ਮਹਿਲ ਕਲਾਂ, 5 ਮਈ (ਅਵਤਾਰ ਸਿੰਘ ਅਣਖੀ)-ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਨੇ ਅਨੁਸੂਚਿਤ ਜਾਤੀ ਵਿਭਾਗ ਪੰਜਾਬ 'ਚ ਅਹਿਮ ਨਿਯੁਕਤੀਆਂ ਕਰਦਿਆਂ ਜਸਮੇਲ ਸਿੰਘ ਡੇਅਰੀਵਾਲਾ ਨੂੰ ਅਣਥੱਕ ਸੇਵਾਵਾਂ ਨਿਭਾਉਣ ਬਦਲੇ ਸੂਬਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ | ਇਸ ਸਮੇਂ ਡੇਅਰੀਵਾਲਾ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਵਲੋਂ ਦਿੱਤੀ ਗਈ | ਇਹ ਅਹਿਮ ਜ਼ਿੰਮੇਵਾਰੀ ਉਹ ਵਧੇਰੇ ਲਗਨ ਮਿਹਨਤ ਪੂਰੀ ਇਮਾਨਦਾਰੀ ਨਾਲ ਸਮਰਪਿਤ ਭਾਵਨਾ ਤਹਿਤ ਨਿਭਾਉਣਗੇ | ਅਨੁਸੂਚਿਤ ਜਾਤੀ ਭਾਈਚਾਰੇ ਦੇ ਹੱਕਾਂ ਦੀ ਰੱਖਿਆ ਅਤੇ ਪਛੜੇ ਵਰਗਾਂ ਦੀ ਭਲਾਈ ਲਈ ਹੋਰ ਵਧੇਰੇ ਮਿਹਨਤ ਨਾਲ ਕੰਮ ਕਰਨਗੇ | ਉਨ੍ਹਾਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਸਮੇਤ ਸਮੂਹ ਪੰਜਾਬ ਕਾਂਗਰਸ ਦੇ ਆਗੂਆਂ ਦਾ ਉਚੇਚਾ ਧੰਨਵਾਦ ਕਰਦਿਆਂ ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਲਗਾਤਾਰ ਯਤਨ ਜਾਰੀ ਰਹਿਣਗੇ ਅਤੇ ਸਮਾਜ ਦੇ ਹਰ ਵਰਗ ਨੂੰ ਪਾਰਟੀ ਨਾਲ ਜੋੜਨ ਲਈ ਮਜ਼ਬੂਤ ਢੰਗ ਨਾਲ ਕੰਮ ਕੀਤਾ ਜਾਵੇਗਾ |