ਹੰਡਿਆਇਆ, 5 ਮਈ (ਖੱੁਡੀ)-ਸਫ਼ਾਈ ਸੇਵਕ ਯੂਨੀਅਨ ਬਲਾਕ ਹੰਡਿਆਇਆ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ 6 ਮਈ ਨੂੰ ਸ਼ੁਰੂ ਕੀਤੀ ਜਾਵੇਗੀ | ਇਹ ਜਾਣਕਾਰੀ ਸਫ਼ਾਈ ਸੇਵਕ ਯੂਨੀਅਨ ਹੰਡਿਆਇਆ ਦੇ ਪ੍ਰਧਾਨ ਵਿਜੇ ਕੁਮਾਰ ਖੱੁਡੀ, ਮੀਤ ਪ੍ਰਧਾਨ ਰਾਣੀ ਹੰਡਿਆਇਆ ਨੇ ਦਿੱਤੀ ਤੇ ਦੱਸਿਆ ਕਿ ਸਾਡੀਆਂ ਹੱਕੀ ਮੰਗਾਂ ਕਾਫ਼ੀ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਹਨ | ਪਰ ਕਿਸੇ ਵੀ ਸਰਕਾਰ ਨੇ ਸਾਡੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ | ਉਨ੍ਹਾਂ ਕਿਹਾ ਕਿ ਕੱਚੇ ਸਫ਼ਾਈ ਸੇਵਕਾਂ ਨੂੰ ਪੱਕਾ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ | ਇਸ ਮੌਕੇ ਪੰਕਜ ਕੁਮਾਰ, ਰਵੀ ਕੁਮਾਰ, ਸੁਨੀਤਾ, ਰਾਣੀ, ਅੰਕੁਸ਼, ਕਿਰਨਾ, ਸਿ੍ਸ਼ਟੀ, ਅਮਨ, ਵਿਸਾਲ ਆਦਿ ਹਾਜ਼ਰ ਸਨ |