26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਭਾਜਪਾ ਦੀ ਜਿੱਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 'ਵਿਕਸਿਤ ਭਾਰਤ' ਦੇ ਸੰਕਲਪ 'ਤੇ ਜਨਤਾ ਦੀ ਮੋਹਰ-ਰਮਨ ਜਵੰਧਾ <br/>

Ad Position 21
No active advertisement
ਅਜੀਤ ਡੈਸਕ 05-05-2026
ਟੱਲੇਵਾਲ, 4 ਮਈ (ਸੋਨੀ ਚੀਮਾ)-ਭਾਰਤੀ ਜਨਤਾ ਪਾਰਟੀ ਨੇ ਪੱਛਮੀ ਬੰਗਾਲ ਵਿਚ ਜਿੱਤ ਦੇ ਝੰਡੇ ਗੱਡ ਦਿੱਤੇ ਹਨ ਅਤੇ ਹੋਰ ਰਾਜਾਂ ਵਿਚ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਇਹ ਸ਼ਬਦ ਰਮਨ ਜਵੰਧਾ ਜ਼ਿਲ੍ਹਾ ਪ੍ਰਧਾਨ ਯੁਵਾ ਮੋਰਚਾ ਨੇ ਅੱਜ ਆਏ ਪੰਜ ਰਾਜਾਂ ਦੇ ਚੋਣ ਨਤੀਜਿਆਂ ਉਪਰੰਤ ਪੈ੍ਰਸ ਬਿਆਨ ਰਾਹੀਂ ਆਖੇ | ਉਨ੍ਹਾਂ ਕਿਹਾ ਕਿ ਇਸ ਜਿੱਤ ਦਾ ਸਿਹਰਾ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਸਮੇਤ ਸਮੁੱਚੀ ਲੀਡਰਸ਼ਿਪ ਨੂੰ ਜਾਂਦਾ ਹੈ, ਜਿਨ੍ਹਾਂ ਵਲੋਂ ਵਿਕਸਿਤ ਭਾਰਤ ਦੇ ਸੰਕਲਪ ਤਹਿਤ ਕਾਰਜ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਇਹ ਉਹ ਦਿਨ ਹੈ ਜੋ ਪੱਛਮੀ ਬੰਗਾਲ ਦੀ ਕਿਸਮਤ ਨੂੰ ਨਵੇਂ ਸਿਰਿਉਂ ਲਿਖੇਗਾ | ਉਨ੍ਹਾਂ ਨੇ ਕਿਹਾ ਕਿ ਪੱਛਮੀ ਬੰਗਾਲ ਵਿਚ ਭਾਜਪਾ ਦੀ ਅਗਵਾਈ ਵਿਚ ਬਣਨ ਵਾਲੀ ਡਬਲ ਇੰਜਣ ਦੀ ਸਰਕਾਰ ਅਰਾਜਕਤਾ ਨੂੰ ਖ਼ਤਮ ਕਰ ਕੇ ਬੰਗਾਲ ਵਿਚ ਵਿਕਾਸ, ਸ਼ਾਂਤੀ ਅਤੇ ਕਾਨੂੰਨ ਵਿਵਸਥਾ ਦੇ ਇਕ ਨਵੇਂ ਯੁੱਗ ਦੀ ਸ਼ੁਰੂਆਤ ਕਰੇਗੀ | ਰਮਨ ਜਵੰਧਾ ਨੇ ਦਾਅਵਾ ਕੀਤਾ ਕਿ ਪੱਛਮੀ ਬੰਗਾਲ ਵਿਚ ਭਾਜਪਾ ਦੀ ਜਿੱਤ ਪੰਜਾਬ ਦੇ ਵਿਚ ਵੀ ਭਾਰਤੀ ਜਨਤਾ ਪਾਰਟੀ ਨੂੰ ਮਜ਼ਬੂਤੀ ਪ੍ਰਦਾਨ ਕਰੇਗੀ |

Ad Position 22
No active advertisement
ਪਿਛਲੀ ਖ਼ਬਰ ਅਮਨਦੀਪ ਸਿੰਘ ਸਾਹੋਕੇ ਨੂੰ ਆਲ ਇੰਡੀਆ ਕਾਂਗਰਸ ਕਮੇਟੀ ਐਸ.ਸੀ ਡਿਪਾਰਟਮੈਂਟ ਦਾ ਜਨਰਲ ਸੈਕਟਰੀ ਕੀਤਾ ਨਿਯੁਕਤ <br/> ਅਗਲੀ ਖ਼ਬਰ ਦਰਸ਼ਨ ਸਿੰਘ ਕਾਂਗੜਾ ਨੂੰ ਕਾਂਗਰਸ ਐਸ.ਸੀ. ਵਿਭਾਗ ਦੀ ਸੂਬਾ ਐਡਵਾਈਜ਼ਰੀ ਕਮੇਟੀ 'ਚ ਸ਼ਾਮਿਲ ਕਰਨ 'ਤੇ ਖ਼ੁਸ਼ੀ ਦਾ ਪ੍ਰਗਟ...
Ad Position 24