ਤਪਾ ਮੰਡੀ, 5 ਮਈ (ਵਿਜੇ ਸ਼ਰਮਾ)-ਯੂਥ ਸਰਵਿਸਿਜ਼ ਵਿਭਾਗ ਪੰਜਾਬ ਵਲੋਂ ਹੁਸ਼ਿਆਰਪੁਰ ਦੇ ਨਾਰਾ ਡੈਮ ਵਿਖੇ ਆਯੋਜਿਤ ਸੂਬਾ ਪੱਧਰੀ ਐਡਵੈਂਚਰ/ਹਾਇਕਿੰਗ ਟਰੈਕਿੰਗ ਕੈਂਪ ਵਿਚ ਫ਼ਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਰਾਮਪੁਰਾ ਫੂਲ ਦੇ ਵਿਦਿਆਰਥੀਆਂ ਨੇ ਸਰਗਰਮ ਭਾਗੀਦਾਰੀ ਕਰਦੇ ਹੋਏ ਕਾਬਲੇ-ਤਾਰੀਫ਼ ਪ੍ਰਦਰਸ਼ਨ ਕੀਤਾ | ਕੈਂਪ ਦੌਰਾਨ ਵਿਦਿਆਰਥੀਆਂ ਨੇ ਟਰੈਕਿੰਗ, ਟੀਮ ਵਰਕ ਅਤੇ ਲੀਡਰਸ਼ਿਪ ਨਾਲ ਸਬੰਧਿਤ ਗਤੀਵਿਧੀਆਂ ਵਿਚ ਬੜੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਆਪਣੀ ਯੋਗਤਾ ਦਾ ਪ੍ਰਦਰਸ਼ਨ ਕੀਤਾ | ਸੰਸਥਾ ਦੇ ਚੇਅਰਮੈਨ ਐਸ.ਐਸ. ਚੱਠਾ ਨੇ ਕਿਹਾ ਕਿ ਅਜਿਹੇ ਕੈਂਪ ਵਿਦਿਆਰਥੀਆਂ ਨੂੰ ਜ਼ਿੰਦਗੀ ਦੇ ਪ੍ਰਯੋਗਾਤਮਿਕ ਪੱਖ ਨਾਲ ਜੋੜਦੇ ਹਨ ਅਤੇ ਉਨ੍ਹਾਂ ਵਿਚ ਫ਼ੈਸਲਾ ਕਰਨ ਦੀ ਸਮਰੱਥਾ ਅਤੇ ਆਤਮਵਿਸ਼ਵਾਸ ਨੂੰ ਮਜ਼ਬੂਤ ਕਰਦੇ ਹਨ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਫ਼ਤਿਹ ਗਰੁੱਪ ਹਮੇਸ਼ਾ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ | ਐਮ.ਡੀ. ਮਨਜੀਤ ਕੌਰ ਚੱਠਾ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਵਿਚ ਹਿੰਮਤ, ਸਹਿਯੋਗ ਅਤੇ ਸਮਾਜਿਕ ਜ਼ਿੰਮੇਵਾਰੀ ਦੇ ਗੁਣਾਂ ਨੂੰ ਉਭਾਰਦੀਆਂ ਹਨ, ਜੋ ਉਨ੍ਹਾਂ ਦੇ ਭਵਿੱਖ ਲਈ ਬਹੁਤ ਲਾਭਦਾਇਕ ਸਾਬਤ ਹੁੰਦੀਆਂ ਹਨ | ਡੀਨ ਅਕਾਦਮਿਕ ਡਾ: ਜਗਵਿੰਦਰ ਸਿੰਘ ਨੇ ਕਿਹਾ ਕਿ ਕਲਾਸ-ਰੂਮ ਸਿੱਖਿਆ ਦੇ ਨਾਲ-ਨਾਲ ਅਜਿਹੇ ਪ੍ਰਯੋਗਾਤਮਿਕ ਤਜਰਬੇ ਵਿਦਿਆਰਥੀਆਂ ਦੇ ਵਿਅਕਤੀਗਤ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਉਨ੍ਹਾਂ ਨੂੰ ਨਵੀਆਂ ਚੁਨੌਤੀਆਂ ਦਾ ਸਾਹਮਣਾ ਕਰਨ ਲਈ ਤਿਆਰ ਕਰਦੇ ਹਨ | ਪਿ੍ੰਸੀਪਲ ਬਘੇਲ ਸਿੰਘ, ਐਨ.ਐਸ.ਐਸ. ਕੋਆਰਡੀਨੇਟਰ ਪ੍ਰੋ: ਹਰਪ੍ਰੀਤ ਸ਼ਰਮਾ, ਪ੍ਰੋਗਰਾਮ ਅਫਸਰ ਪ੍ਰੋ: ਸੋਨਵਿੰਦਰ ਸਿੰਘ, ਪ੍ਰੋ: ਵਰਿੰਦਰ ਕੌਰ ਅਤੇ ਪ੍ਰੋ: ਮਨਦੀਪ ਕੌਰ ਨੇ ਵੀ ਕਿਹਾ ਕਿ ਇਸ ਤਰ੍ਹਾਂ ਦੇ ਕੈਂਪ ਵਿਦਿਆਰਥੀਆਂ ਵਿਚ ਕੁਦਰਤ ਪ੍ਰਤੀ ਰੁਝਾਨ ਅਤੇ ਸਹਿਣਸ਼ੀਲਤਾ ਨੂੰ ਵਧਾਉਂਦੇ ਹਨ |