ਬਰਨਾਲਾ, 5 ਮਈ (ਅਸ਼ੋਕ ਭਾਰਤੀ)-ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ | ਜਿਸ ਵਿਚ ਪਹਿਲੀ ਤੋਂ ਬਾਰ੍ਹਵੀਂ ਕਲਾਸ ਦੇ ਬੱਚਿਆਂ ਨੇ ਭਾਗ ਲਿਆ | ਭਾਸ਼ਣ ਮੁਕਾਬਲਿਆਂ 'ਚ ਜੇਤੂ ਵਿਦਿਆਰਥੀਆਂ ਨੂੰ ਪਿ੍ੰਸੀਪਲ ਮਨਿੰਦਰਜੀਤ ਕੌਰ ਧਾਲੀਵਾਲ ਨੇ ਸਨਮਾਨਿਤ ਕੀਤਾ ਤੇ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਅੰਦਰ ਛੁਪੀ ਹੋਈ ਪ੍ਰਤਿਭਾ ਉਜਾਗਰ ਕਰਦੇ ਹਨ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |