17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਸੰਘਰਸ਼ਸ਼ੀਲ ਅਧਿਆਪਕ ਜਥੇਬੰਦੀਆਂ ਵਲੋਂ ਵਧੀਕ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ-ਪੱਤਰ <br/>

Ad Position 21
No active advertisement
ਅਜੀਤ ਡੈਸਕ 07-05-2026
ਬਰਨਾਲਾ, 6 ਮਈ (ਅਸ਼ੋਕ ਭਾਰਤੀ)-ਪੰਜਾਬ ਦੀਆਂ 6 ਪ੍ਰਮੁੱਖ ਸੰਘਰਸ਼ਸ਼ੀਲ ਅਧਿਆਪਕ ਜਥੇਬੰਦੀਆਂ ਦੇ ਸੱਦੇ 'ਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਜਿੰਦਰ ਸਿੰਘ ਬੇਦੀ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਂਅ 'ਤੇ ਮੰਗ-ਪੱਤਰ ਦਿੱਤਾ ਗਿਆ | ਇਸ ਮੌਕੇ ਗੌਰਮਿੰਟ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਿੰਦਰ ਮੱਲੀਆਂ, ਜਨਰਲ ਸਕੱਤਰ ਤਜਿੰਦਰ ਤੇਜੀ, ਬਲਾਕ ਪ੍ਰਧਾਨ ਕਰਮਜੀਤ ਸਿੰਘ ਭੋਤਨਾ, 6635 ਈ.ਟੀ.ਟੀ ਅਧਿਆਪਕ ਫ਼ਰੰਟ ਦੇ ਸੂਬਾ ਕਨਵੀਨਰ ਮੰਗਲ ਸਿੰਘ ਮਾਨਸਾ, ਰਜਿੰਦਰ ਕੁਮਾਰ ਅਕਲੀਆ, ਯੋਗੇਸ਼ ਮਿੱਤਲ, ਗੁਰਪਿੰਦਰ ਸ਼ਹਿਣਾ, ਸੂਬਾ ਵਿੱਤ ਸਕੱਤਰ ਦਲਜੀਤ ਸਰਾਂ, 2392 ਵਲੋਂ ਲਵਪ੍ਰੀਤ ਸਿੰਘ, ਸੁਖਦੀਪ ਸਿੰਘ, ਮੈਡਮ ਸੁਖਦੀਪ ਕੌਰ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੇ ਪੰਜ ਸਾਲ ਪੂਰੇ ਹੋਣ ਵਾਲੇ ਹਨ ਪਰ ਅਧਿਆਪਕਾਂ ਦੀ ਮੰਗਾਂ ਜਿਉਂ ਦੀਆਂ ਤਿਉਂ ਖੜੀਆਂ ਹਨ, ਨੂੰ ਹੱਲ ਕਰਵਾਉਣ ਲਈ ਸੰਘਰਸ਼ ਦੀ ਚੇਤਾਵਨੀ ਵੀ ਦਿੱਤੀ | ਅਧਿਆਪਕ ਆਗੂਆਂ ਨੇ ਦੱਸਿਆ ਕਿ ਆਉਣ ਵਾਲੇ ਕੁੱਝ ਸਮੇਂ ਵਿਚ ਹੀ ਵਿਧਾਨ ਸਭਾ ਚੋਣਾਂ ਦਾ ਐਲਾਨ ਹੋ ਜਾਵੇਗਾ ਅਤੇ ਮੁਲਾਜ਼ਮਾਂ ਪ੍ਰਤੀ ਮਾਰੂ ਨੀਤੀਆਂ ਅਪਣਾਉਣ ਵਾਲੀ ਸਰਕਾਰ ਦਾ ਪੂਰਨ ਤੌਰ 'ਤੇ ਬਾਈਕਾਟ ਕੀਤਾ ਜਾਵੇਗਾ | ਇਸ ਦੌਰਾਨ ਅਧਿਆਪਕਾਂ ਆਗੂਆਂ ਨੇ ਦੱਸਿਆ ਕਿ 11 ਮਈ ਨੂੰ ਸਿੱਖਿਆ ਵਿਭਾਗ ਦੇ ਮੁੱਖ ਦਫ਼ਤਰ ਡੀ.ਪੀ.ਆਈ. ਦਫ਼ਤਰ ਮੋਹਾਲੀ ਵਿਖੇ ਅਧਿਆਪਕਾਂ ਦਾ ਇਕ ਮਾਸ ਡੈਪੂਟੇਸ਼ਨ ਆਪਣੀਆਂ ਮੰਗਾਂ ਸਬੰਧੀ ਮੰਗ-ਪੱਤਰ ਦੇਵੇਗਾ | ਇਸ ਮੌਕੇ ਵੱਖ-ਵੱਖ ਅਧਿਆਪਕ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਬਰਨਾਲਾ 'ਚ ਅੱਗ ਦੀ ਲਪੇਟ 'ਚ ਆਏ ਸੈਂਕੜੇ ਰੁੱਖ, ਪ੍ਰਸ਼ਾਸਨਿਕ ਅਧਿਕਾਰੀ ਚੁੱਪ <br/> ਅਗਲੀ ਖ਼ਬਰ ਸਰਕਾਰ ਵਲੋਂ ਬੇਅਦਬੀ ਸਬੰਧੀ ਕਾਨੂੰਨ 'ਚ ਸੋਧ ਨੇ ਸਿੱਖ ਸੰਗਤਾਂ 'ਚ ਡਰ ਦਾ ਮਾਹੌਲ ਬਣਾਇਆ-ਜਥੇਦਾਰ ਧਨੌਲਾ <br/>
Ad Position 24