ਮਹਿਲ ਕਲਾਂ, 5 ਮਈ (ਤਰਸੇਮ ਸਿੰਘ ਗਹਿਲ, ਅਵਤਾਰ ਸਿੰਘ ਅਣਖੀ)-ਸਿਵਲ ਸਰਜਨ ਡਾ: ਹਰੀਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਮਹਿਲ ਕਲਾਂ ਡਾ: ਗੁਰਤੇਜਿੰਦਰ ਕੌਰ ਦੀ ਅਗਵਾਈ ਵਿਚ ਅੱਜ ਸੀ.ਐੱਚ.ਸੀ. ਮਹਿਲ ਕਲਾਂ ਵਿਖੇ ਫਾਇਰ ਸੇਫ਼ਟੀ ਵੀਕ (ਅੱਗ ਸੁਰੱਖਿਆ ਹਫ਼ਤਾ) ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਡਾ: ਅੰਮਿ੍ਤਪਾਲ ਕੌਰ ਵਲੋਂ ਹਸਪਤਾਲ ਸਟਾਫ਼ ਅਤੇ ਨਰਸਿੰਗ ਵਿਦਿਆਰਥੀਆਂ ਨੂੰ ਅੱਗ ਤੋਂ ਸੁਰੱਖਿਆ ਸਬੰਧੀ ਨੁਕਤਿਆਂ ਬਾਰੇ ਸਹੁੰ ਚੁਕਾਈ ਗਈ | ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ 4 ਮਈ ਤੋਂ 10 ਮਈ ਤੱਕ ਪੂਰੇ ਭਾਰਤ ਵਿਚ 'ਫਾਇਰ ਸੇਫ਼ਟੀ ਵੀਕ' ਦਾ ਮਨਾਇਆ ਜਾ ਰਿਹਾ ਹੈ | ਇਹ ਪਹਿਲਕਦਮੀ ਦਾ ਉਦੇਸ਼ ਦੇਸ਼ ਵਿਚ ਸਿਹਤ ਸੰਸਥਾਵਾਂ 'ਚ ਅੱਗ ਦੇ ਖ਼ਤਰਿਆਂ ਦੀ ਰੋਕਥਾਮ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ | ਉਨ੍ਹਾਂ ਕਿਹਾ ਕਿ ਅੱਜ ਚੁਕਾਈ ਗਈ ਸਹੁੰ ਅੱਗ ਸਬੰਧੀ ਰੱਖਿਆ ਮਾਪਦੰਡਾਂ ਪ੍ਰਤੀ ਵਚਨਬੱਧਤਾ ਨੂੰ ਮਜ਼ਬੂਤ ਕਰੇਗੀ | ਉਨ੍ਹਾਂ ਕਿਹਾ ਕਿ ਇਸ ਹਫ਼ਤੇ ਦੌਰਾਨ ਬਲਾਕ ਅਧੀਨ ਜਾਗਰੂਕਤਾ ਮੁਹਿੰਮ, ਮੋਕ ਡਰਿਲ ਅਤੇ ਫਾਇਰ ਸੇਫ਼ਟੀ ਪ੍ਰੋਟੋਕੋਲਾਂ ਦੇ ਪ੍ਰਸਾਰ ਸਮੇਤ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਇਹ ਸਾਰੇ ਉਪਾਅ ਸਿਹਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਅੱਗ ਰੋਕਥਾਮ, ਐਮਰਜੈਂਸੀ ਪ੍ਰਤੀਕਿਰਿਆ ਅਤੇ ਅੱਗ ਲੱਗਣ ਮੌਕੇ ਜਾਂ ਬਾਅਦ 'ਚ ਇਮਾਰਤ ਖ਼ਾਲੀ ਕਰਨ ਦੀਆਂ ਪ੍ਰਕਿਰਿਆਵਾਂ ਬਾਰੇ ਸੰਵੇਦਨਸ਼ੀਲ ਬਣਾਉਣ ਦਾ ਟੀਚਾ ਰੱਖਦੇ ਹਨ | ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਾਕ ਐਜੂਕੇਟਰ ਸ਼ਿਵਾਨੀ ਅਰੋੜਾ, ਫਾਰਮੇਸੀ ਅਫ਼ਸਰ ਮਨਿੰਦਰ ਸਿੰਘ, ਸਟਾਫ਼ ਨਰਸ ਜਸਵਿੰਦਰ ਕੌਰ ਆਦਿ ਹਾਜ਼ਰ ਸਨ |