26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਮੁੱਖ ਮੰਤਰੀ ਭਗਵੰਤ ਮਾਨ ਸਦਨ ਦੀ ਸ਼ਾਨ ਦਾ ਅਪਮਾਨ ਕਰ ਰਹੇ ਹਨ-ਰਾਜੂ ਖੰਨਾ <br/>

Ad Position 21
No active advertisement
ਅਜੀਤ ਡੈਸਕ 05-05-2026
ਟੱਲੇਵਾਲ, 4 ਮਈ (ਸੋਨੀ ਚੀਮਾ)-ਪੰਜਾਬ ਦਾ ਮੁੱਖ ਵਿਕਾਸ ਅਤੇ ਤਰੱਕੀ ਸਿਰਫ਼ ਸ਼ੋ੍ਰਮਣੀ ਅਕਾਲੀ ਦਲ ਕਾਰਜਕਾਲ ਦੌਰਾਨ ਹੋਈ, ਜਿਸ ਵਿਚ ਬੁਨਿਆਦੀ ਢਾਂਚਾ, ਬਿਜਲੀ ਅਤੇ ਕਿਸਾਨੀ ਨੂੰ ਲਾਹੇਵੰਦ ਬਣਾਉਣ 'ਤੇ ਜ਼ੋਰ ਦਿੱਤਾ ਗਿਆ | ਇਹ ਸ਼ਬਦ ਗੁਰਪ੍ਰੀਤ ਸਿੰਘ ਰਾਜੂ ਖੰਨਾ ਮੈਂਬਰ ਕੋਰ ਕਮੇਟੀ ਅਤੇ ਹਲਕਾ ਇੰਚਾਰਜ ਅਮਲੋਹ ਨੇ ਪਿੰਡ ਚੀਮਾ ਵਿਖੇ ਗੱਲਬਾਤ ਕਰਦਿਆਂ ਆਖੇ | ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀ ਆਪਣੀ ਖੇਤਰੀ ਪਾਰਟੀ ਸ਼ੋ੍ਰਮਣੀ ਅਕਾਲੀ ਦਲ ਹੀ ਪੰਜਾਬ ਦੀ ਸੇਵਾ ਕਰ ਸਕਦੀ ਹੈ, ਕਿਉਂਕਿ ਦੂਜੀਆਂ ਪਾਰਟੀਆਂ ਦੀ ਕਮਾਂਡ ਦਿੱਲੀ ਹੱਥ ਹੈ ਪਰ ਸ਼ੋ੍ਰਮਣੀ ਅਕਾਲੀ ਦਲ ਪੰਜਾਬ ਦੇ ਲੋਕਾਂ ਦੀ ਆਪਣੀ ਪਾਰਟੀ ਹੈ, ਜੋ ਸਦਾ ਸੂਬੇ ਦੇ ਲੋਕਾਂ ਦੇ ਹੱਕਾਂ ਲਈ ਡਟੀ ਹੈ | ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਵਿਧਾਨ ਸਭਾ ਦੀ ਮਰਿਆਦਾ ਭੰਗ ਕਰਨ ਅਤੇ ਸ਼ਰਾਬ ਦੀ ਹਾਲਤ ਵਿਚ ਸਦਨ ਵਿਚ ਆਉਣ ਦੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਸਦਨ ਦੀ ਸ਼ਾਨ ਦਾ ਅਪਮਾਨ ਕਰ ਰਹੇ ਹਨ, ਕਿਉਂਕਿ ਜੇ ਉਹ ਸੱਚੇ ਸਨ ਤਾਂ ਵਿਰੋਧੀ ਧਿਰ ਦੇ ਆਗੂਆਂ ਵਲੋਂ ਜਾਂਚ ਦੀ ਮੰਗ ਨੂੰ ਪੂਰਾ ਕਰਨ ਵਿਚ ਨਾ ਹਿਚਕਚਾਉਂਦੇ | ਇਸ ਮੌਕੇ ਕਰਮਪਾਲ ਸਿੰਘ ਚੀਮਾ, ਗੁਰਵਿੰਦਰ ਸਿੰਘ ਪਟਿਆਲਾ, ਕਮਲਪ੍ਰੀਤ ਸਿੰਘ, ਤੇਜਵੀਰ ਸਿੰਘ ਤੇਜੀ, ਬਲਜਿੰਦਰ ਸਿੰਘ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਦਰਸ਼ਨ ਸਿੰਘ ਕਾਂਗੜਾ ਨੂੰ ਕਾਂਗਰਸ ਐਸ.ਸੀ. ਵਿਭਾਗ ਦੀ ਸੂਬਾ ਐਡਵਾਈਜ਼ਰੀ ਕਮੇਟੀ 'ਚ ਸ਼ਾਮਿਲ ਕਰਨ 'ਤੇ ਖ਼ੁਸ਼ੀ ਦਾ ਪ੍ਰਗਟ... ਅਗਲੀ ਖ਼ਬਰ ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਐਥਲੈਟਿਕਸ ਦੇ ਮੁਕਾਬਲਿਆਂ 'ਚ ਮਾਰੀਆਂ ਮੱਲ੍ਹਾਂ
Ad Position 24