11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਸ਼ਹੀਦ ਧਰਮਵੀਰ ਸਿੰਘ ਦੀ 25ਵੀਂ ਬਰਸੀ ਮੌਕੇ ਸਮਾਗਮ- ਸ਼ਹੀਦਾਂ ਦੇ ਪਰਿਵਾਰਾਂ ਦਾ ਕੀਤਾ ਸਨਮਾਨ

Ad Position 21
No active advertisement
ਸ਼ਹੀਦ ਧਰਮਵੀਰ ਸਿੰਘ ਦੇ ਬਰਸੀ ਸਮਾਗਮਾਂ ਮੌਕੇ ਸ਼ਹੀਦ ਪਰਿਵਾਰਾਂ ਦਾ ਸਨਮਾਨ ਕਰਦੇ ਹੋਏ ਆਗੂ | ਤਸਵੀਰ : ਸੋਨੀ ਚੀਮਾ <br/> 06-05-2026
ਟੱਲੇਵਾਲ, 5 ਮਈ (ਸੋਨੀ ਚੀਮਾ)- ਕਾਰਗਿਲ ਜੰਗ ਦੌਰਾਨ 16 ਸਿੱਖ ਰੈਜੀਮੈਂਟ ਦੇ ਜਵਾਨ ਸ਼ਹੀਦ ਧਰਮਵੀਰ ਸਿੰਘ ਦੀ 25ਵੀਂ ਬਰਸੀ ਮੌਕੇ ਸਮਾਗਮ ਗੁਰਦੁਆਰਾ ਸਾਹਿਬ ਪਿੰਡ ਬਖਤਗੜ੍ਹ ਵਿਖੇ ਮਾਤਾ ਬਿਮਲਾ ਦੇਵੀ ਅਤੇ ਭਰਾ ਵਿਵੇਕ ਕੁਮਾਰ ਦੀ ਅਗਵਾਈ ਵਿਚ ਪਰਿਵਾਰ ਵਲੋਂ ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਗਏ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ | ਭੋਗ ਮੌਕੇ ਗੁਰਦੁਆਰਾ ਸ੍ਰੀ ਅਕਾਲ ਜੋਤ ਸਾਹਿਬ ਮੱਲੀਆਂ ਦੇ ਮੁੱਖ ਸੇਵਾਦਾਰ ਬਾਬਾ ਬਸੰਤ ਸਿੰਘ ਚਕਰ ਵਾਲਿਆਂ ਵਲੋਂ ਕੀਰਤਨ ਕੀਤਾ ਗਿਆ | ਇਸ ਉਪਰੰਤ ਰਾਜਵਿੰਦਰ ਸਿੰਘ ਮੱਲੀ ਦੇ ਕਵੀਸ਼ਰੀ ਜਥੇ ਨੇ ਸ਼ਹੀਦ ਧਰਮਵੀਰ ਸਿੰਘ 'ਤੇ ਲਿਖੀ ਕਵਿਤਾ ਗਾ ਕੇ ਮਾਹੌਲ ਗ਼ਮਗੀਨ ਕਰ ਦਿੱਤਾ | ਸਮਾਗਮ ਦੌਰਾਨ ਸੰਬੋਧਨ ਕਰਦਿਆਂ ਗੁਰਨਾਮ ਸਿੰਘ ਭੋਤਨਾ ਜ਼ਿਲ੍ਹਾ ਪ੍ਰਧਾਨ, ਜਰਨੈਲ ਸਿੰਘ ਸਹਿਜੜਾ ਬਲਾਕ ਪ੍ਰਧਾਨ ਮਹਿਲ ਕਲਾਂ, ਭਾਈ ਉਂਕਾਰ ਸਿੰਘ ਬਰਾੜ ਕੌਮੀ ਆਗੂ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ, ਕੈਪਟਨ ਗੁਰਜਿੰਦਰ ਸਿੰਘ ਸਿੱਧੂ ਸੀਨੀਅਰ ਆਗੂ ਭਾਰਤੀ ਜਨਤਾ ਪਾਰਟੀ ਅਤੇ ਤਰਨਜੀਤ ਸਿੰਘ ਦੱੁਗਲ ਜ਼ਿਲ੍ਹਾ ਪ੍ਰਧਾਨ ਪੁਨਰ ਸੁਰਜੀਤ ਅਕਾਲੀ ਦਲ ਨੇ ਕਿਹਾ ਕਿ ਮਾਤਾ ਬਿਮਲਾ ਦੇਵੀ ਦੇ ਪੁੱਤਰ ਦੀ ਸ਼ਹਾਦਤ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ, ਉਨ੍ਹਾਂ ਕਿਹਾ ਕਿ ਹਮੇਸ਼ਾ ਹੀ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਰੱਖਣਾ ਚਾਹੀਦਾ ਹੈ ਪਰ ਦੁੱਖ ਦੀ ਗੱਲ ਹੈ ਕਿ ਸਮੇਂ ਦੀਆਂ ਸਰਕਾਰਾਂ ਨੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਭੁਲਾ ਦਿੱਤਾ ਹੈ, ਕਿਉਂਕਿ ਜ਼ਿਲੇ੍ਹ ਦੇ ਇਸ ਸ਼ਹੀਦ ਦੀ ਬਰਸੀ ਮੌਕੇ ਕੋਈ ਸੱਤਾਧਾਰੀ ਪਾਰਟੀ ਦਾ ਆਗੂ ਜਾਂ ਪ੍ਰਸ਼ਾਸਨਿਕ ਅਧਿਕਾਰੀ ਨਹੀਂ ਬਹੁੜਿਆ | ਆਗੂਆਂ ਨੇ ਕਿਹਾ ਕਿ ਸ਼ਹੀਦ ਸੈਨਿਕ ਸਾਡੇ ਦੇਸ਼ ਦਾ ਸਰਮਾਇਆ ਹਨ, ਦੀਆਂ ਸ਼ਹਾਦਤਾਂ ਨੂੰ ਯਾਦ ਕਰਨਾ ਅਤੇ ਉਨ੍ਹਾਂ ਦੇ ਸਮਾਗਮ ਕਰਵਾਉਣੇ ਸਾਡਾ ਮੁੱਢਲਾ ਫ਼ਰਜ਼ ਹੈ ਤਾਂ ਕਿ ਨੌਜਵਾਨ ਪੀੜ੍ਹੀ ਉਨ੍ਹਾਂ ਦੀਆਂ ਕੁਰਬਾਨੀਆਂ ਤੋਂ ਸੇਧ ਲੈ ਸਕੇ | ਬਰਸੀ ਸਮਾਗਮ ਦੌਰਾਨ ਸਮੂਹ ਸ਼ਹੀਦ ਸੈਨਿਕ ਪਰਿਵਾਰਾਂ ਦਾ ਸਿਰੋਪਾਉ ਪਾ ਕੇ ਸਨਮਾਨ ਕੀਤਾ ਗਿਆ | ਇਸ ਮੌਕੇ ਸੂਬੇਦਾਰ ਚਮਕੌਰ ਸਿੰਘ ਮੱਲ੍ਹੀ, ਬਲਵਿੰਦਰ ਸਿੰਘ ਸ਼ਹਿਣਾ, ਗੁਰਲਾਲ ਸਿੰਘ ਫ਼ੌਜੀ ਮੌੜ, ਕਾਂਗਰਸੀ ਆਗੂ ਸੁਖਵਿੰਦਰ ਸਿੰਘ ਧਾਲੀਵਾਲ, ਡਿੰਪਲ ਸ਼ਹਿਣਾ, ਭੋਲਾ ਸਿੰਘ ਨੰਬਰਦਾਰ, ਬਲਵਿੰਦਰ ਸਿੰਘ ਝਮਟ, ਬਸੰਤ ਸਿੰਘ ਉੱਗੋਕੇ, ਗੁਲਜ਼ਾਰ ਖ਼ਾਨ ਸ਼ਹਿਣਾ, ਦਰਸ਼ਨ ਅਲਕੜਾ, ਗੁਰਲਾਲ ਸਿੰਘ ਫ਼ੌਜੀ, ਕਪੂਰ ਸਿੰਘ ਫ਼ੌਜੀ, ਕਮਲਜੀਤ ਸਿੰਘ ਭੋਤਨਾ, ਸੂਬੇਦਾਰ ਜਗਦੀਸ਼ ਸਿੰਘ, ਸੂਬੇਦਾਰ ਹਰਜਿੰਦਰ ਸਿੰਘ ਅਲਕੜਾ, ਸੁਰਜੀਤ ਸਿੰਘ ਘੁੰਨਸ, ਕਰਮਜੀਤ ਸਿੰਘ ਬਰਨਾਲਾ, ਸੂਬੇਦਾਰ ਮੇਜਰ ਹਰਨੇਕ ਸਿੰਘ, ਸੂਬੇਦਾਰ ਸਮਰਜੀਤ ਸਿੰਘ, ਕਾਲਾ ਖ਼ਾਨ ਸੈਨਿਕ ਬੋਰਡ ਦਫ਼ਤਰ, ਹੌਲਦਾਰ ਦਰਸ਼ਨ ਸਿੰਘ, ਸੂਬੇਦਾਰ ਬਾਰਾ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜਸਮੇਲ ਸਿੰਘ ਡੇਅਰੀਵਾਲਾ ਕਾਂਗਰਸ ਐਸ.ਸੀ. ਡਿਪਾਰਟਮੈਂਟ ਦੇ ਸੂਬਾ ਜਨਰਲ ਸਕੱਤਰ ਨਿਯੁਕਤ <br/> ਅਗਲੀ ਖ਼ਬਰ ਭਦੌੜ ਹਲਕੇ ਵਿਚ 40 ਹੋਰ ਖੇਡ ਗਰਾਊਂਡ ਬਣਾਏ ਜਾਣਗੇ-ਲਾਭ ਸਿੰਘ ਉਗੋਕੇ
Ad Position 24