11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਨਸ਼ਾ ਅਤੇ ਸਮਾਜਿਕ-ਆਰਥਿਕ ਜਨਗਣਨਾ ਦੀ ਡਿਪਟੀ ਕਮਿਸ਼ਨਰ ਨੇ ਵੇਰਵੇ ਭਰ ਕੇ ਕੀਤੀ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 06-05-2026
ਬਰਨਾਲਾ, 5 ਮਈ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਬਰਨਾਲਾ ਵਿਚ 'ਨਸ਼ਾ ਅਤੇ ਸਮਾਜਿਕ-ਆਰਥਿਕ ਜਨਗਣਨਾ' ਦੀ ਅੱਜ ਤੋਂ ਸ਼ੁਰੂਆਤ ਹੋ ਗਈ ਹੈ | ਇਸ ਮੁਹਿੰਮ ਦਾ ਆਗਾਜ਼ ਅੱਜ ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਆਪਣੇ ਵੇਰਵੇ ਦਰਜ ਕਰ ਕੇ ਕੀਤਾ ਗਿਆ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਪ੍ਰਕਿਰਿਆ ਨੂੰ ਨਿਰਧਾਰਿਤ ਸਮਾਂ-ਸੀਮਾ ਅੰਦਰ ਪੂਰਾ ਕਰਨ ਲਈ ਜ਼ਿਲ੍ਹੇ ਦੇ ਸਮੂਹ 558 ਪੋਲਿੰਗ ਬੂਥਾਂ ਲਈ ਗਿਣਤੀਕਾਰ ਅਤੇ ਸੁਪਰਵਾਈਜ਼ਰ ਤਾਇਨਾਤ ਕੀਤੇ ਗਏ ਹਨ, ਜਿਨ੍ਹਾਂ ਨੂੰ ਮੁਕੰਮਲ ਸਿਖਲਾਈ ਦਿੱਤੀ ਜਾ ਚੁੱਕੀ ਹੈ | ਉਨ੍ਹਾਂ ਦੱਸਿਆ ਕਿ ਇਹ ਸਰਵੇਖਣ ਪੂਰੀ ਤਰ੍ਹਾਂ ਡਿਜੀਟਲ ਮੋਡ ਰਾਹੀਂ ਸਰਕਾਰ ਵਲੋਂ ਜਾਰੀ ਕੀਤੀ ਗਈ ਮੋਬਾਈਲ ਐਪਲੀਕੇਸ਼ਨ ਰਾਹੀਂ ਘਰ-ਘਰ ਜਾ ਕੇ ਕੀਤਾ ਜਾਵੇਗਾ | ਇਸ ਜਨਗਣਨਾ ਦੇ ਉਦੇਸ਼ਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਸ ਦਾ ਮੁੱਖ ਮਕਸਦ ਜ਼ਿਲ੍ਹੇ ਵਿਚ ਨਸ਼ਿਆਂ ਦੀ ਹੱਦ ਅਤੇ ਇਸ ਦੇ ਪ੍ਰਭਾਵ ਦਾ ਮੁਲਾਂਕਣ ਕਰਨਾ ਅਤੇ ਪਰਿਵਾਰਾਂ ਦੀ ਸਮਾਜਿਕ ਅਤੇ ਆਰਥਿਕ ਸਥਿਤੀ ਨੂੰ ਸਮਝਣਾ ਹੈ | ਇਸ ਤੋਂ ਇਕੱਤਰ ਕੀਤੇ ਅੰਕੜਿਆਂ ਦੀ ਮਦਦ ਨਾਲ ਬਿਹਤਰ ਸਿਹਤ ਸੰਭਾਲ, ਨਸ਼ਾ ਛੁਡਾਊ ਸੇਵਾਵਾਂ, ਰੁਜ਼ਗਾਰ ਦੇ ਮੌਕਿਆਂ ਅਤੇ ਸਿੱਖਿਆ ਪ੍ਰਣਾਲੀਆਂ ਨੂੰ ਮਜ਼ਬੂਤ ਕਰਨ ਲਈ ਸਬੂਤ-ਆਧਾਰਿਤ ਯੋਜਨਾਬੰਦੀ ਕੀਤੀ ਜਾ ਸਕੇਗੀ ਤਾਂ ਜੋ ਸਰਕਾਰੀ ਯੋਜਨਾਵਾਂ ਦਾ ਲਾਭ ਸਹੀ ਲਾਭਪਾਤਰੀਆਂ ਤੱਕ ਯਕੀਨੀ ਤੌਰ 'ਤੇ ਪਹੁੰਚ ਸਕੇ | ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਦੋਂ ਗਿਣਤੀਕਾਰ ਘਰ-ਘਰ ਸਰਵੇ ਲਈ ਆਉਣ ਤਾਂ ਉਨ੍ਹਾਂ ਨੂੰ ਪੂਰਾ ਸਹਿਯੋਗ ਦਿੱਤਾ ਜਾਵੇ ਅਤੇ ਸਹੀ ਤੇ ਤਾਜ਼ਾ ਜਾਣਕਾਰੀ ਮੁਹੱਈਆ ਕਰਵਾਈ ਜਾਵੇ | ਉਨ੍ਹਾਂ ਸਪਸ਼ਟ ਕੀਤਾ ਕਿ ਲੋਕਾਂ ਦੀ ਜਾਣਕਾਰੀ ਪੂਰੀ ਤਰ੍ਹਾਂ ਸੁਰੱਖਿਅਤ ਹੈ | ਸਾਂਝੀ ਕੀਤੀ ਗਈ ਸਾਰੀ ਜਾਣਕਾਰੀ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ ਅਤੇ ਇਹ ਡਾਟਾ ਸਿਰਫ਼ ਨੀਤੀ ਯੋਜਨਾਬੰਦੀ ਅਤੇ ਭਲਾਈ ਕਾਰਜਾਂ ਲਈ ਹੀ ਵਰਤਿਆ ਜਾਵੇਗਾ | ਕਿਸੇ ਵੀ ਜਾਣਕਾਰੀ ਨੂੰ ਕਿਸੇ ਸਜ਼ਾ ਵਾਲੀ ਕਾਰਵਾਈ ਲਈ ਨਹੀਂ ਵਰਤਿਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਬਰਨਾਲਾ ਵਿਖੇ ਮਹਾਰਾਜਾ ਜੱਸਾ ਸਿੰਘ ਜੀ ਰਾਮਗੜ੍ਹੀਆ ਚੌਂਕ ਦਾ ਉਦਘਾਟਨ ਅਤੇ ਬੁੱਤ ਦੀ ਸਥਾਪਨਾ 7 ਨੂੰ ਅਗਲੀ ਖ਼ਬਰ ਹੈਪੀ ਕਲੱਬ ਵਲੋਂ ਅੱਖਾਂ ਦਾ 30ਵਾਂ ਮੁਫ਼ਤ ਚੈੱਕਅਪ ਅਤੇ ਆਪ੍ਰੇਸ਼ਨ ਕੈਂਪ ਲਾਇਆ <br/>
Ad Position 24