ਭਦੌੜ, 5 ਮਈ (ਵਿਨੋਦ ਕਲਸੀ, ਰਜਿੰਦਰ ਬੱਤਾ)-ਭਦੌੜ ਪੁਲਿਸ ਵਲੋਂ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ 2 ਵਿਅਕਤੀਆਂ ਨੂੰ ਨਸ਼ੀਲੇ ਪਾਊਡਰ ਸਮੇਤ ਕਾਬੂ ਕੀਤਾ ਹੈ ਅਤੇ ਜਾਂਚ ਪੜਤਾਲ ਉਪਰੰਤ ਇਕ ਵਿਅਕਤੀ ਨੂੰ ਹੋਰ ਕਾਬੂ ਕੀਤਾ | ਇੰਸਪੈਕਟਰ ਹਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਸ੍ਰੀ ਮੁਹੰਮਦ ਸਰਫ਼ਰਾਜ਼ ਆਲਮ ਐਸ.ਐਸ.ਪੀ. ਬਰਨਾਲਾ ਦੀਆਂ ਹਦਾਇਤਾਂ ਅਨੁਸਾਰ ਅਤੇ ਜਸਕਰਨ ਸਿੰਘ ਬਰਾੜ ਡੀ.ਐਸ.ਪੀ. ਤਪਾ ਦੀ ਅਗਵਾਈ ਹੇਠ ਸਹਾਇਕ ਥਾਣੇਦਾਰ ਕਮਲਜੀਤ ਸਿੰਘ ਸਮੇਤ ਪੁਲਿਸ ਤਿੰਨ ਕੋਣੀ ਭਦੌੜ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਜਸਵੀਰ ਸਿੰਘ ਪੁੱਤਰ ਗੁਲਾਬ ਸਿੰਘ ਵਾਸੀ ਸੰਧੂ ਕਲਾਂ ਅਤੇ ਲਵਪ੍ਰੀਤ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਗਰਚਾ ਰੋਡ ਬਰਨਾਲਾ ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਤਲਵੰਡੀ ਰੋਡ ਤੋਂ ਦੋਵਾਂ ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ 102 ਗ੍ਰਾਮ ਨਸ਼ੀਲਾ ਪਦਾਰਥ ਚਿੱਟਾ ਰੰਗ ਭੂਰਾ ਬਰਾਮਦ ਕੀਤਾ ਗਿਆ | ਦੋਸ਼ੀਆਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਅਤੇ ਦੋਸ਼ੀ ਨੂੰ ਮਾਨਯੋਗ ਅਦਾਲਤ ਪੇਸ਼ ਕਰ ਕੇ ਦੋ ਦਿਨ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ | ਦੌਰਾਨੇ ਪੁੱਛਗਿੱਛ ਗੁਰਪ੍ਰੀਤ ਸਿੰਘ ਉਰਫ ਪੀਤੀ ਪੁੱਤ ਪੱਪੂ ਸਿੰਘ ਵਾਸੀ ਘੰੜੂਆਂ ਵਿਹੜਾ ਭਦੌੜ ਨੂੰ ਬਤੌਰ ਦੋਸ਼ੀ ਨਾਮਜ਼ਦ ਕਰ ਕੇ ਗਿ੍ਫ਼ਤਾਰ ਕੀਤਾ ਗਿਆ |