26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਗਰੀਨ ਫ਼ੀਲਡ ਕਾਨਵੈਂਟ ਸਕੂਲ ਵਿਖੇ ਆਰਟ ਪ੍ਰਤੀਯੋਗਤਾ 'ਚ ਬੱਚਿਆਂ ਨੇ ਕੀਤਾ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 05-05-2026
ਧਨੌਲਾ, 4 ਮਈ (ਜਤਿੰਦਰ ਸਿੰਘ ਧਨੌਲਾ)-ਗਰੀਨ ਫ਼ੀਲਡ ਕਾਨਵੈਂਟ ਸਕੂਲ ਦਾਨਗੜ੍ਹ ਵਿਖੇ ਛੋਟੇ ਬੱਚਿਆਂ ਅੰਦਰ ਆਰਟ ਪ੍ਰਤੀ ਦਿਲਚਸਪੀ ਵਧਾਉਣ ਅਤੇ ਕਲਾ ਨੂੰ ਨਿਖਾਰਣ ਵਾਸਤੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ | ਇਸ ਦੌਰਾਨ ਮੈਡਮ ਰੁਪਿੰਦਰ ਸ਼ਰਮਾ ਨੇ ਬੱਚਿਆਂ ਦਾ ਮਾਰਗ ਦਰਸ਼ਨ ਕਰਦੇ ਹੋਏ ਵੱਖ-ਵੱਖ ਰੰਗਾਂ ਦੇ ਫਲਾਂ ਦੇ ਆਕਾਰ ਲੈ ਕੇ ਉਨ੍ਹਾਂ ਦੇ ਡਿਜ਼ਾਈਨ ਤਿਆਰ ਕਰਵਾਏ | ਜਿਸ ਵਿਚ ਬੱਚਿਆਂ ਨੇ ਆਪਣੀ ਸਮਝ ਤੋਂ ਕੰਮ ਲੈਂਦੇ ਹੋਏ ਦਿਲਖਿੱਚਵੇਂ ਚਿੱਤਰ ਰੂਪੀ ਡਿਜ਼ਾਈਨ ਤਿਆਰ ਕੀਤੇ | ਜਿਨ੍ਹਾਂ ਬੱਚਿਆਂ ਨੇ ਮੁਕਾਬਲੇ ਦੀ ਭਾਵਨਾ ਨਾਲ ਆਪਣੀ ਕਲਾ ਨੂੰ ਨਿਖਾਰਨ ਦਾ ਯਤਨ ਕੀਤਾ ਉਨ੍ਹਾਂ ਦੀ ਵਿਸ਼ੇਸ਼ ਤੌਰ 'ਤੇ ਹੌਸਲਾ ਅਫ਼ਜਾਈ ਕੀਤੀ ਗਈ | ਇਸ ਮੌਕੇ ਚੇਅਰਮੈਨ ਸ: ਸੁਖਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਅਜਿਹੇ ਮੌਕੇ ਪ੍ਰਦਾਨ ਕਰਨ ਨਾਲ ਬੱਚਿਆਂ ਅੰਦਰ ਕੁੱਝ ਨਵਾਂ ਸਿੱਖਣ ਦੀ ਭਾਵਨਾ ਪੈਦਾ ਹੁੰਦੀ ਹੈ | ਇਸ ਮੌਕੇ ਪਿ੍ੰਸੀਪਲ ਪ੍ਰੀਤ ਕਮਲ ਸ਼ਰਮਾ, ਵਾਈਸ ਪਿ੍ੰਸੀਪਲ ਜਸਵੀਰ ਕੌਰ, ਮੈਡਮ ਜਸਪ੍ਰੀਤ ਤੇ ਹਰਮੋਹਨ ਕੌਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਬਖਤਗੜ੍ਹ ਵਿਖੇ ਖ਼ੂਨਦਾਨ ਕੈਂਪ ਲਗਾਇਆ <br/> ਅਗਲੀ ਖ਼ਬਰ ਮਾਲਵਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਵਲੋਂ ਫਰੈਸ਼ਰ ਪਾਰਟੀ ਦਾ ਆਯੋਜਨ <br/>
Ad Position 24