11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਜ਼ਿਲ੍ਹਾ ਪ੍ਰਸ਼ਾਸਨ ਨੇ ਸੜਕ ਸੁਰੱਖਿਆ ਮੁਹਿੰਮ ਤਹਿਤ ਟਰੈਫ਼ਿਕ ਪੁਲਿਸ ਨੂੰ 38 ਬੈਰੀਕੇਡ ਸੌਂਪੇ <br/>

Ad Position 21
No active advertisement
ਅਜੀਤ ਡੈਸਕ 06-05-2026
ਬਰਨਾਲਾ, 5 ਮਈ (ਸ. ਰ.)-ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੜਕੀ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਟਰੈਫ਼ਿਕ ਪੁਲਿਸ ਵਿੰਗ ਬਰਨਾਲਾ ਨੂੰ 38 ਬੈਰੀਕੇਡ ਸੌਂਪੇ ਗਏ | ਇਹ ਬੈਰੀਕੇਡ ਏ.ਆਰ.ਟੀ.ਓ. ਬਰਨਾਲਾ ਜਸ਼ਨਜੋਤ ਸਿੰਘ ਸਿੱਧੂ ਵਲੋਂ ਟਰੈਫ਼ਿਕ ਪੁਲਿਸ ਦੇ ਡੀ.ਐੱਸ.ਪੀ. ਕੁਲਵੰਤ ਸਿੰਘ ਨੂੰ ਸੌਂਪੇ ਗਏ | ਏ.ਆਰ.ਟੀ.ਓ. ਜਸ਼ਨਜੋਤ ਸਿੰਘ ਸਿੱਧੂ ਨੇ ਕਿਹਾ ਕਿ ਸ਼ਹਿਰ ਅੰਦਰ ਟਰੈਫ਼ਿਕ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਸੜਕੀ ਹਾਦਸਿਆਂ ਨੂੰ ਰੋਕਣ ਲਈ ਇਹ ਬੈਰੀਕੇਡ ਬਹੁਤ ਸਹਾਈ ਸਿੱਧ ਹੋਣਗੇ | ਡੀ.ਐੱਸ.ਪੀ. ਟਰੈਫ਼ਿਕ ਕੁਲਵੰਤ ਸਿੰਘ ਨੇ ਪ੍ਰਸ਼ਾਸਨ ਦੇ ਇਸ ਸਹਿਯੋਗ ਲਈ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਬੈਰੀਕੇਡਾਂ ਦੀ ਵਰਤੋਂ ਸ਼ਹਿਰ ਦੇ ਮੁੱਖ ਚੌਕਾਂ ਅਤੇ ਨਾਕਾਬੰਦੀ ਦੌਰਾਨ ਕੀਤੀ ਜਾਵੇਗੀ ਤਾਂ ਜੋ ਟਰੈਫ਼ਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਈ ਜਾ ਸਕੇ | ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਟਰੈਫ਼ਿਕ ਪੁਲਿਸ ਜ਼ਿਲ੍ਹਾ ਵਾਸੀਆਂ ਦੀ ਸੁਰੱਖਿਆ ਲਈ ਲਗਾਤਾਰ ਯਤਨਸ਼ੀਲ ਰਹੇਗੀ |

Ad Position 22
No active advertisement
ਪਿਛਲੀ ਖ਼ਬਰ ਹੈਪੀ ਕਲੱਬ ਵਲੋਂ ਅੱਖਾਂ ਦਾ 30ਵਾਂ ਮੁਫ਼ਤ ਚੈੱਕਅਪ ਅਤੇ ਆਪ੍ਰੇਸ਼ਨ ਕੈਂਪ ਲਾਇਆ <br/> ਅਗਲੀ ਖ਼ਬਰ ਜਸਮੇਲ ਸਿੰਘ ਡੇਅਰੀਵਾਲਾ ਕਾਂਗਰਸ ਐਸ.ਸੀ. ਡਿਪਾਰਟਮੈਂਟ ਦੇ ਸੂਬਾ ਜਨਰਲ ਸਕੱਤਰ ਨਿਯੁਕਤ <br/>
Ad Position 24