾ ਹੋਇਆ ਹੈ |

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਸਦਨ ਦੀ ਸ਼ਾਨ ਦਾ ਅਪਮਾਨ ਕਰ ਰਹੇ ਹਨ-ਰਾਜੂ ਖੰਨਾ <br/> ਅਗਲੀ ਖ਼ਬਰ ਸ਼ਿਵਾਲਿਕ ਪਬਲਿਕ ਸਕੂਲ 'ਚ 'ਬੈਗਲੈੱਸ ਡੇਅ' ਆਯੋਜਿਤ <br/>
Ad Position 24