11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਲੋਕ ਸਭਾ ਮੈਂਬਰ ਮੀਤ ਹੇਅਰ ਨੇ ਸ਼ਹਿਰ ਵਿਚ ਸੜਕਾਂ ਦੇ ਕੰਮਾਂ ਦਾ ਰੱਖਿਆ ਨੀਂਹ ਪੱਥਰ <br/>

Ad Position 21
No active advertisement
ਅਜੀਤ ਡੈਸਕ 06-05-2026
ਬਰਨਾਲਾ, 5 ਮਈ (ਗੁਰਪ੍ਰੀਤ ਸਿੰਘ ਲਾਡੀ)-ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਨਗਰ ਨਿਗਮ ਬਰਨਾਲਾ ਅਧੀਨ ਕਰੀਬ ਪੌਣੇ 2 ਕਰੋੜ ਦੀ ਲਾਗਤ ਨਾਲ ਕਈ ਸੜਕਾਂ ਦੇ ਨਵੀਨੀਕਰਨ ਦੇ ਕੰਮਾਂ ਦੇ ਨੀਂਹ ਪੱਥਰ ਰੱਖੇ ਗਏ | ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਮੀਤ ਹੇਅਰ ਨੇ ਦੱਸਿਆ ਕਿ ਸੰਘੇੜਾ ਤੋਂ ਸੰਧੂ ਪੱਤੀ ਚੌਕ ਬਰਨਾਲਾ ਨੂੰ ਜੋੜਦੀ ਸੜਕ ਦਾ ਕੰਮ ਕਰੀਬ 30 ਲੱਖ ਰੁਪਏ ਦੀ ਲਾਗਤ ਨਾਲ ਸ਼ੁਰੂ ਕਰਵਾਇਆ ਗਿਆ ਹੈ | ਇਸੇ ਤਰ੍ਹਾਂ ਸੰਧੂ ਪੱਤੀ ਚੌਕ ਤੋਂ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਚੌਕ ਵਾਲੀ ਸੜਕ ਦਾ ਤਕਰੀਬਨ 74 ਲੱਖ ਰੁਪਏ ਅਤੇ ਸੇਖਾ ਫਾਟਕ ਤੋਂ ਸੇਖਾ ਕੈਂਚੀਆਂ ਵਾਲੀ ਸੜਕ ਦਾ ਕੰਮ ਕਰੀਬ 66 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤਾ ਜਾਵੇਗਾ, ਜਿਨ੍ਹਾਂ ਦਾ ਅੱਜ ਨੀਂਹ ਪੱਥਰ ਰੱਖਿਆ ਗਿਆ ਹੈ | ਉਨ੍ਹਾਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਜ਼ਿਲ੍ਹਾ ਬਰਨਾਲਾ ਦੇ ਪਿੰਡਾਂ ਅਤੇ ਸ਼ਹਿਰਾਂ ਦੀਆਂ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਵੱਡੀ ਗਿਣਤੀ ਵਿਚ ਸੜਕਾਂ ਚੌੜੀਆਂ ਵੀ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਵਿਚ ਸੜਕਾਂ ਲਈ ਮਾਨ ਸਰਕਾਰ ਵਲੋਂ 245 ਕਰੋੜ ਰੁਪਏ ਜਾਰੀ ਕੀਤੇ ਗਏ ਹਨ ਅਤੇ ਇਕੱਲੇ ਬਰਨਾਲਾ ਹਲਕੇ ਲਈ 100 ਕਰੋੜ ਦੀ ਲਾਗਤ ਨਾਲ ਕੰਮ ਕੀਤੇ ਜਾ ਰਹੇ ਹਨ | ਮੀਤ ਹੇਅਰ ਨੇ ਕਿਹਾ ਸਰਕਾਰ ਵਲੋਂ ਸੜਕਾਂ ਦੇ ਮਿਆਰੀ ਕੰਮ ਉੱਤੇ ਜ਼ੋਰ ਦਿੱਤਾ ਹੈ ਅਤੇ ਸੜਕਾਂ ਦੀ ਗੁਣਵੱਤਾ ਵਿਚ ਊਣਤਾਈ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਇਸ ਮੌਕੇ ਡਿਪਟੀ ਕਮਿਸ਼ਨਰ ਤੇ ਕਮਿਸ਼ਨਰ ਨਗਰ ਨਿਗਮ ਹਰਪ੍ਰੀਤ ਸਿੰਘ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਭੰਗੂ, ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਰੁਪਿੰਦਰ ਸਿੰਘ ਸੀਤਲ, ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਗੁਰਜੀਤ ਸਿੰਘ ਰਾਮਣਵਾਸੀਆ, ਸੀਨੀਅਰ ਆਗੂ ਕੁਲਦੀਪ ਕੁਮਾਰ ਧਰਮਾ, ਬੀਬੀ ਸੁਖਜੀਤ ਕੌਰ ਸੁੱਖੀ, ਗੁਰਪ੍ਰੀਤ ਸਿੰਘ ਸੋਨੀ ਸੰਘੇੜਾ, ਰਜਤ ਬਾਂਸਲ ਲੱਕੀ ਤੇ ਹੋਰ ਪਤਵੰਤੇ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਮਾਡਲ ਸਕੂਲ ਵਿਚ ਸੁੰਦਰ ਕਾਂਡ ਦੇ ਪਾਠਾਂ ਦੇ ਭੋਗ ਪਾਏ <br/> ਅਗਲੀ ਖ਼ਬਰ ਮਦਰ ਟੀਚਰ ਸਕੂਲ ਵਿਖੇ ਕੁਦਰਤੀ ਆਫ਼ਤ ਪ੍ਰਬੰਧਨ ਵਿਸ਼ੇ ਸੰਬੰਧੀ ਸਿਖਲਾਈ ਵਰਕਸ਼ਾਪ ਲਗਾਈ <br/>
Ad Position 24