ਧਨੌਲਾ, 5 ਮਈ (ਜਤਿੰਦਰ ਸਿੰਘ ਧਨੌਲਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਨੌਲਾ ਲੜਕੀਆਂ ਨੂੰ ਸਾਫ਼ ਪਾਣੀ ਪੀਣ ਵਾਸਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਇਕ ਹੈਵੀ ਡਿਊਟੀ ਆਰ.ਓ. ਭੇਟ ਕੀਤਾ ਗਿਆ | ਇਹ ਜਾਣਕਾਰੀ ਸੰਸਥਾ ਦੇ ਜ਼ਿਲ੍ਹਾ ਪ੍ਰਧਾਨ ਕੈਪਟਨ ਗੁਰਜਿੰਦਰ ਸਿੰਘ ਸਿੱਧੂ ਨੇ ਦਿੱਤੀ ਤੇ ਦੱਸਿਆ ਕਿ ਹੁਣ ਤੱਕ ਸਾਡੀ ਸੰਸਥਾ ਵਲੋਂ ਜ਼ਿਲ੍ਹਾ ਬਰਨਾਲਾ ਅੰਦਰ ਵੱਖ-ਵੱਖ ਸਕੂਲਾਂ ਵਿਚ 35 ਦੇ ਕਰੀਬ ਹੈਵੀ ਡਿਊਟੀ ਆਰ.ਓ ਲਗਵਾਏ ਜਾ ਚੁੱਕੇ ਹਨ ਕਿਉਂਕਿ ਸੰਸਥਾ ਦੇ ਚੇਅਰਮੈਨ ਡਾ: ਐੱਸ.ਪੀ. ਸਿੰਘ ਓਬਰਾਏ ਅਤੇ ਕੌਮੀ ਪ੍ਰਧਾਨ ਜੱਸਾ ਸਿੰਘ ਸੰਧੂ ਦਾ ਇਹ ਮਿਸ਼ਨ ਹੈ ਕੇ ਜਿੱਥੇ ਕਿਤੇ ਵੀ ਪੜ੍ਹਨ ਵਾਲੇ ਬੱਚਿਆਂ ਨੂੰ ਸਾਫ਼ ਪੀਣ ਵਾਲੇ ਪਾਣੀ ਦੀ ਜ਼ਰੂਰਤ ਹੈ ਉੱਥੇ ਮੁਫ਼ਤ ਆਰ.ਓ. ਲਗਵਾਏ ਜਾਣ | ਉਸੇ ਮਿਸ਼ਨ ਤਹਿਤ ਅੱਜ 35ਵੇਂ ਸਕੂਲ ਵਿਚ ਆਰ.ਓ ਸਿਸਟਮ ਲਗਾਇਆ ਗਿਆ | ਇਸ ਮੌਕੇ ਪਿ੍ੰਸੀਪਲ ਮੈਡਮ ਸੁਖਵਿੰਦਰ ਕੌਰ, ਮੈਡਮ ਹਰਪ੍ਰੀਤ ਕੌਰ, ਮੈਡਮ ਸੁਖਜਿੰਦਰ ਕੌਰ, ਵਾਰੰਟ ਅਫ਼ਸਰ ਸ਼ਮਸ਼ੇਰ ਸਿੰਘ ਸੇਖੋਂ, ਸਰਪੰਚ ਗੁਰਮੀਤ ਸਿੰਘ ਧੌਲਾ, ਕੁਲਵਿੰਦਰ ਸਿੰਘ ਕਾਲਾ, ਗੁਰਜੰਟ ਸਿੰਘ ਸੋਨਾ, ਕੈਪਟਨ ਕਰਮ ਸਿੰਘ, ਹੌਲਦਾਰ ਜਸਮੇਲ ਸਿੰਘ, ਗੁਰਦੇਵ ਸਿੰਘ ਮੱਕੜਾ, ਹੌਲਦਾਰ ਬਸੰਤ ਸਿੰਘ, ਸਕੂਲ ਦਾ ਸਟਾਫ਼ ਅਤੇ ਬੱਚੇ ਹਾਜ਼ਰ ਸਨ |