17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਤਪਾ ਪੁਲਿਸ ਵਲੋਂ 180 ਲੀਟਰ ਲਾਹਣ ਬਰਾਮਦ <br/>

Ad Position 21
No active advertisement
ਅਜੀਤ ਡੈਸਕ 07-05-2026
ਤਪਾ ਮੰਡੀ, 6 ਮਈ (ਪ੍ਰਵੀਨ ਗਰਗ)-ਡੀ.ਐਸ.ਪੀ. ਤਪਾ ਜਸਕਰਨ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤਪਾ ਪੁਲਿਸ ਨੇ ਨਜ਼ਦੀਕੀ ਪਿੰਡ ਢਿਲਵਾਂ ਵਿਖੇ ਰੇਡ ਕਰ ਕੇ 180 ਲੀਟਰ ਲਾਹਣ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਨਵਦੀਪ ਕੌਰ ਚਾਹਲ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਕੁਲਦੀਪ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਢਿਲਵਾਂ ਗੈਰ ਕਾਨੂੰਨੀ ਤੌਰ 'ਤੇ ਸ਼ਰਾਬ ਤਿਆਰ ਕਰ ਕੇ ਅੱਗੇ ਮਹਿੰਗੇ ਭਾਅ ਵੇਚਦਾ ਹੈ | ਜਿਸ 'ਤੇ ਸਹਾਇਕ ਥਾਣੇਦਾਰ ਮੈਡਮ ਨਿੰਦਰਪਾਲ ਕੌਰ ਨੇ ਪੁਲਿਸ ਪਾਰਟੀ ਸਮੇਤ ਤੁਰੰਤ ਕਾਰਵਾਈ ਕਰਦਿਆਂ ਦੱਸੇ ਗਏ ਥਾਂ 'ਤੇ ਰੇਡ ਕੀਤੀ | ਜਿੱਥੇ ਮੌਕੇ ਤੋਂ 180 ਲੀਟਰ ਲਾਹਣ ਬਰਾਮਦ ਹੋਈ ਪਰ ਦੋਸ਼ੀ ਪੁਲਿਸ ਨੂੰ ਦੇਖਦੇ ਹੀ ਫ਼ਰਾਰ ਹੋ ਗਿਆ | ਫ਼ਿਲਹਾਲ ਪੁਲਿਸ ਨੇ ਉਕਤ ਦੋਸ਼ੀ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਪਿੰਡ ਉਗੋਕੇ ਵਿਖੇ 85 ਸਾਲਾ ਬਜ਼ੁਰਗ ਔਰਤ ਦੀ ਛੱਪੜ ਵਿਚ ਡੱੁਬਣ ਕਾਰਨ ਮੌਤ <br/> ਅਗਲੀ ਖ਼ਬਰ ਵਾਈ.ਐਸ. ਪਬਲਿਕ ਸਕੂਲ ਵਿਖੇ 'ਆਤਮ-ਜਾਗਰੂਕਤਾ ਅਤੇ ਸਹੀ ਫ਼ੈਸਲੇ' ਵਿਸ਼ੇ ਸਬੰਧੀ ਵਰਕਸ਼ਾਪ ਲਗਾਈ
Ad Position 24