ਟੱਲੇਵਾਲ, 5 ਮਈ (ਸੋਨੀ ਚੀਮਾ)-ਗਹਿਲ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਰਜਿੰਦਰਪਾਲ ਸਿੰਘ ਪੁਨੀਤ ਮਾਨ ਨੂੰ ਆਮ ਆਦਮੀ ਪਾਰਟੀ ਵਲੋਂ ਮੁੜ ਜ਼ਿੰਮੇਵਾਰੀ ਦਿੰਦਿਆਂ ਲਗਾਤਾਰ ਦੂਜੀ ਵਾਰ ਜ਼ਿਲ੍ਹਾ ਸਕੱਤਰ ਨਿਯੁਕਤ ਕੀਤਾ ਹੈ | ਇਸ ਨਿਯੁਕਤੀ 'ਤੇ ਜਿੱਥੇ ਬਰਜਿੰਦਰਪਾਲ ਸਿੰਘ ਮਾਨ ਨੇ ਮੱੁਖ ਮੰਤਰੀ ਭਗਵੰਤ ਮਾਨ, ਪੰਜਾਬ ਪ੍ਰਧਾਨ ਅਮਨ ਅਰੋੜਾ, ਗੁਰਮੀਤ ਸਿੰਘ ਮੀਤ ਹੇਅਰ, ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਵਿਧਾਇਕ ਲਾਭ ਸਿੰਘ ਉੋਗੋਕੇ ਸਮੇਤ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ, ੳੱੁਥੇ ਉਨ੍ਹਾਂ ਦੀ ਨਿਯੁਕਤੀ 'ਤੇ ਇਲਾਕੇ ਦੇ ਆਮ ਆਦਮੀ ਪਾਰਟੀ ਨਾਲ ਸਬੰਧਿਤ ਆਗੂਆਂ, ਪੰਚਾਇਤਾਂ ਅਤੇ ਹੋਰ ਮੋਹਤਬਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ | ਇਸ ਤੋਂ ਇਲਾਵਾ ਬਰਜਿੰਦਰਪਾਲ ਸਿੰਘ ਪੁਨੀਤ ਮਾਨ ਦਾ ਬਲਾਕ ਸੰਮਤੀ ਚੇਅਰਮੈਨ ਕਰਮਜੀਤ ਸਿੰਘ ਨਾਈਵਾਲਾ, ਸਾਬਕਾ ਸਰਪੰਚ ਜਤਿੰਦਰ ਸਿੰਘ ਹਲਕਾ ਵਾਇਸ ਕੁਆਰਡੀਨੇਟਰ, ਆੜ੍ਹਤੀਆ ਰਣਜੀਤ ਸਿੰਘ ਭੋਤਨਾ, ਅੰਤਪਾਲ ਸਿੰਘ ਗਹਿਲ ਆਦਿ ਵਲੋਂ ਵਿਸ਼ੇਸ਼ ਤੌਰ 'ਤੇ ਸਿਰੋਪਾਉ ਪਾ ਕੇ ਸਨਮਾਨਿਤ ਕਰਦਿਆਂ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ |