17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਮੰਗਾਂ ਨੂੰ ਲੈ ਕੇ ਸਫ਼ਾਈ ਸੇਵਕਾਂ ਨੇ ਅਣਮਿੱਥੇ ਸਮੇਂ ਲਈ ਹੜਤਾਲ ਕਰ ਕੇ ਸੂਬਾ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ -ਮੰਗਾਂ ਨਾ ਮੰਨਣ ਦੀ ਸੂਰਤ ਵਿਚ ਦਿੱਤੀ ਵੱਡੇ ਸੰਘਰਸ਼ ਦੀ ਚੇਤਾਵਨੀ <br/>

Ad Position 21
No active advertisement
ਅਜੀਤ ਡੈਸਕ 07-05-2026
ਤਪਾ ਮੰਡੀ, 6 ਮਈ (ਪ੍ਰਵੀਨ ਗਰਗ, ਵਿਸ਼ੇਸ਼ ਸ਼ਰਮਾ)-ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਅੱਜ ਸਫ਼ਾਈ ਸੇਵਕ ਯੂਨੀਅਨ ਦੇ ਨੁਮਾਇੰਦਿਆਂ ਨੇ ਅਣਮਿਥੇ ਸਮੇਂ ਦੀ ਹੜਤਾਲ ਕਰ ਕੇ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ | ਇਸ ਮੌਕੇ ਗੱਲਬਾਤ ਕਰਦਿਆਂ ਯੂਨੀਅਨ ਦੇ ਪ੍ਰਧਾਨ ਰਾਜ ਕੁਮਾਰ ਰਫ਼ੀ ਅਤੇ ਹੋਰ ਵੱਖ-ਵੱਖ ਨੁਮਾਇੰਦਿਆਂ ਨੇ ਕਿਹਾ ਕਿ ਅਸੀਂ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਾਂ ਪਰ ਸਾਨੂੰ ਭਰੋਸੇ ਤੋਂ ਬਿਨਾਂ ਕੁੱਝ ਵੀ ਨਹੀਂ ਮਿਲਿਆ | ਜਿਸ ਕਾਰਨ ਸਾਨੂੰ ਹੜਤਾਲ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਸਾਡੀਆਂ ਮੁੱਖ ਮੰਗਾਂ ਜਿਵੇਂ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਸਫ਼ਾਈ ਕਰਮਚਾਰੀਆਂ ਲਈ ਖ਼ਤਰਨਾਕ ਡਿਊਟੀ ਨੂੰ ਦੇਖਦਿਆਂ ਪ੍ਰਤੀ ਮਹੀਨਾ ਵਿਸ਼ੇਸ਼ ਭੱਤਾ ਦਿੱਤਾ ਜਾਵੇ | ਕੱਚੇ ਕਾਮਿਆਂ ਨੂੰ ਪੱਕਾ ਕੀਤਾ ਜਾਵੇ, ਬਰਾਬਰ ਕੰਮ ਬਰਾਬਰ ਤਨਖ਼ਾਹ ਲਾਗੂ ਹੋਵੇ ਅਤੇ ਪੱਕੇ ਕਰਨ ਸਬੰਧੀ ਬਣਾਈ ਗਈ 10 ਸਾਲਾਂ ਦੀ ਪਾਲਿਸੀ ਨੂੰ ਰੱਦ ਕਰ ਕੇ ਤਿੰਨ ਸਾਲਾਂ ਵਿਚ ਪੱਕਾ ਕੀਤਾ ਜਾਵੇ | ਉਨ੍ਹਾਂ ਨੂੰ ਘੱਟੋ-ਘੱਟ 10 ਲੱਖ ਰੁਪਏ ਦਾ ਦੁਰਘਟਨਾ ਸਬੰਧੀ ਬੀਮਾ ਲਾਗੂ ਕੀਤਾ ਜਾਵੇ ਤਾਂ ਜੋ ਸੇਵਾ ਦੌਰਾਨ ਹੋਣ ਵਾਲੇ ਹਾਦਸਿਆਂ ਵਿਚ ਪੂਰੀ ਤਨਖ਼ਾਹ ਅਤੇ ਹੋਰ ਸਹੂਲਤਾਂ ਜਾਰੀ ਰਹਿਣ | ਉਨ੍ਹਾਂ ਸੂਬਾ ਸਰਕਾਰ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਅਗਰ ਉਨ੍ਹਾਂ ਦੀਆਂ ਮੰਗਾਂ ਵੱਲ ਜਲਦ ਧਿਆਨ ਨਾ ਦਿੱਤਾ ਗਿਆ ਤਾਂ ਉਹ ਵੱਡਾ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ | ਇਸ ਮੌਕੇ ਸਿਕੰਦਰ ਕੁਮਾਰ ਪ੍ਰਧਾਨ ਆਊਟ ਸੋਰਸ ਕੰਟਰੈਕਟ ਮੁਲਾਜ਼ਮ ਯੂਨੀਅਨ, ਰਾਜ ਕੁਮਾਰ ਰਾਜੂ, ਅਰਜਨ ਕਾਲੀ, ਅਜੇ ਕੁਮਾਰ, ਸ਼ਲਿੰਦਰ ਕੁਮਾਰ, ਸ਼ੰਮੀ ਕੁਮਾਰ, ਮੇਟ ਦੀਪਕ ਕੁਮਾਰ, ਵਿੱਕੀ ਕੁਮਾਰ, ਰਾਕੇਸ਼ ਕੁਮਾਰ, ਜਗਤ, ਸੁਨੀਲ ਕੁਮਾਰ, ਸਚਿਨ, ਰਾਜਬੀਰ, ਗੀਤਾ ਰਾਣੀ ਸਰੋਜ ਰਾਣੀ, ਸੰਜੂ ਦੇਵੀ, ਆਸ਼ਾ ਰਾਣੀ ਆਦਿ ਵੱਡੀ ਗਿਣਤੀ 'ਚ ਸਫ਼ਾਈ ਸੇਵਕ ਕਾਮੇ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਸੇਵਕ ਯੂਨੀਅਨ ਦੀ ਸੂਬਾ ਪੱਧਰੀ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ <br/> ਅਗਲੀ ਖ਼ਬਰ ਖੇਤੀਬਾੜੀ ਕਾਮੇ ਦੀ ਕਰੰਟ ਲੱਗਣ ਨਾਲ ਮੌਤ <br/>
Ad Position 24