26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਅਮਨਦੀਪ ਸਿੰਘ ਸਾਹੋਕੇ ਨੂੰ ਆਲ ਇੰਡੀਆ ਕਾਂਗਰਸ ਕਮੇਟੀ ਐਸ.ਸੀ ਡਿਪਾਰਟਮੈਂਟ ਦਾ ਜਨਰਲ ਸੈਕਟਰੀ ਕੀਤਾ ਨਿਯੁਕਤ <br/>

Ad Position 21
No active advertisement
ਅਜੀਤ ਡੈਸਕ 05-05-2026
ਸ਼ਹਿਣਾ, 4 ਮਈ (ਸੁਰੇਸ਼ ਗੋਗੀ)-ਆਲ ਇੰਡੀਆ ਕਾਂਗਰਸ ਕਮੇਟੀ ਐਸ.ਸੀ ਡਿਪਾਰਟਮੈਂਟ ਦੇ ਚੇਅਰਮੈਨ ਸ੍ਰੀ ਰਾਜਿੰਦਰਪਾਲ ਗੌਤਮ ਵਲੋਂ ਜਾਰੀ ਕੀਤੀ ਸੂਚੀ ਅਨੁਸਾਰ ਅਮਨਦੀਪ ਸਿੰਘ ਸਾਹੋਕੇ ਹਲਕਾ ਭਦੌੜ ਨੂੰ ਐਸ.ਸੀ ਡਿਪਾਰਟਮੈਂਟ ਦਾ ਜਨਰਲ ਸੈਕਟਰੀ ਨਿਯੁਕਤ ਕੀਤਾ ਗਿਆ ਹੈ | ਇਸ ਨਿਯੁਕਤੀ ਉਪਰੰਤ ਅਮਨਦੀਪ ਸਿੰਘ ਸਾਹੋਕੇ ਨੇ ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਧਾਨ ਪੰਜਾਬ ਪ੍ਰਦੇਸ ਕਮੇਟੀ, ਸੀ੍ਰ ਵਿਜੈਇੰਦਰ ਸਿੰਗਲਾ ਸਾਬਕਾ ਮੰਤਰੀ, ਕੁਲਦੀਪ ਸਿੰਘ ਕਾਲਾ ਢਿੱਲੋਂ ਜ਼ਿਲ੍ਹਾ ਪ੍ਰਧਾਨ, ਗੁਰਪ੍ਰੀਤ ਸਿੰਘ ਲੱਕੀ ਪੱਖੋ ਚੇਅਰਮੈਨ ਐਸ.ਸੀ ਸੈਲ, ਪ੍ਰਤਾਪ ਸਿੰਘ ਬਾਜਵਾ ਨੇਤਾ ਵਿਰੋਧੀ ਧਿਰ, ਸ੍ਰੀ ਕੇ ਰਾਜੂ ਨੈਸ਼ਨਲ ਕੁਆਰਡੀਨੇਟਰ, ਸ੍ਰੀ ਸੁਧੀਰ ਚੌਧਰੀ ਨੈਸ਼ਨਲ ਕੁਆਰਡੀਨੇਟਰ ਪੰਜਾਬ ਵਿਭਾਗ ਆਦਿ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਜੋ ਜ਼ੰੁਮੇਵਾਰੀ ਉਨ੍ਹਾਂ ਨੂੰ ਸੌਂਪੀ ਹੈ, ਉਸ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਐਸ.ਸੀ ਭਾਈਚਾਰੇ ਦੀਆਂ ਜੋ ਸਮੱਸਿਆਵਾਂ ਅਤੇ ਮੁਸ਼ਕਲਾਂ ਆਉਂਦੀਆਂ ਹਨ, ਉਨ੍ਹਾਂ ਨੂੰ ਹੱਲ ਕਰਵਾਉਣ ਲਈ ਅਤੇ ਉਨ੍ਹਾਂ ਮਸਲਿਆਂ ਪ੍ਰਤੀ ਆਵਾਜ਼ ਉਠਾਉਣ ਲਈ ਉਹ ਯਤਨਸ਼ੀਲ ਰਹਿਣਗੇ |

Ad Position 22
No active advertisement
ਪਿਛਲੀ ਖ਼ਬਰ ਸਬ-ਡਵੀਜ਼ਨਲ ਹਸਪਤਾਲ ਤਪਾ ਵਿਖੇ ਫਾਇਰ ਸੇਫ਼ਟੀ ਵੀਕ (ਅੱਗ ਸੁਰੱਖਿਆ ਹਫ਼ਤਾ) ਦੀ ਸ਼ੁਰੂਆਤ <br/> ਅਗਲੀ ਖ਼ਬਰ ਭਾਜਪਾ ਦੀ ਜਿੱਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 'ਵਿਕਸਿਤ ਭਾਰਤ' ਦੇ ਸੰਕਲਪ 'ਤੇ ਜਨਤਾ ਦੀ ਮੋਹਰ-ਰਮਨ ਜਵੰਧਾ <br/>
Ad Position 24